ਨਵੀਂ ਦਿੱਲੀ – ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 3,275 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 55 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਕਿਹਾ ਕਿ ਅਸੀਂ ਪੂਰੀ ਕੋਸ਼ਿਸ਼ ਨਾਲ ਕੋਰੋਨਾ ਦੀ ਤੀਜੀ ਲਹਿਰ ਦੌਰਾਨ ਸੰਕਰਮਣ ‘ਤੇ ਕਾਬੂ ਪਾਇਆ ਹੈ। ਅਸੀਂ ਕੋਵਿਡ ਨਾਲ ਨਜਿੱਠਣ ਲਈ ਮਜ਼ਬੂਤ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਹਨ ਅਤੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਹੈ। ਹੁਣ ਵੀ ਕਈ ਦੇਸ਼ ਹੈਰਾਨ ਕਰਨ ਵਾਲੀਆਂ ਕੋਰੋਨਾ ਲਹਿਰਾਂ ਦੇ ਗਵਾਹ ਹਨ।
ਕੇਵੜੀਆ, ਗੁਜਰਾਤ ਵਿੱਚ 14ਵੀਂ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਕੌਂਸਲ ਦੇ ਸੰਮੇਲਨ ਵਿੱਚ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ (Mansukh Mandaviya) ਨੇ ਕਿਹਾ ਕਿ ਹਰ ਬਲਾਕ ਵਿੱਚ ਇੱਕ ਸਿਹਤ ਮੇਲਾ ਲਗਾਇਆ ਜਾਣਾ ਚਾਹੀਦਾ ਹੈ। ਉੱਥੇ ਹੀ ਲੋਕਾਂ ਵਿੱਚ ਬਿਮਾਰੀਆਂ ਦੀ ਪਛਾਣ ਦੇ ਨਾਲ ਆਯੁਸ਼ਮਾਨ ਭਾਰਤ ਕਾਰਡ ਜਾਰੀ ਕੀਤਾ ਜਾਣਾ ਚਾਹੀਦਾ ਹੈ।
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਵਿਡ ਨੂੰ ਲੈ ਕੇ ਰਾਜਾਂ ਨੂੰ ਜੋ ਵੀ ਹਦਾਇਤਾਂ ਦਿੱਤੀਆਂ ਸਨ, ਉਨ੍ਹਾਂ ਨੂੰ ਚੰਗੀ ਤਰ੍ਹਾਂ ਲਾਗੂ ਕੀਤਾ ਹੈ। ਅੱਜ ਵੀ ਜੇਕਰ ਦੁਨੀਆ ਦੀ ਸਥਿਤੀ ‘ਤੇ ਨਜ਼ਰ ਮਾਰੀਏ ਤਾਂ ਕਈ ਦੇਸ਼ਾਂ ‘ਚ ਤਾਲਾਬੰਦੀ ਹੈ। ਕੋਵਿਡ ਦੀ ਤੀਜੀ ਲਹਿਰ ਵਿੱਚ ਭਾਰਤ ਨੇ ਵਧੀਆ ਢੰਗ ਨਾਲ ਪ੍ਰਬੰਧ ਕੀਤਾ। ਭਾਰਤ ਨੇ ਮਾਮਲਿਆਂ ਨੂੰ ਅੱਗੇ ਵਧਣ ਤੋਂ ਰੋਕਿਆ…
ਦੂਜੇ ਪਾਸੇ ਕੋਵਿਡ ਵਰਕਿੰਗ ਗਰੁੱਪ ਐਨਟੀਜੀਆਈ (NTAGI) ਦੇ ਚੇਅਰਮੈਨ ਡਾ. ਐਨ ਕੇ ਅਰੋੜਾ ਨੇ ਕਿਹਾ ਕਿ ਸਿਹਤ 70 ਤੋਂ 75 ਸਾਲਾਂ ਬਾਅਦ ਪਹਿਲੀ ਵਾਰ ਸਿਆਸੀ ਏਜੰਡੇ ‘ਤੇ ਆਈ ਹੈ। ਹੁਣ ਸਮਾਂ ਆ ਗਿਆ ਹੈ ਕਿ ਸਿਹਤ ਨੂੰ ਮਹੱਤਵ ਦਿੱਤਾ ਜਾਵੇ। ਕੋਰੋਨਾ ਨੇ ਬਹੁਤ ਸਪੱਸ਼ਟ ਤੌਰ ‘ਤੇ ਦਿਖਾਇਆ ਹੈ ਕਿ ਸਿਹਤ ਅਤੇ ਦੌਲਤ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਅਰੋੜਾ ਨੇ ਦੱਸਿਆ ਕਿ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਕੌਂਸਲ ਦੀ 14ਵੀਂ ਮੀਟਿੰਗ ਕੇਵੜੀਆ ਵਿਖੇ ਹੋਈ। ਇਸ ਵਿੱਚ ਪਿਛਲੀ ਮੀਟਿੰਗ ਤੋਂ ਲੈ ਕੇ ਹੁਣ ਤੱਕ ਕੀਤੇ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਭਵਿੱਖ ਲਈ ਰੋਡਮੈਪ ਵੀ ਤਿਆਰ ਕੀਤਾ ਗਿਆ।