ਸਿਵਲ ਹਸਪਤਾਲ ’ਚ ਲੱਗੀ ਅੱਗ, ICU ’ਚ ਭਰਤੀ 10 ਕੋਰੋਨਾ ਮਰੀਜ਼ਾਂ ਦੀ ਮੌਤ

ਅਹਿਮਦਨਗਰ – ਮਹਾਰਾਸ਼ਟਰ ਦੇ ਅਹਿਮਦਨਗਰ ਦੇ ਸਿਵਲ ਹਸਪਤਾਲ ਦੇ ਆਈਸੀਯੂ ’ਚ ਸ਼ਨੀਵਾਰ ਅੱਗ ਲੱਗਣ ਕਾਰਨ 10 ਕੋਰੋਨਾ ਸੰਕ੍ਰਮਿਤ ਮਰੀਜ਼ਾਂ ਦੀ ਦਰਦਨਾਕ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਡ ‘ਚ 17 ਮਰੀਜ਼ ਸਨ। ਮਿਲੀ ਜਾਣਕਾਰੀ ਅਨੁਸਾਰ ਇਕ ਮਰੀਜ਼ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ, ਜਿਸਦਾ ਇਲਾਜ ਜਾਰੀ ਹੈ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਆਈਸੀਯੂ ’ਚ ਭਰਤੀ ਮਰੀਜ਼ਾਂ ਨੂੰ ਤਤਕਾਲ ਦੂਸਰੀ ਥਾਂ ਸ਼ਿਫਟ ਕਰਵਾਇਆ ਗਿਆ ਅਤੇ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਅੱਗ ਲੱਗਣ ਦੇ ਕਾਰਨ ਬਾਰੇ ਹਾਲੇ ਖ਼ੁਲਾਸਾ ਨਹੀਂ ਹੋਇਆ ਹੈ। ਅਹਿਮਦਨਗਰ ਦੇ ਸਿਵਲ ਹਸਪਤਾਲ ਵਿੱਚ ਜਿਸ ਵਾਰਡ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ, ਉਹ ਕੋਵਿਡ ਵਾਰਡ ਸੀ ਤੇ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫਿਲਹਾਲ ਫਾਇਰ ਵਿਭਾਗ ਨੇ ਅੱਗ ‘ਤੇ ਕਾਬੂ ਪਾ ਲਿਆ ਹੈ ਅਤੇ ਅੱਗ ਲੱਗਣ ਦੇ ਹੋਰ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ