ਸਾਬਕਾ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਹਨੀ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 20 ਨੂੰ

ਜਲੰਧਰ – ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਤਬਾਦਲਿਆਂ ਤੋਂ ਪੈਸੇ ਕਮਾਉਣ ਦੇ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਪਟੀਸ਼ਨ ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ ਨੂੰ ਹੋਵੇਗੀ। ਹਨੀ ਅਤੇ ਕੁਦਰਤਦੀਪ ਸਿੰਘ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸ਼ਨਿਚਰਵਾਰ ਨੂੰ ਸੁਣਵਾਈ ਹੋਣੀ ਸੀ ਜਿਸ ਸਬੰਧੀ ਅਦਾਲਤ ਨੇ ਹੁਣ ਅਗਲੀ ਸੁਣਵਾਈ 20 ਅਪ੍ਰੈਲ ਤੈਅ ਕੀਤੀ ਹੈ। ਮੰਗਲਵਾਰ ਨੂੰ ਹੀ ਸਾਬਕਾ ਮੁੱਖ ਮੰਤਰੀ ਚੰਨੀ ਗੁਪਤ ਤਰੀਕੇ ਨਾਲ ਖੁਦ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਹੋਏ, ਜਿੱਥੇ ਉਨ੍ਹਾਂ ਤੋਂ ਕਰੀਬ ਸਾਢੇ ਚਾਰ ਘੰਟੇ ਪੁੱਛਗਿੱਛ ਕੀਤੀ ਗਈ। ਹਾਲਾਂਕਿ ਈਡੀ ਅਧਿਕਾਰੀਆਂ ਨੇ ਚੰਨੀ ਦੀ ਪੇਸ਼ੀ ਅਤੇ ਪੁੱਛਗਿੱਛ ਦੀ ਪੁਸ਼ਟੀ ਨਹੀਂ ਕੀਤੀ ਪਰ ਚੰਨੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਟਵੀਟ ‘ਚ ਇਹ ਵੀ ਲਿਖਿਆ ਕਿ ਫਿਲਹਾਲ ਉਨ੍ਹਾਂ ਨੂੰ ਈਡੀ ਅਧਿਕਾਰੀਆਂ ਨੇ ਦੁਬਾਰਾ ਨਹੀਂ ਬੁਲਾਇਆ ਹੈ। ਈਡੀ ਵੱਲੋਂ ਹਨੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ ਅਤੇ ਉਸ ਕੇਸ ਦੀ ਸੁਣਵਾਈ ਵੀ 20 ਅਪ੍ਰਰੈਲ ਨੂੰ ਹੋਣੀ ਹੈ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ