ਚੰਡੀਗਡ਼੍ਹ – ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਇਕ ਹੋਰ ਕਾਮਯਾਬੀ ਮਿਲੀ ਹੈ। ਇਸ ਮਾਮਲੇ ਵਿਚ ਲੋਡ਼ੀਂਦੇ ਮੇਨ ਸਭ ਤੋਂ ਛੋਟੀ ਉਮਰ ਦੇ ਮੇਨ ਸ਼ੂਟਰ ਅੰਕਿਤ ਸੇਰਸਾ ਨੂੰ ਪੰਜਾਬ ਲਿਆਂਦਾ ਜਾਵੇਗਾ। ਦਿੱਲੀ ਦੇ ਪਟਿਆਲਾ ਹਾਊਸ ਕੋਰਟ ਤੋਂ ਪੰਜਾਬ ਪੁਲਿਸ ਨੂੰ ਇਕ ਦਿਨ ਦਾ ਟ੍ਰਾਂਜ਼ਿਟ ਰਿਮਾਂਡ ਮਿਲਿਆ ਹੈ। ਇਸ ਦੇ ਨਾਲ ਹੀ ਪੁੱਛਗਿੱਛ ਲਈ ਸਚਿਨ ਚੌਧਰੀ ਨੂੰ ਵੀ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੋਵਾਂ ਨੂੰ ਅੱਜ ਹੀ ਮਾਨਸਾ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।