ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੋਅ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਹਾਜ਼ਰੀ ਭਰੀ। ਸੁੰਦਰ ਜਲੌ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ। ਦੇਰ ਸ਼ਾਮ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

Related posts

ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧਾਈਆਂ

ਇਹ ਤਾਂ ‘ਟ੍ਰੇਲਰ’ ਹੈ : ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਤੇ ਗੋਲੀਆਂ ਦੀ ਬੁਛਾੜ

ਬੇਕਾਬੂ ਯਾਤਰੀ ਨੇ ਜਹਾਜ਼ ਦੀ ਵਿੰਡੋਅ ਤੋੜ ਦਿੱਤੀ : ਏਅਰ ਇੰਡੀਆ ਦੀ ਚੰਡੀਗੜ੍ਹ-ਦਿੱਲੀ ਉਡਾਣ ਹਫ਼ੜਾ-ਦਫ਼ੜੀ