ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਵਧੀਕ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਇੰਚਾਰਜ ਸ. ਗੁਲਜ਼ਾਰ ਸਿੰਘ ਤੇ ਮੈਨੇਜਰ ਸ. ਬਘੇਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਾਡੇ ਲਈ ਵੱਡੇ ਭਾਗਾਂ ਦੀ ਗੱਲ ਹੈ ਕਿ ਗੁਰੂ ਘਰ ਵਿਚ ਡਿਊਟੀ ਕਰਦਿਆਂ ਜਿਥੇ ਅਸੀਂ ਆਪਣਾ ਪਰਿਵਾਰਕ ਨਿਰਬਾਹ ਕਰਦੇ ਹਾਂ ਉਥੇ ਸਾਨੂੰ ਸੇਵਾ ਕਮਾਉਣ ਦਾ ਮੌਕਾ ਵੀ ਮਿਲਦਾ ਹੈ। ਉਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸਹਿਯੋਗ ਕਰਦੇ ਰਹਿਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਇੰਚਾਰਜ ਸ. ਮੇਜਰ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਗੁਰਦੀਪ ਸਿੰਘ, ਸ. ਬਹਾਲ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਮੀਤ ਸਿੰਘ ਬੁੱਟਰ ਤੇ ਹੋਰਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ
????????????????????????????????????