ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਇਸੇ ਆਦੇਸ਼ ਨੂੰ ਮੰਨਦਿਆ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ। ਹੁਣ ਤੱਕ ਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਸੁੱਚਾ ਸਿੰਘ ਲੰਗਾਹ, ਮਨਪ੍ਰੀਤ ਸਿੰਘ ਬਾਦਲ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਡਾ. ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਹੀਰਾ ਸਿੰਘ ਗਾਬੜੀਆ, ਸਰਵਣ ਸਿੰਘ ਫਿਲੌਰ, ਸੋਹਣ ਸਿੰਘ ਠੰਡਲ, ਸਿਕੰਦਰ ਸਿੰਘ ਮਲੂਕਾ ਆਪਣਾ ਸਪਸ਼ਟੀਕਰਨ ਦੇ ਚੱਕੇ ਹਨ। ਜਨਮੇਜਾ ਸਿੰਘ ਸੇਖੋਂ ਤੇ ਸੁਰਜੀਤ ਸਿੰਘ ਰੱਖੜਾ ਆਪਣਾ ਸਪਸ਼ਟੀਕਰਨ ਲਈ ਵੀ ਜਲਦ ਸ੍ਰੀ ਅਕਾਲ ਤਖਤ ਸਾਹਿਬ ਪਹੁੰਚਣਗੇ।