ਮੋਹਾਲੀ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਦੇ ਤਿੰਨ ਆਹਲਾ ਲੀਡਰਾਂ ਨੂੰ ਪਾਰਟੀ ਵਿਚ ਵਿਸ਼ੇਸ਼ ਤਵੱਕੋ ਦੇਣ ਦੇ ਮੰਤਵ ਨਾਲ ਅਹੁਦਿਆਂ ਦੀ ਵੰਡ ਕੀਤੀ ਹੈ।
ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ ਜਿਨ੍ਹਾਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਵਿਚ ਪੁਆਧ ਦੇ ਲੀਡਰ ਪਰਵਿੰਦਰ ਸਿੰਘ ਸੋਹਾਣਾ (ਸਾਬਕਾ ਕੌਂਸਲਰ ਅਤੇ ਸਾਬਕਾ ਐੱਮਡੀ ਲੇਬਰਫੈੱਡ ਪੰਜਾਬ), ਪਰਮਜੀਤ ਕੌਰ ਲਾਂਡਰਾ (ਸਾਬਕਾ ਚੇਅਰਪਰਸਨ ਪੰਜਾਬ ਰਾਜ ਮਹਿਲ ਕਮਿਸ਼ਨ) ਅਤੇ ਬੀਬੀ ਕੁਲਦੀਪ ਕੌਰ ਕੰਗ (ਸਾਬਕਾ ਪ੍ਰਧਾਨ ਇਸਤਰੀ ਅਕਾਲੀ ਦਲ ਤੇ ਸਾਬਕਾ ਕੌਂਸਲਰ) ਨੂੰ ਪਾਰਟੀ ਵਿਚ ਮੀਤ ਪ੍ਰਧਾਨ ਬਣਾਇਆ ਹੈ।