ਸੁਪਰੀਮ ਕੋਰਟ ਕਾਲੇਜੀਅਮ ਨੇ ਕਈ ਰਾਜਾਂ ਦੀਆਂ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਨੂੰ ਬਦਲਣ ਦੀ ਕੀਤੀ ਸਿਫ਼ਾਰਸ਼

ਨਵੀਂ ਦਿੱਲੀ – ਸੁਪਰੀਮ ਕੋਰਟ ਕਾਲੇਜੀਅਮ ਨੇ ਕੁਝ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਨੂੰ ਬਦਲਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਤਹਿਤ ਕੌਲਿਜੀਅਮ ਨੇ ਤੇਲੰਗਾਨਾ ਹਾਈ ਕੋਰਟ ਦੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਨੂੰ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਨੂੰ ਉਤਰਾਖੰਡ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਦੱਸ ਦੇਈਏ ਕਿ ਇਹ ਅਹੁਦਾ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਡੀਐਨ ਪਟੇਲ ਦੇ ਸੇਵਾਮੁਕਤ ਹੋਣ ਤੋਂ ਬਾਅਦ ਖਾਲੀ ਪਿਆ ਹੈ। ਕੌਲਿਜੀਅਮ ਨੇ ਏਏ ਸਈਦ ਨੂੰ ਹਿਮਾਚਲ ਪ੍ਰਦੇਸ਼ ਦੇ ਚੀਫ਼ ਜਸਟਿਸ, ਐਸਐਸ ਸ਼ਿੰਦੇ ਨੂੰ ਰਾਜਸਥਾਨ, ਰਸ਼ਮੀਨ ਐਮ ਛਾਇਆ ਨੂੰ ਗੁਹਾਟੀ ਅਤੇ ਉੱਜਵਲ ਭੂਯਾਨ ਨੂੰ ਤੇਲੰਗਾਨਾ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਹੈ।

ਧਿਆਨ ਯੋਗ ਹੈ ਕਿ ਹਾਲ ਹੀ ਵਿੱਚ ਸੁਪਰੀਮ ਕੋਰਟ ਵਿੱਚ ਦੋ ਨਵੇਂ ਜੱਜ ਵੀ ਨਿਯੁਕਤ ਕੀਤੇ ਗਏ ਹਨ। ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਗੁਜਰਾਤ ਹਾਈ ਕੋਰਟ ਦੇ ਜੱਜ ਜਮਸ਼ੇਦ ਬੀ ਪਾਰਦੀਵਾਲਾ ਨੂੰ ਸੁਪਰੀਮ ਕੋਰਟ ਵਿੱਚ ਜੱਜ ਨਿਯੁਕਤ ਕੀਤਾ ਗਿਆ ਹੈ। 5 ਮਈ ਨੂੰ ਸੁਪਰੀਮ ਕੋਰਟ ਕਾਲੇਜੀਅਮ ਨੇ ਦੋ ਨਵੇਂ ਜੱਜਾਂ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਭੇਜੀ ਸੀ, ਜਿਸ ਨੂੰ ਰਾਸ਼ਟਰਪਤੀ ਨੇ ਅੰਤਿਮ ਮਨਜ਼ੂਰੀ ਦੇ ਦਿੱਤੀ ਸੀ।

ਜਸਟਿਸ ਪਾਰਦੀਵਾਲਾ ਸੁਪਰੀਮ ਕੋਰਟ ਦੇ ਚੌਥੇ ਪਾਰਸੀ ਜੱਜ ਹਨ। ਕਰੀਬ 5 ਸਾਲਾਂ ਬਾਅਦ ਸੁਪਰੀਮ ਕੋਰਟ ‘ਚ ਘੱਟ ਗਿਣਤੀ ਭਾਈਚਾਰੇ ਦੇ ਜੱਜ ਦੀ ਨਿਯੁਕਤੀ ਹੋਈ ਹੈ। ਇਸ ਤੋਂ ਪਹਿਲਾਂ, ਐਸ ਅਬਦੁਲ ਨਜ਼ੀਰ ਨੂੰ ਫਰਵਰੀ 2017 ਵਿੱਚ ਸੁਪਰੀਮ ਕੋਰਟ ਵਿੱਚ ਨਿਯੁਕਤ ਕੀਤਾ ਗਿਆ ਸੀ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

ਭਾਰਤ ਸਰਕਾਰ ਵਲੋਂ ਭਾਰਤ ਦੇ ਰਾਸ਼ਟਰੀ ਗੀਤ ਲਈ ਵੱਡੇ ਦਿਸ਼ਾ-ਨਿਰਦੇਸ਼ ਜਾਰੀ