ਸੁਪਰੀਮ ਕੋਰਟ ਨੇ ਕਿਹਾ, ਕਿਸਾਨ ਅੰਦੋਲਨ ਦੇ ਚਲਦੇ ਬੰਦ ਸੜਕਾਂ ਦੀ ਸਮੱਸਿਆ ਦਾ ਹੱਲ ਲੱਭੇ ਕੇਂਦਰ ਸਰਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚਲ ਰਹੇ ਕਿਸਾਨਾਂ ਦੇ ਵਿਰੋਧ ਕਾਰਨ ਸੜਕਾਂ ਦੀ ਨਾਕੇਬੰਦੀ ਦਾ ਹੱਲ ਲੱਭਣ ਨੂੰ ਕਿਹਾ ਹੈ। ਸੁਪਰੀਮ ਕੋਰਟ ਨੋਇਡਾ ਦੇ ਇਕ ਨਿਵਾਸੀ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ ਜਿਸ ‘ਚ ਇਸ ਯਕੀਨੀ ਬਣਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਕਿ ਨੋਇਡਾ ਤੋਂ ਦਿੱਲੀ ‘ਚ ਸੜਕ ਨੂੰ ਸਾਫ ਸੁਥਰਾ ਜਾਵੇ। ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਚਲਦੇ ਹੋਏ ਨੌ ਮਹੀਨੇ ਹੋ ਗਏ ਹਨ।
ਨੋਇਡਾ ਦੀ ਰਹਿਣ ਵਾਲੀ ਪਟੀਸ਼ਨਕਰਤਾ ਮੇਨਿਕਾ ਅਗਰਵਾਲ ਨੇ ਮੰਗ ਕੀਤੀ ਸੀ ਕਿ ਨੋਇਡਾ ਤੋਂ ਦਿੱਲੀ ਨੂੰ ਜੋੜਣ ਵਾਲੀਆਂ ਸੜਕਾਂ ਕਿਸਾਨ ਅੰਦੋਲਨ ਦੇ ਚੱਲਦਿਆਂ ਬੰਦ ਹਨ ਤੇ ਇਸ ਦੀ ਵਜ੍ਹਾ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸੜਕਾਂ ਨੂੰ ਖੋਲ੍ਹਿਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਆਖਿਰ ਹੁਣ ਤਕ ਸੜਕਾਂ ਬੰਦ ਕਿਉਂ ਹਨ। ਪ੍ਰਦਰਸ਼ਨ ਕਰਨ ‘ਚ ਕੋਈ ਬੁਰਾਈ ਨਹੀਂ ਹੈ ਪਰ ਸੜਕਾਂ ਬੰਦ ਨਹੀਂ ਹੋਣੀਆਂ ਚਾਹੀਦੀਆਂ। ਜਸਟਿਸ ਕੌਲ ਤੇ ਜਸਟਿਸ ਹਰੀਕੇਸ਼ ਰਾਏ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਸੀ।

Related posts

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ

ਕੀ ਖੁੱਲ੍ਹੇ ਵਿੱਚ ਖਾਣਾ ਖੁਆਉਣ ਵਾਲਿਆਂ ਦੀਆਂ ਭਾਵਨਾਵਾਂ ਸਿਰਫ ਕੁੱਤਿਆਂ ਲਈ ਹਨ, ਮਨੁੱਖਾਂ ਲਈ ਨਹੀਂ ?