ਸੁਪਨਿਆਂ ਅਤੇ ਹਕੀਕਤ ਦਰਮਿਆਨ

ਜਨਵਰੀ 2026 ਵਿੱਚ ਗੰਦੇ ਪਾਣੀ ਦੇ ਦੂਸ਼ਿਤ ਪਾਈਪਾਂ ਦੇ ਪਾਣੀ ਨੇ 22 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ 26 ਸ਼ਹਿਰਾਂ ਵਿੱਚ ਬਿਮਾਰੀਆਂ ਨੂੰ ਫੈਲਾਇਆ।

 

ਲੇਖਕ: ਗੁਰਮੀਤ ਸਿੰਘ ਪਲਾਹੀ

ਬਹੁਤ ਚੰਗਾ ਲੱਗਦਾ ਹੈ ਉਦੋਂ ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਹਿੰਦੇ ਹਨ ਕਿ 2047 ਤੱਕ ਭਾਰਤ ਵਿਕਸਤ ਦੇਸ਼ ਬਣ ਜਾਵੇਗਾ। ਬਹੁਤ ਚੰਗੀ ਲੱਗਦੀ ਹੈ ਇਹ ਗੱਲਇਸ ਲਈ ਕਿ ਹਰ ਭਾਰਤੀ ਨਾਗਰਿਕ ਦਾ ਇਹ ਸੁਪਨਾ ਹੈ, ਪਰ ਦੇਸ਼ ਦੇ ਸਭ ਤੋਂ ਸਾਫ਼- ਸੁਥਰੇ ਸ਼ਹਿਰ ਇੰਦੌਰ ਵਿੱਚ ਗੰਦੇ ਪਾਣੀ ਨਾਲ਼ ਲੋਕ ਮਰਦੇ ਹਨ ਤਾਂ ਇਸ ਸੁਪਨੇ ਤੇ ਯਕੀਨ ਕਰਨਾ ਮੁਸ਼ਕਿਲ ਹੁੰਦਾ ਹੈ।

24 ਦਸੰਬਰ 202ਤੋਂ 6 ਜਨਵਰੀ 2026 ਦੇ ਦਰਮਿਆਨ ਇੰਦੌਰ ਦੇ ਭਾਗੀਰਥਪੁਰ ਵਿੱਚ ਦੂਸ਼ਿਤ ਪਾਣੀ ਨਾਲ਼ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋਈ ਹੈ ਸੈਂਕੜੇ ਹਸਪਤਾਲਾਂ ਚ ਪਹੁੰਚਾਉਣੇ ਪਏ। ਇਹ ਸ਼ਹਿਰ 2024-25 ਵਿੱਚ ਸੁਪਰ ਲੀਗ ਵਿੱਚ ਸਭ ਤੋਂ ਸਾਫ਼ ਸ਼ਹਿਰ ਵਿੱਚੋਂ ਉਭਰਿਆ ਪਰ ਨਵੇਂ ਸਾਲ ਦੇ ਸ਼ੁਰੂ ਚ ਇਸ ਸਭ ਤੋਂ ਸਾਫ਼ ਸ਼ਹਿਰ ਦੇ ਤਗਮੇ ਉੱਤੇ ਸਵਾਲ ਖੜੇ ਹੋਣੇ ਸ਼ੁਰੂ ਹੋ ਗਏ ਹਨ

ਇੰਦੌਰ ਦਾ ਇਹ ਦੁਖਾਂਤ ਜਦੋਂ ਖ਼ਬਰਾਂ ਚ ਆਇਆ ਹਕੀਕਤ ਸਾਹਮਣੇ ਆਈ ਕਿ ਦੇਸ਼ ਵਿੱਚ ਪਾਣੀ ਪੂਰਤੀ ਪ੍ਰਣਾਲੀ ਕਿੰਨੀ ਨਾਜ਼ੁਕ ਹੈ ਜਨਵਰੀ 2026 ਵਿੱਚ ਗੰਦੇ ਪਾਣੀ ਦੇ ਦੂਸ਼ਿਤ ਪਾਈਪਾਂ ਦੇ ਪਾਣੀ ਨੇ 22 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਘੱਟੋ-ਘੱਟ 26 ਸ਼ਹਿਰਾਂ ਵਿੱਚ ਬਿਮਾਰੀਆਂ ਦਾ ਪ੍ਰਕੋਪ ਫੈਲਾਇਆ। ਇਹਨਾਂ ਸ਼ਹਿਰਾਂ ਵਿੱਚ 2500 ਲੋਕ ਬਿਮਾਰ ਹੋਏ ਵਿਖਾਏ ਗਏ, ਜਦ ਕਿ 34 ਲੋਕਾਂ ਦੀ ਮੌਤ ਹੋ ਗਈ। 

ਇਸ ਤਰ੍ਹਾਂ ਦੀਆਂ ਅਨੇਕਾਂ ਘਟਨਾਵਾਂ ਹੁੰਦੀਆਂ ਹਨਪਰ ਉਹਨਾਂ ਦੀ ਚਰਚਾ ਤੱਕ ਨਹੀਂ ਹੁੰਦੀ ਕਿਉਂਕਿ ਇਹੋ ਜਿਹੇ ਹਾਦਸੇ ਦੇਸ਼ ਦੇ ਉਹਨਾਂ 20 ਫ਼ੀਸਦੀ ਗ਼ਰੀਬ ਲੋਕਾਂ ਨਾਲ਼ ਹੁੰਦੇ ਹਨਜਿਹੜੇ ਗ਼ਰੀਬ ਹਨ, ਜਿਹਨਾਂ ਦੇ ਜੀਵਨ ਉਤਨੇ ਹੀ ਬੇਹਾਲ ਹਨ, ਜਿਤਨੇ ਅਤਿ-ਗ਼ਰੀਬ ਅਫ਼ਰੀਕੀ ਦੇਸ਼ ਵਿੱਚ ਰਹਿਣ ਵਾਲੇ ਗ਼ਰੀਬ ਲੋਕਾਂ ਦੇ ਹਨ।

ਇਹ ਸ਼ਰਮਨਾਕ ਸਚਾਈ ਹੈ ਲੇਕਿਨ ਇਸਨੂੰ ਛੁਪਾਉਣ ਨਾਲ਼ ਆਪਣਾ ਦੇਸ਼ ਬਿਹਤਰ ਨਹੀਂ ਹੋਣ ਵਾਲਾ। ਤਬਦੀਲੀ ਤਦ ਆਏਗੀਜਦ ਅਸੀਂ ਆਪਣੇ ਹਾਕਮਾਂ ਨੂੰ ਯਾਦ ਦਿਵਾਉਣ  ਰਹਾਂਗੇ ਵਾਰ-ਵਾਰ ਕਿ ਉਹਨਾਂ ਦਾ ਧਿਆਨ ਉਹਨਾਂ ਸ਼ਹਿਰੀ ਬਸਤੀਆਂ ਵੱਲ ਜਾਣਾ ਚਾਹੀਦਾ ਹੈ ਅਤੇ ਉਹਨਾਂ ਅਤਿ-ਪਛੜੇ ਪਿੰਡਾਂ ਵੱਲ ਜੋ ਭਾਰਤ ਦੇ ਗ਼ਰੀਬ ਹਨ। ਉਹਨਾਂ ਲੋਕਾਂ ਵੱਲ ਜੋ ਪੂਰਾ ਜੀਵਨ ਫੁੱਟਪਾਥਾਂ ਤੇ ਗੁਜ਼ਾਰ ਦਿੰਦੇ ਹਨ ਜਾਂ ਇਹੋ-ਜਿਹੀਆਂ ਗੰਦੀਆਂ ਬਸਤੀਆਂ ਵਿੱਚ ਜਿੱਥੇ ਨਾ ਸਾਫ਼ ਪਾਣੀ ਹੁੰਦਾ ਹੈ, ਨਾ ਸਾਫ਼ ਹਵਾ, ਨਾ ਚੰਗੇ ਸਕੂਲ ਅਤੇ ਨਾ ਸਿਹਤ ਸੇਵਾਵਾਂ।

ਅੱਜ ਪ੍ਰਸ਼ਾਸਨਿਕ ਸੁਧਾਰਾਂ ਦੀ ਕੋਸ਼ਸ਼ ਸਿਰਫ਼ ਇਹ ਹੋਈ ਹੈ ਕਿ ਪਾਸਪੋਰਟ ਲੈਣਾ ਸੌਖਾ ਹੋ ਗਿਆ ਹੈ। ਬਿਜਲੀ ਦੇ ਬਿੱਲ ਭਰਨੇ ਆਸਾਨ ਹੋ ਗਏ ਹਨ। ਹੋਰ ਛੋਟੀਆਂ-ਮੋਟੀਆਂ ਸੁਵਿਧਾਵਾਂ ਦੇ ਲਈ ਸਾਨੂੰ ਵੱਡੇ ਅਧਿਕਾਰੀਆਂ ਦੇ ਸਾਹਮਣੇ ਭੀਖ ਨਹੀਂ ਮੰਗਣੀ ਪੈਂਦੀ। ਇਹਨਾਂ ਚੀਜ਼ਾਂ ਚ ਫ਼ਰਕ ਇਸ ਕਰਕੇ ਆਇਆ ਕਿ ਤਕਨੀਕਾਂ ਚ ਆਧੁਨਿਕਤਾ ਆ ਗਈ ਹੈ। ਲੇਕਿਨ ਜਿੱਥੇ ਵੀ ਆਧੁਨਿਕ ਤਕਨੀਕਾਂ ਨਾਲ਼ ਕੰਮ ਨਹੀਂ ਬਣਦਾ ਹੈ, ਉੱਥੇ ਇੰਦੌਰ ਵਰਗੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਕੀ ਇਹੋ ਜਿਹੀਆਂ ਹਾਲਤਾਂ ਵਿੱਚ ਭਾਰਤ ਅਗਲੇ 40 ਸਾਲਾਂ ਤੱਕ ਵੀ ਵਿਕਸਿਤ ਦੇਸ਼ ਬਣ ਸਕਦਾ ਹੈ?

2047 ਤੱਕ ਵਿਕਸਿਤ ਹੋਣ ਦਾ ਸੁਪਨਾਹਕੀਕਤਾਂ ਤੋਂ ਬਹੁਤ ਦੂਰ ਹੈ। ਜੇਕਰ ਇਹ ਮਨ ਵੀ ਲਿਆ ਜਾਵੇ ਕਿ ਦੇਸ਼ ਵਿੱਚ ਅੰਕੜਿਆਂ ਅਨੁਸਾਰ ਗ਼ਰੀਬਾਂ ਦੀ ਗਿਣਤੀ ਘਟੀ ਹੈ ਅਤੇ ਇਹ ਕੁੱਲ ਅਬਾਦੀ ਤਾਂ 20 ਫ਼ੀਸਦੀ ਰਹਿ ਗਈ ਹੈਤਦ ਵੀ ਇਸ ਤੱਥ ਤੋਂ ਅੱਖਾਂ ਕਿਵੇਂ ਮੀਟੀਏ ਕਿ ਕੁੱਲ 144 ਕਰੋੜ ਦੀ ਅਬਾਦੀ ਵਿੱਚੋਂ 80 ਕਰੋੜ ਲੋਕਾਂ ਨੂੰ ਮੁਫ਼ਤ ਸਰਕਾਰੀ ਅੰਨ ਮੁਹੱਈਆ ਕਰਨਾ ਕਿਸ ਕਿਸਮ ਦੇ ਅਰਧ ਵਿਕਸਿਤ ਦੇਸ਼ਾਂ ਦੀ ਨਿਸ਼ਾਨੀ ਹੈਹਾਲੇ ਤੱਕ ਵੀ ਦੇਸ਼ ਦੇ ਲੋਕਾਂ ਦੀ ਪ੍ਰਤੀ ਜੀਅ ਆਮਦਨ 2818 ਡਾਲਰ ਹੈ, ਜੋ ਅੰਤਰਰਾਸ਼ਟਰੀ ਪੱਧਰ ਉੱਤੇ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਲਗਭਗ ਸਿਫ਼ਰ ਦੇ ਮੁਕਾਬਲੇ ਹੀ ਤਾਂ ਹੈ। 

ਸੰਯੁਕਤ ਰਾਸ਼ਟਰ ਅਮਰੀਕਾ, ਕੈਨੇਡਾ, ਜਪਾਨ, ਆਸਟਰੇਲੀਆ ਅਤੇ ਪੱਛਮੀ ਯੂਰਪ ਦੇਸ਼ ਵਿਕਸਿਤ ਦੇਸ਼ਾਂ ਦੀ ਉਦਾਹਰਨ ਹਨ। ਵਿਕਸਿਤ ਦੇਸ਼ ਇੱਕ ਇਹੋ-ਜਿਹਾ ਰਾਸ਼ਟਰ ਹੈ, ਜਿਸ ਦੀ ਅਰਥ ਵਿਵਸਥਾ ਮਜ਼ਬੂਤ ਹੋਵੇ, ਜਿੱਥੋਂ ਦੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਹੋਵੇਉਦਯੋਗਾਂ, ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਜਿਸ ਦੇਸ਼ ਦੀ ਵਿਆਪਕ ਪਹੁੰਚ ਹੋਵੇ ਅਤੇ ਜੋ ਉਦਯੋਗੀਕਰਨ ਦੇ ਉੱਚੇ ਪੱਧਰ ਤੇ ਪਹੁੰਚਿਆ ਹੋਵੇ, ਜਿਸ ਦੇ ਨਾਗਰਿਕਾਂ ਦੀ ਪ੍ਰਤੀ ਜੀਅ ਆਮਦਨ ਉੱਚੀ ਅਤੇ ਜੀ.ਡੀ.ਪੀ. ਉੱਚ ਪੱਧਰ ਦੀ ਹੋਵੇ। ਵਿਸ਼ਵ  ਦੇ ਸਭ ਤੋਂ ਵੱਧ ਵਿਕਸਿਤ ਦੇਸ਼ ਫਿਨਲੈਂਡਸਵਿਟਜ਼ਰਲੈਂਡ ਅਤੇ ਨਾਰਵੇ ਹਨ। ਏਸ਼ੀਆ ਵਿੱਚ ਸਭ ਤੋਂ ਵਿਕਸਿਤ ਦੇਸ਼ ਸਿੰਗਾਪੁਰ ਹੈ।

ਬਿਨਾਂ ਸ਼ੱਕ ਭਾਰਤ ਦੁਨੀਆਂ ਦੀਆਂ ਪੰਜ ਉਪਰਲੀਆਂ ਅਰਥ ਵਿਵਸਥਾਵਾਂ ਵਿੱਚ ਇੱਕ ਹੈ ਅਤੇ ਇਸ ਦੀ ਜੀ.ਡੀ.ਪੀ. 7 ਪ੍ਰਤੀਸ਼ਤ ਹੈ ਜੋ ਅਮਰੀਕਾ, ਚੀਨ, ਜਰਮਨੀ ਅਤੇ ਜਪਾਨ ਨਾਲ਼ੋਂ ਕਿਤੇ ਵੱਧ ਹੈ ਪਰ ਇਹਨਾਂ ਵੱਡੇ ਅਰਥਚਾਰਿਆਂ ਵਿੱਚੋਂ ਇੱਕ ਹੋਣ ਦੇ ਬਾਵਜੂਦ ਵੀ ਭਾਰਤ ਗ਼ਰੀਬ ਦੇਸ਼ਾਂ ਵਿੱਚ ਗਿਣਿਆ ਜਾਂਦਾ ਹੈ। ਵਿਸ਼ਵ ਬੈਂਕ ਅਨੁਸਾਰ ਇਹ ਹਾਲੀਂ ਵੀ ਨਿਮਨ ਮੱਧ ਆਮਦਨ ਵਰਗ ਵਿੱਚ ਸ਼ਾਮਲ ਹੈ ਅਤੇ ਇਸ ਦਾ ਵਿਸ਼ਵ ਪੱਧਰੀ ਪ੍ਰਤੀ ਜੀਅ ਆਮਦਨ 137 ਵੇਂ ਸਥਾਨ ਤੇ ਹੈ ਅਤੇ ਭਾਰਤ ਆਮਦਨ ਚ ਨਾ-ਬਰਾਬਰਤਾ ਲਈ ਜਾਣਿਆ ਜਾਂਦਾ ਦੇਸ਼ ਹੈ। ਅਮੀਰ-ਗ਼ਰੀਬ ਦਾ ਇਹ ਪਾੜਾ ਦੇਸ਼ ਵਿੱਚ ਲਗਾਤਾਰ ਵੱਧ ਰਿਹਾ ਹੈ, ਜਿਹੜਾ ਅਮੀਰ ਅਰਥਚਾਰੇ ਦੇ ਹੁੰਦਿਆਂ ਸਿਹਤ, ਸਿੱਖਿਆ ਚ ਨਾ-ਬਰਾਬਰਤਾ ਦਾ ਵੱਡਾ ਕਾਰਨ ਹੈ।

ਭਾਵੇਂ ਕਿਸੇ ਵੀ ਦੇਸ਼ ਦੇ ਵੱਡੇ ਅਰਥਚਾਰੇ ਹੋਣ ਦਾ ਅਰਥ ਇਹ ਨਹੀਂ ਕਿ ਉਹ ਵਿਕਸਿਤ ਦੇਸ਼ ਹੈ। ਵੇਖਣ ਵਾਲੀ ਗੱਲ ਤਾਂ ਉਸ ਦੇਸ਼ ਵਿੱਚ ਇਹ ਵੀ ਹੁੰਦੀ ਹੈ ਕਿ ਉਸ ਦੇਸ਼ ਦੇ ਨਾਗਰਿਕਾਂ ਦੀ ਪ੍ਰਤੀ ਜੀਅ ਆਮਦਨ ਕਿੰਨੀ ਹੈ। ਇਹ ਵੀ ਕਿ ਉਸ ਦੇਸ਼ ਵਿੱਚ ਰਾਜ ਪ੍ਰਬੰਧ ਕਿਹੋ-ਜਿਹਾ ਹੈ ਤੇ ਕੀ ਉਹ ਇੱਕ ਮਜ਼ਬੂਤ ਰਾਜ ਹੈ ਅਤੇ ਵਿਸ਼ਵ ਪੱਧਰੀ ਉਸ ਦੀ ਸ਼ਾਖ਼ ਕਿਹੋ-ਜਿਹੀ ਹੈ।

ਅੱਜ ਭਾਵੇਂ ਅਸੀਂ ਅਗਲੇ ਵਰ੍ਹੇ ਜਪਾਨ, ਜਰਮਨ ਨੂੰ ਪਛਾੜ ਕੇ ਵਿਸ਼ਵ ਦਾ ਤੀਜਾ ਅਰਥਚਾਰਾ ਬਣਨ ਵੱਲ ਅੱਗੇ ਵੱਧ ਰਹੇ ਹਾਂ ਪਰ ਸਿਹਤ, ਸਿੱਖਿਆ ਸੁਵਿਧਾਵਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਚ ਦੇਸ਼ ਭਾਰਤ ਅੱਗੇ ਨਹੀਂ ਵੱਧ ਰਿਹਾ। ਕੁਦਰਤੀ ਸਰੋਤਾਂ ਨਾਲ਼ ਖਿਲਵਾੜ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਦੇਸ਼ ਭਾਰਤ ਲੋਕ ਭਲਾਈ ਹਿੱਤਾਂ ਤੋਂ ਪਾਸਾ ਵੱਟ ਰਿਹਾ ਹੈ। ਸਿਹਤ ਅਤੇ ਸਿੱਖਿਆ ਸੁਵਿਧਾਵਾਂ ਜਿਹੜੀਆਂ ਕਿ ਕਿਸੇ ਵੀ ਰਾਜ ਪ੍ਰਬੰਧ ਦਾ ਮੁੱਢਲਾ ਧੁਰਾ ਹੈ, ਉਸ ਤੋਂ ਦੇਸ਼ ਦੇ ਹਾਕਮਾਂ ਮੁੱਖ ਮੋੜ ਲਿਆ ਹੋਇਆ ਹੈ। ਭਾਵੇਂ ਕਿ ਵੱਖੋ-ਵੱਖਰੀਆਂ ਬੀਮਾ ਯੋਜਨਾਵਾਂ ਰਾਹੀਂ ਨਾਗਰਿਕਾਂ ਨੂੰ ਭਰਮਾ ਕੇ ਉਹਨਾਂ ਨੂੰ ਸਿਹਤ ਸਹੂਲਤਾਂ ਦੇਣ ਦੀ ਗੱਲ ਕੀਤੀ ਜਾਂਦੀ ਹੈ ਅਤੇ ਨਿਗੁਣੀ ਜਿਹੀ ਪੈਨਸ਼ਨ ਦੇ ਕੇ ਬੁਢਾਪਾ ਸੁਰੱਖਿਅਤ ਕਰਨ ਲਈ ਸਮਾਜਿਕ ਸੁਰੱਖਿਆ ਦੇ ਨਾਂ ਉੱਤੇ ਕੁਝ ਸੈਂਕੜੇ ਰਕਮ ਦੇਣ ਦਾ ਪ੍ਰਾਵਾਧਾਨ ਕੀਤਾ ਜਾਂਦਾ ਹੈ। ਜਦ ਕਿ ਦੇਸ਼ ਚ ਮਹਿੰਗਾਈ ਬੇਰੁਜ਼ਗਾਰੀ ਨੇ ਆਮ ਲੋਕਾਂ ਦਾ ਜੀਵਨ ਦੁੱਬਰ ਕੀਤਾ ਹੋਇਆ ਹੈ ਅਤੇ ਉਹ ਆਪਣੇ ਬੱਚਿਆਂ ਨੂੰ ਸੰਤੁਲਿਤ ਭੋਜਨ ਦੇਣ ਦੇ ਸਮਰੱਥ ਵੀ ਨਹੀਂ।

ਗ਼ਰੀਬੀ ਦੀ ਸਥਿਤੀ ਇਹ ਹੈ ਕਿ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੀ ਮਾਪੇ ਉਹਨਾਂ ਨੂੰ ਬਾਲ ਮਜ਼ਦੂਰੀ ਵੱਲ ਧੱਕ ਦਿੰਦੇ ਹਨ ਤਾਂ ਕਿ ਪੇਟ ਦੀ ਅੱਗ ਬੁਝਾਈ ਜਾ ਸਕੇ। ਇਸ ਸੰਬੰਧੀ ਅੰਕੜਿਆਂ ਦੀ ਜ਼ੁਬਾਨੀ ਤਸਵੀਰ ਅਤਿਅੰਤ ਭਿਆਨਕ ਨਜ਼ਰ ਆਉਂਦੀ ਹੈ। ਭਾਰਤ ਚ 2025 ਚ 3 ਕਰੋੜ ਤੋਂ ਵੱਧ ਬਾਲ ਮਜ਼ਦੂਰ ਹਨ। ਰਿਪੋਰਟਾਂ ਅਨੁਸਾਰ ਪੰਜ ਸਾਲ ਦੀ ਉਮਰ ਪੂਰੀ ਕਰਨ ਤੋਂ ਪਹਿਲਾਂ ਹੀ 1000 ਪਿੱਛੇ 42 ਬੱਚੇ (2020 ਦਾ ਡਾਟਾ) ਸੰਤੁਲਿਤ ਭੋਜਨ ਸਿਹਤ ਸਹੂਲਤਾਂ ਦੀ ਘਾਟ, ਹਵਾ ਪ੍ਰਦੂਸ਼ਣ ਨਾਲ਼ ਮਰ ਜਾਂਦੇ ਹਨ।

ਕਾਰਨ ਸਿੱਧਾ ਤੇ ਸਪੱਸ਼ਟ ਹੈ ਕਿ ਆਮ ਲੋਕਾਂ ਕੋਲ ਸਾਧਨਾਂ ਦੀ ਕਮੀ ਹੈ ਉਹਨਾਂ ਕੋਲ ਰੁਜ਼ਗਾਰ ਨਹੀਂ ਹੈ। ਉਹਨਾਂ ਕੋਲ ਆਮਦਨ ਦੇ ਸਾਧਨ ਨਹੀਂ ਹਨ ਪਿੰਡਾਂ ਸ਼ਹਿਰਾਂ ਚ ਭੈੜਾ ਵਾਤਾਵਰਨ ਪਸਰ ਰਿਹਾ ਹੈ। ਬੁਨਿਆਦੀ ਢਾਂਚੇ ਦੀ ਕਮੀ ਹੈ। ਇੱਥੋਂ ਤੱਕ ਕਿ ਆਮ ਆਦਮੀ ਨੂੰ ਨਾ ਪੂਰੀ ਰੋਟੀ ਮਿਲਦੀ ਹੈ, ਨਾ ਇਨਸਾਫ਼

ਸੁਚੱਜੇ ਰਾਜ ਪ੍ਰਬੰਧ ਦੀ ਕਮੀ ਅਤੇ ਸਿਆਸੀ ਖਲਾਅ ਦੇ ਚਲਦਿਆਂ ਭਾਰਤ ਆਪਣੇ ਨਾਗਰਿਕਾਂ ਨੂੰ ਉਹ ਸੁੱਖ ਸਹੂਲਤਾਂ ਨਹੀਂ ਦੇ ਸਕਿਆ, ਜਿਸ ਦੀ ਤਵੱਕੋ ਆਮ ਲੋਕਾਂ ਨੂੰ ਸੀ । ਰਾਜ ਪ੍ਰਬੰਧ, ਕਨੂੰਨ, ਲੋਕਤੰਤਰ, ਬਰਾਬਰੀ, ਇਨਸਾਫ਼ ਵਰਗੇ ਸ਼ਬਦ ਧਰਮ ਦੇ ਲਬਾਦੇ ਹੇਠ ਦਫ਼ਨ ਕਰ ਦਿੱਤੇ ਗਏ ਹਨ ਜਿਸ ਦੇ ਸਿੱਟੇ ਵਜੋਂ ਬੇਈਮਾਨ ਸਿਆਸਤ ਉੱਭਰੀ ਹੈ। ਹੈਂਕੜਬਾਜ਼ ਸਿਆਸਤਦਾਨਾਂ ਨੇ ਆਮ ਲੋਕਾਂ ਦਾ ਜਿਊਣਾ ਦੁੱਬਰ ਕੀਤਾ ਹੈ। ਦੇਸ਼ ਦੇ ਕੁਦਰਤੀ ਸਾਧਨਾਂ ਦਾ ਘਾਣ ਕਰ ਕੇਸਭ ਕੁਝ ਉਹਨਾਂ ਲੋਕਾਂ ਦੇ ਹੱਥ ਫੜਾ ਦਿੱਤਾ ਗਿਆ ਹੈ, ਜਿਹਨਾਂ ਲਈ ਮਨੁੱਖ ਦੇ ਬੁਨਿਆਦੀ ਹੱਕ ਕੋਈ ਅਰਥ ਨਹੀਂ ਰੱਖਦੇ। ਜਿਹੜੇ ਮਨੁੱਖ ਨੂੰ ਇੱਕ ਮਸ਼ੀਨ ਸਮਝਦੇ ਹਨ ਅਤੇ ਜਿਹੜੇ ਆਪਣੇ ਹਿੱਤਾਂ ਲਈ ਸਸਤੇ ਭਾਅ ਦੀ ਕਿਰਤ ਖ਼ਰੀਦ ਕੇ ਵੱਧ ਮੁਨਾਫ਼ਾ ਕਮਾਉਣਾ ਆਪਣਾ ਹੱਕ ਸਮਝਦੇ ਹਨ। ਸਿੱਟਾ- ਸਮਾਜ ਜਿਹੜਾ ਪ੍ਰਫੁੱਲਤ ਹੋਣਾ ਚਾਹੀਦਾ ਸੀਉਹ ਸੁੰਘੜਦਾ ਜਾ ਰਿਹਾ ਹੈ ਅਤੇ ਕੁਝ ਲੋਕਾਂ ਦੇ ਰਹਿਮੋ-ਕਰਮ ਤੇ ਹੈ। ਦੇਸ਼ ਦੇ ਹਾਕਮਾਂ ਵੱਲੋਂ ਵਿਕਾਸ ਦੇ ਨਾਂ ਉੱਤੇ ਕੁਦਰਤੀ ਸਾਧਨਾਂ ਸਮੇਤ ਖੇਤੀ ਜ਼ਮੀਨਾਂ ਤੇ ਕਬਜ਼ੇਮਨੁੱਖੀ ਸੁੱਖਾਂ ਉੱਤੇ ਡਾਕਾ ਆਮ ਵੇਖਣ ਨੂੰ ਮਿਲ ਰਿਹਾ ਹੈ। ਸਿੱਟੇ ਵਜੋਂ ਦੇਸ਼ ਭਾਰਤ ਦੇ ਲੋਕਾਂ ਦੀ ਪੀੜਾ ਵੱਧ ਰਹੀ ਹੈ ਸਾਧਨ ਘੱਟ ਰਹੇ ਹਨ । ਇਹੋ ਜਿਹੇ ਹਾਲਾਤਾਂ ਚ ਵਿਕਸਿਤ ਦੇਸ਼ ਦਾ ਸੁਪਨਾ ਸ਼ੇਖ਼ਚਿੱਲੀ ਦੇ ਸੁਪਨੇ ਵਾਂਗਰ ਦਿਖਾਈ ਦਿੰਦਾ ਹੈ।

ਕਿਸੇ ਵੀ ਰਾਸ਼ਟਰ ਦੇ ਵਿਕਾਸ ਲਈ ਆਰਥਿਕ ਸਮਾਨਤਾ ਦਾ ਹੋਣਾ ਬੇਹੱਦ ਜ਼ਰੂਰੀ ਹੈ। ਜਦ ਤੱਕ ਨਾਗਰਿਕਾਂ ਨੂੰ ਬੁਨਿਆਦੀ ਸੁਵਿਧਾਵਾਂ ਉਪਲਬਧ ਨਹੀਂ ਹੋਣਗੀਆਂ ਤਦ ਤੱਕ ਵਿਕਾਸ ਦੇ ਸਾਰੇ ਦਾਅਵੇ ਅਧੂਰੇ ਹੀ ਸਾਬਤ ਹੋਣਗੇ।

ਦੁਨੀਆ ਭਰ ਵਿੱਚ ਆਰਥਿਕ ਅਸਮਾਨਤਾ ਵੱਧ ਰਹੀ ਹੈ ਇਸ ਨਾਲ਼ ਆਰਥਿਕ ਅਸਥਿਰਤਾ ਵੀ ਵੱਧ ਰਹੀ ਹੈ। ਇਸ ਨਾਲ਼ ਆਮ ਵਿਅਕਤੀ ਦੀ ਸਿੱਖਿਆ, ਸਿਹਤ,ਰੁਜ਼ਗਾਰ ਜਿਹੀਆਂ ਮਨੁੱਖੀ ਜ਼ਰੂਰਤਾਂ ਤੱਕ ਪਹੁੰਚ ਵੀ ਸੀਮਤ ਹੋ ਰਹੀ ਹੈ। ਇਸ ਨਾਲ਼ ਕਮਜ਼ੋਰ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ।

ਪਰ ਸੋਚਣ ਵਾਲੀ ਗੱਲ ਤਾਂ ਇਹ ਹੈ ਕਿ ਅਮੀਰ-ਗ਼ਰੀਬ ਚ ਪਾੜਾ ਵੱਧ ਕਿਉਂ ਰਿਹਾ ਹੈਭਾਰਤ ਵਰਗੀ ਅੱਗੇ ਵੱਧ ਰਹੀ ਅਰਥ ਵਿਵਸਥਾ ਵਿੱਚ ਇੱਕ ਰਿਪੋਰਟ ਅਨੁਸਾਰ ਦੇਸ਼ ਦੀ ਕੁੱਲ ਜਾਇਦਾਦ ਦਾ ਕਰੀਬ 40 ਫ਼ੀਸਦੀ ਹਿੱਸਾ ਮਹਿਜ਼ ਇੱਕ ਫ਼ੀਸਦੀ ਲੋਕਾਂ ਕੋਲ ਹੈ। ਇਸ ਤੋਂ ਅੰਦਾਜ਼ਾ ਲੱਗ ਸਕਦਾ ਹੈ ਕਿ ਦੇਸ਼ ਚ ਆਰਥਿਕ ਅਸੰਤੁਲਨ ਕਿੱਥੇ ਪੁੱਜ ਚੁੱਕਾ ਹੈ। ਇਹ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਨਹੀਂ ਕਿ ਜਦ ਕਿਸੇ ਦੇਸ਼ ਦੀ ਜਾਇਦਾਦ ਦਾ ਵੱਡਾ ਹਿੱਸਾ “ਕੁਝ ਲੋਕਾਂ” ਦੇ ਹੱਥਾਂ ਵਿੱਚ ਆ ਜਾਏਗਾ ਤਾਂ ਉਸਦਾ ਸਿੱਟਾ ਕੀ ਹੋਏਗਾ।

ਭਾਰਤ ਦੀ ਅਜ਼ਾਦੀ ਦੇ ਸੌਵੇਂ ਸਾਲ 2047 ਲਈ ਵਿਕਸਿਤ ਭਾਰਤ ਦੇ ਸੁਪਨੇ ਵੱਡੇ ਹਨ। ਦੇਸ਼ ਨੇ ਅਬਾਦੀ ਤੇ ਕਾਬੂ ਪਾਉਣਾ ਹੈ, ਅਸਮਾਨਤਾ ਘਟਾਉਣੀ ਹੈ, ਰੁਜ਼ਗਾਰ ਪੈਦਾ ਕਰਨਾ ਹੈ। ਵਿਸ਼ਵ ਸ਼ਾਂਤੀ ਲਈ ਕੰਮ ਕਰਨਾ ਹੈ। ਵਿਸ਼ਵ ਪੱਧਰੀ ਵਪਾਰ ਲਈ ਨਵੇਂ ਦਿਸਹੱਦੇ ਸਿਰਜਣੇ ਹਨ ਚੰਗੇ ਰਾਜ ਪ੍ਰਬੰਧ ਦੇ ਨਾਲ਼ ਆਤਮ ਨਿਰਭਰ ਭਾਰਤ ਦੀ ਸਥਾਪਨਾ ਕਰਨੀ ਹੈ ਹਰ ਭਾਰਤੀ ਪਰਿਵਾਰ- ਬੱਚੇ, ਨੌਜਵਾਨ, ਬਜ਼ੁਰਗ ਸਭ ਨੂੰ ਬੁਨਿਆਦੀ ਸੁਵਿਧਾਵਾਂ ਦੇਣੀਆਂ ਹਨ ਸੰਤੁਲਿਤ ਆਰਥਿਕ ਵਿਕਾਸ ਸਮੇਂ ਦੀ ਵੱਡੀ ਲੋੜ ਹੈ ਅਜ਼ਾਦੀ ਦੇ 78 ਸਾਲਾਂ ਚ ਜੋ ਪ੍ਰਾਪਤੀਆਂ ਨਹੀਂ ਹੋ ਸਕੀਆਂਗ਼ਰੀਬ-ਗੁਰਵੇ ਦੀਆਂ ਲੋੜਾਂ ਪੂਰੀਆਂ ਕਰਨ ਲਈ ਸੋ ਵਿਸਵੇ ਕੋਈ ਸਾਰਥਿਕ ਯਤਨ ਨਹੀਂ ਹੋਏ, ਉਹ ਪੂਰੇ ਕਰਨੇ ਹਨ ਤਦੇ ਦੇਸ਼ ਭਾਰਤ “ਵਿਕਸਿਤ ਭਾਰਤ” ਬਣੇਗਾ। 

ਉਂਞ ਵੀ ਵਿਕਸਿਤ ਦੇਸ਼ ਦਾ ਸੁਪਨਾ ਤੇ ਸੰਕਲਪ ਤਾਂ ਤਦੇ ਪੂਰਾ ਹੋਣ ਯੋਗ ਹੈ, ਜੇਕਰ ਰਾਜ ਵਧੀਆ ਸ਼ਾਸਨ ਦੇਵੇਅਤੇ ਇਸ ਸਭ ਕੁਝ ਦੀ ਪੂਰਤੀ ਲਈ ਇਮਾਨਦਾਰਾਨਾ ਯਤਨ ਹੋਣ, ਯੋਜਨਾਵਾਂ ਹੋਣ। ਪਰ ਜੇਕਰ ਉਹਨਾਂ ਦੀ ਥਾਂ ਤੇ ਦੰਭ ਦੀ ਸਿਆਸਤ ਹੋਵੇ, ਸਖ਼ਸ਼ੀ ਉਭਾਰ ਦੀ ਖਾਹਿਸ਼ ਹੋਵੇਰਾਜ ਭਾਗ ਤੇ ਕਬਜ਼ਾ ਰੱਖਣ ਦੀ ਨੀਤੀ ਹੋਵੇ ਤਾਂ ਕਿਸੇ ਵੀ ਹਾਲਾਤ ਚ ਇਹ ਲੋਕ-ਸੁਪਨੇ ਹਕੀਕਤ ਚ ਤਬਦੀਲ ਨਹੀਂ ਹੋ ਸਕਦੇ ਹਨ।

Related posts

45 ਸਾਲ ਪੁਰਾਣੀ ਪਾਰਟੀ ਭਾਜਪਾ ਨੂੰ ਮਿਲਿਆ 45 ਸਾਲ ਦਾ ਪ੍ਰਧਾਨ

ਕੀ ਆਸਟ੍ਰੇਲੀਆ, ਗਾਜ਼ਾ ‘ਚ ਸ਼ਾਂਤੀ ਲਈ ਟਰੰਪ ਦੇ ‘ਬੋਰਡ ਆਫ਼ ਪੀਸ’ ਦਾ ਹਿੱਸਾ ਬਣੇਗਾ ?

ਫ੍ਰੈਂਕਸਟਨ ਲਈ ਨਵਾਂ ਹਸਪਤਾਲ ਕੱਲ੍ਹ ਮੰਗਲਵਾਰ ਤੋਂ ਮਰੀਜ਼ਾਂ ਲਈ ਖੁੱਲ੍ਹੇਗਾ