ਸੋਨੀਆ ਤੇ ਰਾਹੁਲ ਗਾਂਧੀ ਨੂੰ ਸੰਮਨ ‘ਤੇ ਕਾਂਗਰਸ ਦਾ ਸਪੱਸ਼ਟੀਕਰਨ, ਕਿਹਾ- ਈਡੀ ਤੋਂ ਲੁਕਾਉਣ ਲਈ ਕੁਝ ਨਹੀਂ

ਨਵੀਂ ਦਿੱਲੀ – ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਈਡੀ ਸਾਹਮਣੇ ਪੇਸ਼ ਹੋਣ ਬਾਰੇ ਕਾਂਗਰਸ ਨੇ ਬਿਆਨ ਜਾਰੀ ਕਰਕੇ ਸਪਸ਼ਟੀਕਰਨ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਆਗੂ ਈਡੀ ਸਾਹਮਣੇ ਪੇਸ਼ ਹੋਣਗੇ ਕਿਉਂਕਿ ਉਨ੍ਹਾਂ ਕੋਲ ਜਾਂਚ ਏਜੰਸੀ ਤੋਂ ਲੁਕਾਉਣ ਲਈ ਕੁਝ ਨਹੀਂ ਹੈ। ਭਾਜਪਾ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ।

ਨੈਸ਼ਨਲ ਹੈਰਾਲਡ-ਏਜੇਐਲ ਸੌਦੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਨੀਆ ਗਾਂਧੀ ਨੂੰ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਉਸ ਨੇ ਕੋਰੋਨਾ ਸੰਕਰਮਣ ਦਾ ਹਵਾਲਾ ਦਿੰਦੇ ਹੋਏ ਜਾਂਚ ਏਜੰਸੀ ਤੋਂ ਸਮਾਂ ਮੰਗਿਆ ਸੀ।

Related posts

1 ਅਕਤੂਬਰ ਤੋਂ ਲਾਗੂ ਹੋਵੇਗਾ ਘੱਟ ਰੋਸ਼ਨੀ ‘ਚ ਪਿੰਕ ਬਾਉਲ ਦੀ ਵਰਤੋਂ ਦਾ ਨਵਾਂ ਨਿਯਮ।

ਪਾਸਿੰਗ-ਆਊਟ ਪਰੇਡ ‘ਤੇ ਕੈਪਟਨ ਦੁਆਰਾ ਵਿਆਹ ਦੇ ਪ੍ਰਸਤਾਵ ‘ਤੇ ਵਿਵਾਦ ਖੜ੍ਹਾ ਹੋ ਗਿਆ !

ਏਅਰਲਾਈਨਾਂ ਲਈ 10,000 ਕਰੋੜ ਰੁਪਏ ਦੇ ਤੇਲ ਰਾਹਤ ਫੰਡ ਨੂੰ ਮਨਜ਼ੂਰੀ