ਸੋਨੀਆ ਗਾਂਧੀ ਦੀ ਸਿਹਤ ਵਿਗੜਨ ਕਰਕੇ ਹਸਪਤਾਲ ਵਿੱਚ ਦਾਖਲ

ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ, ਸੋਨੀਆ ਗਾਂਧੀ।

ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਛਾਤੀ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਮੁਸ਼ਕਲ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਇਸ ਸਮੇਂ ਛਾਤੀ ਦੇ ਡਾਕਟਰ ਦੀ ਨਿਗਰਾਨੀ ਹੇਠ ਹਨ। ਸੋਨੀਆ ਗਾਂਧੀ ਨੂੰ ਰਾਤ 10 ਵਜੇ ਦੇ ਕਰੀਬ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਨੇ ਕਿਹਾ ਹੈ ਕਿ, “ਸੋਨੀਆ ਗਾਂਧੀ ਦੇ ਟੈਸਟਾਂ ਵਿੱਚ ਠੰਡ ਅਤੇ ਪ੍ਰਦੂਸ਼ਣ ਕਾਰਨ ਉਨ੍ਹਾਂ ਦੇ ਬ੍ਰੌਨਕਾਇਲ ਅਸਥਮਾ ਵਿੱਚ ਥੋੜ੍ਹੀ ਜਿਹੀ ਵਾਧਾ ਹੋਣ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਨੂੰ ਹੋਰ ਨਿਗਰਾਨੀ ਅਤੇ ਇਲਾਜ ਲਈ ਸਾਵਧਾਨੀ ਵਜੋਂ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਹੈ ਅਤੇ ਉਹ ਇਲਾਜ ਪ੍ਰਤੀ ਚੰਗਾ ਹੁੰਗਾਰਾ ਦੇ ਰਹੀ ਹੈ। ਉਨ੍ਹਾਂ ਦਾ ਇਲਾਜ ਐਂਟੀਬਾਇਓਟਿਕਸ ਅਤੇ ਹੋਰ ਸਹਾਇਕ ਦਵਾਈਆਂ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਸਿਹਤ ਵਿੱਚ ਪ੍ਰਗਤੀ ਦੇ ਆਧਾਰ ‘ਤੇ ਉਨ੍ਹਾਂ ਦੀ ਛੁੱਟੀ ਦਾ ਫੈਸਲਾ ਇੱਕ ਜਾਂ ਦੋ ਦਿਨਾਂ ਵਿੱਚ ਲਿਆ ਜਾਵੇਗਾ।

Related posts

ਪੂਰੇ ਵਿਸ਼ਵ ਦੇ ਨੇਤਾਵਾਂ ਦੀਆਂ ਨਜ਼ਰਾਂ ਮੋਦੀ-ਮਰਜ਼ ਮੁਲਾਕਾਤ ਉਪਰ ਲੱਗੀਆਂ !

ਪ੍ਰਧਾਨ ਮੰਤਰੀ ਮੋਦੀ ਨੇ AI ਸਟਾਰਟ-ਅੱਪਸ ਨੂੰ ‘ਮੇਡ ਇਨ ਇੰਡੀਆ, ਮੇਡ ਫਾਰ ਦ ਵਰਲਡ’ ਲਈ ਪ੍ਰੇਰਿਆ !

ਚੋਣ ਕਮਿਸ਼ਨ ‘ਇੰਡੀਆ ਇੰਟਰਨੈਸ਼ਨਲ ਕਾਨਫਰੰਸ ਆਨ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ-2026’ ਦੀ ਮੇਜ਼ਬਾਨੀ ਕਰੇਗਾ