ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 5 ਦਿਨਾਂ ਦੇ ਰਿਮਾਂਡ ’ਤੇ ਭੇਜਿਆ

ਚੰਡੀਗੜ੍ਹ – ਈ.ਡੀ. ਨੂੰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ 5 ਦਿਨ ਦੀ ਰਿਮਾਂਡ ਮਿਲ ਗਈ ਹੈ। ਜਲੰਧਰ ਦੀ ਅਦਾਲਤ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ 5 ਦਿਨਾਂ ਲਈ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਈ.ਡੀ. ਦੇ ਵਕੀਲ ਅਜੇ ਪਠਾਨਿਆਂ ਅਤੇ ਹੋਰਨਾਂ ਮੌਜੂਦ ਵਕੀਲਾਂ ਵੱਲੋਂ ਅਦਾਲਤ ਵਿੱਚ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਦਸਤਾਵੇਜ਼ ਪੇਸ਼ ਕੀਤੇ ਗਏ। ਅਦਾਲਤ ਨੇ ਈ.ਡੀ. ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਉਮੇਸ਼ ਢੀਂਗਰਾ ਅਤੇ ਹੋਰਨਾ ਵਕੀਲਾਂ ਦੀ ਬਹਿਸ ਸੁਣਨ ਤੋਂ ਬਾਅਦ ਅਦਾਲਤ ਤੋਂ ਈ.ਡੀ. ਵਿਭਾਗ ਦੇ ਅਧਿਕਾਰੀਆਂ ਅਤੇ ਵਕੀਲ ਵੱਲੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ। ਜਿਸ ’ਤੇ ਅਦਾਲਤ ਨੇ 5 ਦਿਨਾਂ ਦਾ ਪੁਲਿਸ ਰਿਮਾਂਡ ਦੇ ਕੇ ਇਸ ਮਾਮਲੇ ਵਿੱਚ ਪੁੱਛ-ਗਿੱਛ ਲਈ ਈ.ਡੀ. ਦੀ ਗਿ੍ਰਫ਼ਤ ਵਿੱਚ ਭੇਜਣ ਦਾ ਹੁਕਮ ਸੁਣਾਇਆ ਹੈ ਤਾਂ ਕਿ ਘਪਲੇ ਦੇ ਤੱਥਾਂ ਦਾ ਡੂੰਘਾਈ ਨਾਲ ਪਤਾ ਚਲ ਸਕੇ। ਹੁਣ ਭਾਰਤ ਭੂਸ਼ਣ ਆਸ਼ੂ ਨੂੰ 7 ਅਗਸਤ, 2024 ਨੂੰ ਰਿਮਾਂਡ ਖ਼ਤਮ ਹੋਣ ’ਤੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਵੇਰ ਤੋਂ ਭਾਰਤ ਭੂਸ਼ਣ ਆਸ਼ੂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਸੀ। ਸ਼ਾਮ ਵੇਲੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਆਸ਼ੂ ਕੈਪਟਨ ਸਰਕਾਰ ਵੇਲੇ ਫੂਡ ਪ੍ਰੋਸੈਸਿੰਗ ਮੰਤਰੀ ਸਨ। ਇਸ ਸਬੰਧੀ ਈ.ਡੀ. ਦੇ ਅਧਿਕਾਰੀ ਜੇ.ਪੀ. ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਕੇਸ ਵਿਚ ਅਦਾਲਤ ਵਿਚ
ਪੇਸ਼ ਕੀਤਾ ਸੀ। ਜਿੱਥੇ ਦੋਹਾਂ ਪਾਸਿਓਂ ਬਹਿਸ ਮਗਰੋਂ ਕੋਰਟ ਨੇ 5 ਦਿਨ ਦਾ ਰਿਮਾਂਡ ਦਿੱਤਾ ਹੈ। ਕੇਸ ਨੂੰ ਲੈ ਕੇ ਪੂਰੀ ਜਾਣਕਾਰੀ ਛੇਤੀ ਹੀ ਪ੍ਰੈੱਸ ਰਿਲੀਜ਼ ਕਰ ਕੇ ਦਿੱਤੀ ਜਾਵੇਗੀ। ਈ.ਡੀ. ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਅਦਾਲਤ ਵੱਲੋਂ 7 ਅਗਸਤ ਤਕ ਦਾ ਰਿਮਾਂਡ ਦਿੱਤਾ ਗਿਆ ਹੈ।

Related posts

ਮੇਰੇ ਸਵਾਲਾਂ ਦੇ ਜਵਾਬ ਦਿਓ ਨਹੀਂ ਤਾਂ ਮੈਂ ਸੰਗਤ ਨੂੰ ਸਭ ਕੁੱਝ ਦੱਸਾਂਗਾ – ਗਿਆਨੀ ਰਘੁਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ