ਸਿੱਖਿਆ ਮੰਤਰੀ ਵਲੋਂ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਦੇ ਮਾਮਲੇ ‘ਚ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ – ਪੰਜਾਬ ਦੇ ਇਤਿਹਾਸ ਬਾਰੇ ਪ੍ਰਕਾਸ਼ਿਤ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਂਚ ਕਰਵਾਈ ਜਾ ਰਹੀ ਹੈ ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ।

ਪਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਜੇ ਇਸ ਮਾਮਲੇ ਵਿਚ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਤੱਥਾਂ ਨਾਲ ਛੇੜਛਾੜ ਜਾਂ ਤੋੜ ਮਰੋੜ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Related posts

“ਉਜਾਲੇ ਅਪਨੀ ਯਾਦੋਂ ਕੇ ਹਮਾਰੇ ਸਾਥ ਰਹਿਨੇ ਦੋ” (ਡਾ. ਬਸ਼ੀਰ ਬਦਰ: 15 ਫਰਵਰੀ 1935 – 2 ਮਈ 2026)

ਪੰਜਾਬ ਸਕੱਤਰੇਤ ਤੇ ਦੁਰਗਿਆਣਾ ਮੰਦਰ ਸਣੇ 5 ਹੋਰ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਭਾਜਪਾ ਆਗੂ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਉਮੀਦਵਾਰ ਹੋਣਗੇ