ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦੀ ਤਬੀਅਤ ਗੰਭੀਰ

ਮੁੰਬਈ – ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਿੱਚ ਪਿਛਲੇ 29 ਦਿਨਾਂ ਤੋਂ ਦਾਖ਼ਲ ਸਵਰਾ ਕੋਕਿਲਾ ਲਤਾ ਮੰਗੇਸ਼ਕਰ ਦੀ ਤਬੀਅਤ ਇੱਕ ਵਾਰ ਫਿਰ ਵਿਗੜ ਗਈ ਹੈ। ਉਸ ਨੂੰ ਮੁੜ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ ਅਤੇ ਉਹ ਲਗਾਤਾਰ ਡਾਕਟਰਾਂ ਦੀ ਨਿਗਰਾਨੀ ‘ਚ ਹੈ। ਇਸ ਦੌਰਾਨ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਦੇਸ਼ ਲੈ ਕੇ ਲਤਾ ਮੰਗੇਸ਼ਕਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪਿਊਸ਼ ਗੋਇਲ ਨੇ ਬ੍ਰੀਚ ਕੈਂਡੀ ਹਸਪਤਾਲ ਦਾ ਵੀ ਦੌਰਾ ਕੀਤਾ ਜਿੱਥੇ ਲਤਾ ਮੰਗੇਸ਼ਕਰ ਦਾਖਲ ਹੈ।

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਬ੍ਰੀਚ ਕੈਂਡੀ ਹਸਪਤਾਲ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਪਿਊਸ਼ ਗੋਇਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਦੇਸ਼ ਲਤਾ ਮੰਗੇਸ਼ਕਰ ਦੇ ਪਰਿਵਾਰ ਤੱਕ ਪਹੁੰਚਾਇਆ ਅਤੇ ਮਹਾਨ ਗਾਇਕਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਕੇਂਦਰੀ ਮੰਤਰੀ ਨੇ ਕਿਹਾ- ਮੈਂ ਲਤਾ ਦੀਦੀ ਦਾ ਹਾਲਚਾਲ ਪੁੱਛਣ ਹਸਪਤਾਲ ਆਇਆ ਸੀ। ਪੂਰਾ ਦੇਸ਼ ਦੁਆ ਕਰ ਰਿਹਾ ਹੈ ਕਿ ਲਤਾ ਦੀਦੀ ਜਲਦੀ ਠੀਕ ਹੋ ਜਾਵੇ। ਪ੍ਰਧਾਨ ਮੰਤਰੀ ਮੋਦੀ ਨੇ ਵੀ ਆਪਣਾ ਸ਼ੁਭ ਸੰਦੇਸ਼ ਭੇਜਿਆ ਹੈ। ਅਸੀਂ ਸਾਰੇ ਲਤਾ ਮੰਗੇਸ਼ਕਰ ਜੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਉਹ ਜਲਦੀ ਠੀਕ ਹੋ ਕੇ ਘਰ ਪਰਤਣ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ