ਲੰਡਨ – ਬਿ੍ਰਟੇਨ ਵਿੱਚ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁੱਧਵਾਰ ਰਾਤ ਲੰਡਨ ਸਥਿਤ 10 ਡਾਊਨਿੰਗ ਸਟ੍ਰੀਟ ਵਿੱਚ ਇਸਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਿ੍ਰਟੇਨ ਦੇ ਲਈ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। ਕਿੰਗ ਚਾਰਲਜ਼ ਨੂੰ ਚੋਣਾਂ ਦੀ ਟਾਈਮਲਾਈਨ ਦੇ ਬਾਰੇ ਵਿੱਚ ਜਾਣਕਾਰੀ ਦੇਣ ਦੇ ਬਾਅਦ ਜਲਦ ਹੀ ਸੰਸਦ ਭੰਗ ਕਰ ਦਿੱਤੀ ਜਾਵੇਗੀ। ਉਸ ਤੋਂ ਬਾਅਦ ਹੀ ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ।ਬਤੌਰ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਚੋਣਾਂ ਵਿੱਚ ਪਹਿਲੀ ਵਾਰ ਵੋਟਰਾਂ ਦੇ ਸਾਹਮਣੇ ਜਾਣਗੇ। ਸਾਲ 2022 ਵਿੱਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੀ.ਐਮ. ਚਿਹਰੇ ਦਾ ਐਲਾਨ ਨਹੀਂ ਕੀਤਾ ਸੀ। ਚੋਣਾਂ ਤੋਂ ਬਾਅਦ ਪਾਰਟੀ ਦੇ ਸੰਸਦੀ ਦਲ ਨੇ ਸੁਨਕ ਨੂੰ ਆਪਣਾ ਨੇਤਾ ਚੁਣਿਆ ਸੀ। ਸੁਨਕ ਨੂੰ ਕਰੀਬ 200 ਸਾਂਸਦਾਂ ਦਾ ਸਮਰਥਨ ਮਿਲਿਆ ਸੀ, ਜਿਸ ਤੋਂ ਬਾਅਦ ਉਹ ਪੀਐੱਮ ਬਣੇ ਸਨ।ਦੱਸ ਦੇਈਏ ਕਿ 44 ਸਾਲਾਂ ਰਿਸ਼ੀ ਸੁਨਕ ਬਿ੍ਰਟੇਨ ਵਿੱਚ ਭਾਰਤੀ ਮੂਲ ਦੇ ਪਹਿਲੇ ਪ੍ਰਧਾਨ ਮੰਤਰੀ ਹਨ। ਉਨ੍ਹਾਂ ਨੇ ਅਕਤੂਬਰ 2022 ਵਿੱਚ ਅਹੁਦਾ ਸੰਭਾਲਿਆ ਸੀ। ਇੱਥੇ ਜਨਵਰੀ 2025 ਵਿੱਚ ਆਮ ਚੋਣਾਂ ਹੋਣ ਦੀ ਸੰਭਾਵਨਾ ਸੀ। ਸੁਨਕ ਦੇ ਕੋਲ ਚੋਣਾਂ ਦੇ ਐਲਾਨ ਦੇ ਲਈ ਦਸੰਬਰ ਤੱਕ ਦਾ ਸਮਾਂ ਸੀ, ਪਰ ਉਨ੍ਹਾਂ ਨੇ 7 ਮਹੀਨੇ ਪਹਿਲਾਂ ਹੀ ਇਸਦਾ ਐਲਾਨ ਕਰ ਦਿੱਤਾ।
ਸੁਨਕ ਨੇ ਬਿ੍ਰਟਿਸ਼ ਵੋਟਰਾਂ ਸਾਹਮਣੇ ਅਪਣੇ ਕਾਰਜਕਾਲ ਦਾ ਰਿਕਾਰਡ ਪੇਸ਼ ਵੀ ਕੀਤਾ ਰਿਸ਼ੀ ਸੁਨਕ ਨੇ 4 ਜੁਲਾਈ ਨੂੰ ਯੂ.ਕੇ. ਦੀਆਂ ਆਮ ਚੋਣਾਂ ਦਾ ਐਲਾਨ ਕੀਤਾ
Britain's Prime Minister Rishi Sunak leaves 10 Downing Street to go to the House of Commons, London, for the weekly Prime Minister's Questions, Wednesday, Oct. 18, 2023. (AP Photo/Kin Cheung)