ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਸਮੇਤ ਤਿੰਨ ਕਾਂਗਰਸੀ ਆਗੂ ਕੈਪਟਨ ਦੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ – ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਰਾਜ ਕੁਮਾਰ ਗਰਗ (ਰਾਜ ਨੰਬਰਦਾਰ) ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ: ਦੀਪਕ ਜੋਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਲੋਕ ਕਾਂਗਰਸ ‘ਚ ਸ਼ਾਮਲ ਹੋ ਗਏ । ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ​​ਹੋਵੇਗੀ।ਕੈਪਟਨ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਆਰਥਿਕ ਢਾਂਚੇ ਨੂੰ ਤਬਾਹ ਕਰ ਦਿੱਤਾ ਹੈ ਵਿੱਤੀ ਸਰੋਤਾਂ ਤੋਂ ਬਗੈਰ ਧੜਾ ਧੜਾ ਗ੍ਰਾਂਟਾਂ ਵੰਡੀਆਂ ਜਾ ਰਹੀਆਂ ਹਨ । ਕੈਪਟਨ ਨੇ ਕਿਹਾ ਕਿ ਕਾਂਗਰਸ ਵਿੱਚ ਗਰੁੱਪਬਾਜ਼ੀ ਹੈ ਤੇ ਹਰੇਕ ਆਗੂ ਆਪਣੇ ਆਪ ਨੂੰ ਮੁੱਖ ਮੰਤਰੀ ਬਣਨ ਦਾ ਚਾਹਵਾਨ ਹੈ। ਹਾਈਕਮਾਂਡ ਨੇ ਆਪਣੀ ਪੰਜਾਬ ਇਕਾਈ ‘ਤੇ ਸਾਰਾ ਕੰਟਰੋਲ ਗੁਆ ਦਿੱਤਾ ਹੈ ਪਾਰਟੀ ਪ੍ਰਧਾਨ ਦਾ ਸਰਕਾਰ ਨਾਲ ਟਕਰਾਅ ਹੈ ਪਾਰਟੀ ਤੇ ਸਰਕਾਰ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ।

Related posts

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

ਜਥੇਦਾਰ ਕਰਨੈਲ ਸਿੰਘ ਪੰਜੌਲੀ ਵਲੋਂ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਨੂੰ ਅਲਵਿਦਾ