ਸੁਖਬੀਰ ਬਾਦਲ ਨੇ ਜਥੇਦਾਰ ਡੰਗ ਦੀ ਹਾਜ਼ਰੀ ‘ਚ ਜੇਜੇ ਅਰੋੜਾ ਨੂੰ ਦਿੱਤਾ ਥਾਪੜਾ

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫੇਰੀ ਦੌਰਾਨ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਅਰੋੜਾ ਨੇ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ । ਜਿਸ ਦੌਰਾਨ ਜਥੇਦਾਰ ਡਂੰਗ ਨੇ ਬਾਦਲ ਨੂੰ ਜੇਜੇ ਅਰੋੜਾ ਦੁਆਰਾ ਪਾਰਟੀ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਾਇਆ । ਜਿਸ ਦੌਰਾਨ ਬਾਦਲ ਨੇ ਅਰੋੜਾ ਵੱਲੋਂ ਪਾਰਟੀ ਪ੍ਰਤੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਲਈ ਉਨ੍ਹਾਂ ਦੀ ਹੋਂਸਲਾ ਹਫਜਾਈ ਕਰਦਿਆਂ ਸ਼ਲਾਘਾ ਵੀ ਕੀਤੀ।

ਇਸ ਮੌਕੇ ਸੁਖਬੀਰ ਬਾਦਲ ਨੇ ਜਗਜੀਤ ਸਿੰਘ ਅਰੋੜਾ ਨੂੰ ਥਾਪੜਾ ਦਿੰਦੇ ਹੋਏ ਕਿਹਾ ਕਿ ਆ ਰਹੀਆਂ ਚੋਣਾਂ 2022 ਲਈ ਕੀਤੇ ਜਾ ਰਹੇ ਅਕਾਲੀ ਦਲ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਕੇ ਸੂਬਾ ਵਾਸੀਆਂ ਨੂੰ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਬਚਾਇਆ ਜਾ ਸਕੇ। ਸੁਖਬੀਰ ਸਿੰਘ ਬਾਦਲ ਦੇ ਨਾਲ ਕੀਤੀ ਗੱਲਬਾਤ ਮੌਕੇ ਅਰੋੜਾ ਨੇ ਵੀ ਵਿਸ਼ਵਾਸ ਦਿਵਾਇਆ ਕਿ ਇਸ ਵਾਰ ਲੋਕ ਕਾਂਗਰਸ ਅਤੇ ਆਪ ਦੇ ਬਹਿਕਾਵੇ ਵਿੱਚ ਨਹੀਂ ਆਉਣ ਵਾਲੇ ਕਿਓਂਕਿ ਉਹ ਭਲੀ ਭਾਂਤ ਜਾਣ ਗਏ ਹਨ ਕਿ ਪੰਜਾਬ ਨੂੰ ਅਗਰ ਕੋਈ ਬਚਾ ਸਕਦਾ ਹੈ ਤਾਂ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੈ । ਇਸ ਲਈ ਲੋਕ ਅਕਾਲੀ ਦਲ ਦੇ ਨਾਲ ਖੜੇ ਹਨ ਤੇ ਇਸ ਵਾਰ ਵੱਡੀ ਲੀਡ ਨਾਲ ਅਕਾਲੀ ਦਲ ਦੀ ਸਰਕਾਰ ਬਣਾਉਣਗੇ।

Related posts

‘ਵਿਸਾਖੀ’ ਦੀਆਂ ‘ਇੰਡੋ ਟਾਈਮਜ਼’ ਵਲੋਂ ਸਾਰਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ !

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ