ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਫੜਿਆ ਮੁਲਜ਼ਮ ਮਨਪ੍ਰੀਤ ਸਿੰਘ ਨੂੰ ਪੰਜ ਦਿਨਾਂ ਪੁਲਿਸ ਰਿਮਾਂਡ ’ਤੇ ਭੇਜਿਆ

ਮਾਨਸਾ – ਪੰਜਾਬੀ ਗਾਇਕ ਅਤੇ ਕਾਂਗਰਸ ਨੇਤਾ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਫੜੇ ਗਏ ਮਨਪ੍ਰੀਤ ਸਿੰਘ ਵਾਸੀ ਫ਼ਰੀਦਕੋਟ ਦਾ ਅਦਾਲਤ ਨੇ ਪੁੱਛਗਿਛ ਲਈ ਪੰਜ ਦਿਨਾਂ ਪੁਲਿਸ ਰਿਮਾਂਡ ਦਿੱਤਾ ਹੈ। ਪੁਲਿਸ ਸੂਤਰਾਂ ਮੁਤਾਬਕ ਉਕਤ ਮੁਲਜ਼ਮ ਨੂੰ ਉੱਤਰਾਖੰਡ ਦੇ ਦੇਹਰਾਦੂਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ‘ਤੇ ਦੋਸ਼ ਹੈ ਕਿ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਲਈ ਵਰਤੇ ਗਏ ਵਾਹਨਾਂ ’ਚੋਂ ਇਕ ਕਾਰ ਉਸ ਨੇ ਮੁਹੱਈਆ ਕਰਵਾਈ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਸਿੰਘ ਇਸ ਮਾਮਲੇ ’ਚ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਇਸ ਸਬੰਧੀ ਸੰਪਰਕ ਕਰਨ ਆਈਜੀ ਪੀਕੇ ਯਾਦਵ ਨੇ ਕਿਹਾ ਕਿ ਜਿਹੜਾ ਵਿਅਕਤੀ ਗ੍ਰਿਫ਼ਤਾਰ ਕੀਤਾ ਗਿਆ ਹੈ, ਮੂਸੇਵਾਲਾ ਕਤਲ ਕਾਂਡ ’ਚ ਉਸਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ