ਸਿੰਘੂ ਬਾਰਡਰ ‘ਤੇ ਪੰਜਾਬੀ ਨੌਜਵਾਨ ਦੀ ਹੱਤਿਆ ਦੇ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚੇ ਦਾ ਆਇਆ ਵੱਡਾ ਬਿਆਨ

ਫੋਟੋ: ਏ ਐੱਨ ਆਈ।

ਚੰਡੀਗੜ੍ਹ – ਅੱਜ ਸਵੇਰੇ ਸਿੰਘੂ ਬਾਰਡਰ ‘ਤੇ ਪੰਜਾਬ ਦੇ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਵਾਸੀ ਤਰਨਤਾਰਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ ਆਇਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਦੌਰਾਨ ਕਿਹਾ ਕਿ ਘਟਨਾ ਦੀ ਜ਼ਿੰਮੇਵਾਰੀ ਇਕ ਨਿਹੰਗ ਗਰੁੱਪ ਨੇ ਲਈ ਤੇ ਕਿਹਾ ਹੈ ਕਿ ਅਜਿਹਾ ਉਸ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕਾਰਨ ਕੀਤਾ ਗਿਆ। ਖਬਰ ਹੈ ਕਿ ਇਹ ਮ੍ਰਿਤਕ ਉਸੇ ਗਰੁੱਪ ਨਾਲ ਪਿਛਲੇ ਕੁਝ ਸਮੇਂ ਤੋਂ ਸੀ।

ਸੰਯੁਕਤ ਕਿਸਾਨ ਮੋਰਚੇ ਨੇ ਬੇਰਹਿਮੀ ਨਾਲ ਕੀਤੀ ਗਈ ਇਸ ਹੱਤਿਆ ਦੀ ਨਿੰਦਾ ਕਰਦੇ ਹੋਏ ਇਹ ਸਪੱਸ਼ਟ ਕੀਤਾ ਕਿ ਇਸ ਘਟਨਾ ਦੀਆਂ ਦੋਵੇਂ ਧਿਰਾਂ, ਨਿਹੰਗ ਗਰੁੱਪ ਜਾਂ ਮ੍ਰਿਤਕ ਵਿਅਕਤੀ ਦਾ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਮੋਰਚਾ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਪ੍ਰਤੀਕ ਦੀ ਬੇਅਦਬੀ ਦੇ ਖਿਲਾਫ਼ ਹੈ। ਇਸ ਆਧਾਰ ‘ਤੇ ਕਿਸੇ ਵੀ ਵਿਅਕਤੀ ਜਾਂ ਗਰੁੱਪ ਨੂੰ ਕਾਨੂੰਨ ਆਪਣੇ ਹੱਥਾਂ ‘ਚ ਲੈਣ ਦੀ ਇਜਾਜ਼ਤ ਨਹੀਂ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਇਹ ਮੰਗ ਕਰਦੇ ਹਨ ਕਿ ਇਸ ਹੱਤਿਆ ਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ‘ਚ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰੇਗਾ। ਜਮਹੂਰੀ ਤੇ ਸ਼ਾਂਤੀਮਈ ਤਰੀਕੇ ਨਾਲ ਚੱਲਿਆ ਇਹ ਅੰਦੋਲਨ ਕਿਸੇ ਵੀ ਹਿੰਸਾ ਦਾ ਵਿਰੋਧ ਕਰਦਾ ਹੈ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ