ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਸਟੀਅਰਿੰਗ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਆਨੰਦ ਸ਼ਰਮਾ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਸਟੇਅਰਿੰਗ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਸ ਸਬੰਧੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਵੀ ਲਿਖਿਆ ਹੈ।
ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਸੋਨੀਆ ਗਾਂਧੀ ਨੂੰ ਲਿਖੇ ਪੱਤਰ ‘ਚ ਕਿਹਾ ਕਿ ਉਹ ਆਤਮ ਸਨਮਾਨ ‘ਤੇ ਕੋਈ ਸਮਝੌਤਾ ਨਹੀਂ ਕਰਨਗੇ। ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ।
ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਵਾਰ ਕਾਂਗਰਸ ਦੀਆਂ ਨਜ਼ਰਾਂ ਭਾਜਪਾ ਨੂੰ ਹਟਾ ਕੇ ਸੱਤਾ ‘ਤੇ ਕਾਬਜ਼ ਹੋਣ ‘ਤੇ ਟਿਕੀਆਂ ਹੋਈਆਂ ਹਨ। ਪਰ ਆਨੰਦ ਸ਼ਰਮਾ ਦਾ ਅਸਤੀਫਾ ਉਨ੍ਹਾਂ ਦੀਆਂ ਤਿਆਰੀਆਂ ਨੂੰ ਹਵਾ ਦੇ ਸਕਦਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਕੁੱਲ 68 ਵਿਧਾਨ ਸਭਾ ਸੀਟਾਂ ਹਨ। ਇੱਥੇ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੀ ਬਣਿਆ ਹੋਇਆ ਹੈ। ਇਸ ਸਮੇਂ ਭਾਜਪਾ ਦੇ ਜੈ ਰਾਮ ਠਾਕੁਰ ਮੁੱਖ ਮੰਤਰੀ ਹਨ।

Related posts

ਕਸ਼ਮੀਰ ਵਿੱਚ ਦੁਨੀਆ ਦੀ ਸਭ ਤੋਂ ਉੱਚਾਈ ‘ਤੇ ਬਣ ਰਿਹਾ ਜ਼ੋਜੀਲਾ ਟਨਲ !

ਨਮੋ ਭਾਰਤ ਦਾ ਨਵਾਂ ਰਿਕਾਰਡ : 1 ਦਿਨ ‘ਚ 1.25 ਲੱਖ ਤੋਂ ਵੱਧ ਲੋਕਾਂ ਵਲੋਂ ਸਫ਼ਰ

ਭਾਰਤ ਨੇ ੲੈਲੋਨ ਮਸਕ ਦੇ ਸਟਾਰਲਿੰਕ ਨੂੰ ਪ੍ਰਵਾਨਗੀ ਕਿਉਂ ਰੋਕੀ ਹੋਈ ਹੈ ?