ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 2 ਦਸੰਬਰ ਨੂੰ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਦੁਪਹਿਰ 1 ਵਜੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਇਸ ਇਕੱਤਰਤਾ ’ਚ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਤਲਬ ਕੀਤਾ ਹੈ। ਆਸ ਹੈ ਕਿ ਇਸ ਦਿਨ ਜਥੇਦਾਰ ਸਾਹਿਬਾਨ ਵੱਲੋਂ 30 ਅਗਸਤ ਨੂੰ ਤਨਖਾਹੀਆ ਕਰਾਰ ਦਿੱਤੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਧਾਰਮਿਕ ਸਜ਼ਾ ਸੁਣਾਈ ਜਾਵੇਗੀ। ਇਸ ਦਿਨ 2007 ਤੋਂ 2017 ਤਕ ਕੈਬਨਿਟ ਦਾ ਹਿੱਸਾ ਰਹੇ ਕੈਬਨਿਟ ਮੰਤਰੀ ਵੀ ਤਲਬ ਕੀਤੇ ਹਨ, ਇਨ੍ਹਾਂ ਵਿਚ ਰਹੇ 17 ਸਾਬਕਾ ਸਿੱਖ ਮੰਤਰੀ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ। ਡੇਰਾ ਸਿਰਸਾ ਮੁਖੀ ਨੂੰ 24 ਸਤੰਬਰ 2015 ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਮੁਆਫ਼ੀ ਦਿੱਤੀ ਗਈ ਸੀ। ਇਨ੍ਹਾਂ ਵਿਚੋਂ ਤਿੰਨ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਪਾਸੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਸ ਦੇ ਨਾਲ ਹੀ 2015 ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਤੇ ਅਕਾਲੀ ਦਲ ਦੀ ਕੋਰ ਕਮੇਟੀ ਦਾ ਹਿੱਸਾ ਰਹੇ ਸਮੂਹ ਮੈਂਬਰਾਂ ਨੂੰ ਵੀ ਤਲਬ ਕੀਤਾ ਹੈ। ਇਸ ਸਬੰਧੀ ਸਕੱਤਰੇਤ ਵਲੋਂ ਸਬੰਧਿਤਾਂ ਨੂੰ ਪੱਤਰ ਜਾਰੀ ਕਰ ਦਿੱਤੇ ਹਨ। ਇਸ ਦਿਨ ਸੁਣਵਾਈ ਸਮੇਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਹੈ। ਦਸਣਯੋਗ ਹੈ ਕਿ ਇਸ ਮਾਮਲੇ ਵਿਚ ਜਥੇਦਾਰ ਨੇ ਸਿੱਖ ਸੰਪਰਦਾਵਾਂ, ਸੰਸਥਾਵਾਂ ਤੇ ਹੋਰਨਾਂ ਤੋਂ ਗੁਪਤ ਰਾਏ ਲੈ ਕੇ ਇਸ ਮਾਮਲੇ ਦੇ ਨਿਪਟਾਰੇ ਲਈ ਮੀਟਿੰਗ ਸੱਦੀ ਹੈ, ਇਸ ਤੋਂ ਪਹਿਲਾ 6 ਨਵੰਬਰ ਨੂੰ ਸਿੱਖ ਵਿਦਵਾਨਾਂ ਦੀ ਵੀ ਰਾਏ ਲਈ ਸੀ। ਤਿੰਨ ਮਹੀਨਿਆਂ ਬਾਅਦ ਸੁਖਬੀਰ ਬਾਦਲ ਨੂੰ
ਧਾਰਮਿਕ ਸਜ਼ਾ ਲਾਏ ਜਾਣ ਦੀ ਪੂਰੀ ਸੰਭਾਵਨਾ ਹੈ। 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਸੀ। 2007 ਤੋਂ 2017 ਤੱਕ ਅਕਾਲੀ ਸਰਕਾਰ ਦੌਰਾਨ 17 ਸਾਬਕਾ ਅਕਾਲੀ ਮੰਤਰੀਆਂ ਪਾਸੋਂ ਵੀ ਸਪੱਸ਼ਟੀਕਰਨ ਮੰਗਿਆ ਸੀ। 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਤੋਂ ਅਗਲੇ ਹੀ ਦਿਨ 31 ਅਗਸਤ ਨੂੰ ਸੁਖਬੀਰ ਬਾਦਲ ਲਿਖਤੀ ਮੁਆਫੀਨਾਮਾ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। 31 ਅਗਸਤ ਤੋਂ ਬਾਅਦ 13 ਨਵੰਬਰ ਨੂੰ ਸੁਖਬੀਰ ਬਾਦਲ ਨੇ ਮੁੜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਜਥੇਦਾਰ ਰਘਬੀਰ ਸਿੰਘ ਨੂੰ ਲਿਖਤੀ ਪੱਤਰ ਰਾਹੀਂ ਇਸ ਕੇਸ ਦੇ ਜਲਦੀ ਨਿਪਟਾਰੇ ਲਈ ਅਪੀਲ ਕੀਤੀ ਸੀ ਅਤੇ 18 ਨਵੰਬਰ ਨੂੰ ਮੁੜ ਪੱਤਰ ਲਿਖ ਕੇ ਬੇਨਤੀ ਕੀਤੀ ਸੀ। ਠੀਕ ਤਿੰਨ ਮਹੀਨਿਆਂ ਬਾਅਦ 2 ਦਸੰਬਰ ਨੂੰ ਇਹ ਕੇਸ ਬੰਦ ਕਰ ਦਿੱਤਾ ਗਿਆ। ਇਸ ਦੇ ਹੋਣ ਦੀ ਪੂਰੀ ਸੰਭਾਵਨਾ ਹੈ।

Related posts

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !