ਸੁਚੇਤ ਹੋ ਕੇ ਗੁਰਦੁਆਰਾ ਸਾਹਿਬ ਜੀ ਦੀ ਸੇਵਾ-ਸੰਭਾਲ ਕੀਤੀ ਜਾਵੇ. ਜਥੇਦਾਰ ਗਿਆਨੀ ਰਘਬੀਰ ਸਿੰਘ

ਅਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਿੰਡ ਸਦਾਰੰਗ ਨੇੜੇ ਮਹਿਤਾ ਚੌਂਕ ਵਿਖੇ ਇਕ ਬੱਚੇ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਕੀਤੀ ਗਈ ਬੇਅਦਬੀ ਦਾ ਸਖਤ ਨੋਟਿਸ ਲੈਂਦਿਆਂ ਸੰਗਤਾਂ ਨੂੰ ਆਦੇਸ਼ ਕੀਤਾ ਹੈ ਕਿ ਸੁਚੇਤ ਹੋ ਕੇ ਗੁਰਦੁਆਰਾ ਸਾਹਿਬ ਜੀ ਦੀ ਸੇਵਾ-ਸੰਭਾਲ ਕੀਤੀ ਜਾਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਵਿਖੇ ਇਕ ਸਿੰਘ ਜਰੂਰ ਗੁਰੂ-ਘਰ ਵਿਚ ਹਾਜ਼ਰ ਰਹੇ ਅਤੇ ਸਰਕਾਰ ਵੀ ਇਸ ਘਟਨਾ ਦੇ ਅੰਜਾਮ ਦੇਣ ਵਾਲਿਆਂ ਤੇ ਸਖਤ ਕਾਰਵਾਈ ਕਰੇ ਤਾਂ ਜੋ ਕੋਈ ਅਨਸਰ ਅਜਿਹਾ ਕਰਨ ਦਾ ਅੱਗੇ ਤੋਂ ਹੀਆ ਨਾ ਕਰ ਸਕੇ।

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕਰਦਿਆਂ ਕਿਹਾ ਕਿ ਇਸ ਘਟਨਾ ਵਾਲੀ ਥਾ ਤੋਂ ਤੁਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਤਿਕਾਰ ਸਹਿਤ ਕਿਸੇ ਨੇੜਲੇ ਸੁਰੱਖਿਅਤ ਗੁਰਦੁਆਰੇ ਸਾਹਿਬਾਨ ਵਿਖੇ ਸੁਭਾਇਮਾਨ ਕਰਵਾ ਦਿੱਤੇ ਜਾਣ ਕਿਉੰਕਿ ਐਸੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ ਤਾਂ ਉਹ ਗੁਰੂ ਸਾਹਿਬ ਜੀ ਦੇ ਸਰੂਪ ਰੱਖਣ ਦੇ ਵੀ ਅਧਿਕਾਰੀ ਨਹੀਂ ਹਨ।

Related posts

ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵਲੋਂ ਮਾਨਸਾ ‘ਚ 9ਵਾਂ ਟੀ-20 ਚੈਲੇਂਜਰ ਕੱਪ ਦਾ ਅਯੋਜਨ

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ

ਪੰਜਾਬ ਸਰਕਾਰ ਕਰੇਗੀ ‘ਪੰਜਾਬ ਕ੍ਰਿਕਟ ਲੀਗ’ ਦੀ ਸ਼ੁਰੂਆਤ