ਸਿੱਖਿਆ ਮੰਤਰੀ ਵਾਅਦੇ ਅਨੁਸਾਰ ਡੀਬਾਰ ਕੀਤੇ ਲੈਕਚਰਾਰਾਂ ਨੂੰ ਮੁੜ ਸਟੇਸ਼ਨ ਚੁਆਇਸ ਦਾ ਮੌਕਾ ਦੇਣ: ਗੌਰਮਿੰਟ ਟੀਚਰਜ਼ ਯੂਨੀਅਨ

ਸਿੱਖਿਆ ਮੰਤਰੀ ਪੰਜਾਬ ਆਪਣੇ ਵਾਅਦੇ ਅਨੁਸਾਰ ਡੀਬਾਰ ਕੀਤੇ ਗਏ ਇਹਨਾਂ ਲੈਕਚਰਾਰਾਂ ਨੂੰ ਦੁਬਾਰਾ ਸਟੇਸ਼ਨ ਚੋਣ ਕਰਨ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ।

ਜਲੰਧਰ – ਪਿਛਲੇ ਸੈਸ਼ਨ ਦੌਰਾਨ ਪੰਜਾਬ ਦੇ ਸਕੂਲਾਂ ਅੰਦਰ ਸੈਂਕੜੇ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਸਾਰੀਆਂ ਖਾਲੀ ਪੋਸਟਾਂ ਨਹੀਂ ਵਿਖਾਈਆਂ ਗਈਆਂ ਸਨ। ਜਿਸ ਕਾਰਨ ਮਾਸਟਰ ਕੇਡਰ ਤੋਂ ਲੈਕਚਰਾਰ ਬਣੇ  ਅਧਿਆਪਕਾਂ ਨੇ ਦੂਰ ਦੁਰਾਡੇ ਸਟੇਸ਼ਨਾਂ ਤੇ ਜੁਆਇੰਨ ਨਹੀਂ ਕੀਤਾ ਸੀ। ਜਿਸ ਕਾਰਨ ਉਹਨਾਂ ਨੂੰ ਡੀ ਬਾਰ ਕਰ ਦਿੱਤਾ ਗਿਆ ਪਰ ਬਾਅਦ ਵਿੱਚ ਸਿੱਖਿਆ ਮੰਤਰੀ ਪੰਜਾਬ ਵਲੋਂ ਕੀਤੀ ਗਈ ਸਾਂਝੇ ਅਧਿਆਪਕ ਮੋਰਚੇ ਨਾਲ ਮੀਟਿੰਗ ਸਮੇਂ ਇਹਨਾਂ ਨੂੰ ਜਲਦੀ ਹੀ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਇਸ ਸਬੰਧੀ ਕੋਈ ਪ੍ਰਕਿਰਿਆ ਨਹੀਂ ਹੋਈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ,ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਗੁਰਿੰਦਰ ਸਿੰਘ ਆਦਮਪੁਰ , ਸਕੱਤਰ ਸੁਖਵਿੰਦਰ ਸਿੰਘ ਮੱਕੜ ਪ੍ਰੈਸ ਸਕੱਤਰ ਵੇਦ ਰਾਜ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਪੰਜਾਬ ਆਪਣੇ ਵਾਅਦੇ ਅਨੁਸਾਰ ਡੀਬਾਰ ਕੀਤੇ ਗਏ ਇਹਨਾਂ ਲੈਕਚਰਾਰਾਂ ਨੂੰ ਦੁਬਾਰਾ ਸਟੇਸ਼ਨ ਚੋਣ ਕਰਨ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ । ਉਪਰੋਕਤ ਆਗੂਆਂ ਨੇ ਕਿਹਾ ਕਿ ਜਿਸ ਨਾਲ ਜਿੱਥੇ ਅਧਿਆਪਕਾਂ ਨੂੰ ਲੰਬੇ ਸਮੇਂ ਤੋਂ ਬਾਅਦ ਹੋਈਆਂ ਪ੍ਰਮੋਸ਼ਨਾਂ ਦਾ ਲਾਭ ਮਿਲ ਸਕੇਗਾ ,ਉੱਥੇ  ਸਿੱਖਿਆ ਵਿਭਾਗ ਵਿੱਚ ਖਾਲੀ ਪੋਸਟਾਂ ਭਰਨ ਨਾਲ ਸਕੂਲਾਂ ਅੰਦਰ ਲੈਕਚਰਾਰਾਂ ਦੀਆਂ ਖਾਲੀ ਪੋਸਟਾਂ ਵੀ ਭਰੀਆਂ ਜਾ ਸਕਦੀਆਂ।

Related posts

ਗੈਂਗਸਟਰ ਫੜਾਓ ਤੇ 10 ਲੱਖ ਰੁਪਏ ਦਾ ਇਨਾਮ ਲੈ ਜਾਓ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਹਰਿਆਣਾ ਦੇ ਸਿੱਖ ਵਿਦਿਆਰਥੀਆਂ ਹੁਣ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ