ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਭ੍ਰਿਸ਼ਟਾਚਾਰ ਦੇ 2 ਮਾਮਲਿਆਂ ’ਚ ਬਰੀ

ਇਸਲਾਮਾਬਾਦ – ਇਸਲਾਮਾਬਾਦ ਹਾਈ ਕੋਰਟ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿਚ ਬਰੀ ਕਰ ਦਿੱਤਾ। ਉਸ ਨੂੰ 2018 ਵਿਚ ਇਨ੍ਹਾਂ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਸ਼ਰੀਫ (73) ਨੇ ਐਵਨਫੀਲਡ ਜਾਇਦਾਦ ਅਤੇ ਅਲ-ਅਜ਼ੀਜ਼ੀਆ ਮਾਮਲਿਆਂ ’ਚ ਆਪਣੀ ਸਜ਼ਾ ਨੂੰ ਇਸਲਾਮਾਬਾਦ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ।
ਚੀਫ਼ ਜਸਟਿਸ ਆਮਿਰ ਫਾਰੂਕ ਅਤੇ ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਦੀ ਦੋ ਮੈਂਬਰੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ। ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਨੂੰ ਜੁਲਾਈ, 2018 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਲੰਡਨ ਵਿੱਚ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਐਵਨਫੀਲਡ ਜਾਇਦਾਦ ਭ੍ਰਿਸ਼ਟਾਚਾਰ ਮਾਮਲੇ ਵਿੱਚ 10 ਸਾਲ ਦੀ ਸਜ਼ਾ ਸੁਣਾਈ ਗਈ ਸੀ।

Related posts

ਕਿਸ ਨੈੱਟਵਰਕ ਦਾ ਹਿੱਸਾ ਹੈ ਅਮਰੀਕਨ ਰਾਸ਼ਟਰਪਤੀ ਟਰੰਪ ‘ਤੇ ਹਮਲਾ ਕਰਨ ਵਾਲਾ ?

ਨਿਰਦੋਸ਼ਾਂ ਨੂੰ ਮਾਰਨਾ ਗਲਤ ਹੈ – ਪੋਪ ਲੀਓ

ਕੁਵੈਤ ਨੇ ਹਵਾਈ ਖੇਤਰ ਖੋਲ੍ਹਿਆ, ਉਡਾਣਾਂ ਮੁੜ ਸ਼ੁਰੂ ਕਰਨ ਦੀ ਤਿਆਰੀ !