ਸਿੰਘੂ ਬਾਰਡਰ ਕੋਲ ਬੈਰੀਕੇਡ ਤੋੜਣ ਦੀ ਕੋਸ਼ਿਸ਼, ਅਫਰਾਤਫਰੀ ਦਰਮਿਆਨ ਪੁਲਿਸ ਨੇ ਹਲਕੇ ਬਲ ਦੀ ਕੀਤੀ ਵਰਤੋਂ

ਨਵੀਂ ਦਿੱਲੀ – ਅੱਜ ਦੇਰ ਸ਼ਾਮ ਸਿੰਘੂ ਬਾਰਡਰ ’ਤੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਨਿਹੰਗ ਸਿੰਘਾਂ ਵੱਲੋਂ ਕਤਲ ਕੀਤੇ ਗਏ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਤੇ ਇਨਸਾਫ ਦਿਵਾਉਣ ਲਈ ਹਿੰਦ ਮਜ਼ਦੂਰ ਕਿਸਾਨ ਕਮੇਟੀ ਵੱਲੋਂ ਦਿੱਲੀ ਦੇ ਸਿੰਘੂ ਬਾਰਡਰ ਵੱਲ ਕੂਚ ਕੀਤਾ ਗਿਆ। ਦਿੱਲੀ ਪੁਲਿਸ ਵੱਲੋਂ ਹਿੰਦ ਮਜ਼ਦੂਰ ਕਿਸਾਨ ਕਮੇਟੀ ਦੇ ਵਰਕਰਾਂ ’ਤੇ ਹਲਕਾ ਲਾਠੀਚਾਰਜ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਕਮੇਟੀ ਇਹ ਮੰਗ ਕਰ ਰਹੀ ਹੈ ਕਿ ਲਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਤੇ ਹਲਕਾ ਲਾਠੀਚਾਰਜ ਕੀਤਾ ਗਿਆ, ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ। ਇਸ ਮੌਕੇ ਕਮੇਟੀ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤਕ ਸਾਨੂੰ ਇਨਸਾਫ ਨਹੀਂ ਮਿਲੇਗਾ ਅਸੀਂ ਇਥੇ ਹੀ ਧਰਨਾ ਦੇਵਾਂਗੇ।

Related posts

DM–CX–Loyalty Summit 2026 : ਹੈਦਰਾਬਾਦ ਬਣੇਗਾ ਗਲੋਬਲ ਲੀਡਰਾਂ ਦਾ ਕੇਂਦਰ

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ