ਅੰਮ੍ਰਿਤਸਰ – ਆਈ ਐਚ ਏ ਫਾਉਡੇਸ਼ਨ ਕਲਕੱਤਾ ਵਲੋਂ ਦੂਸਰੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਸ੍ਰੀ ਦਰਬਾਰ ਸਾਹਿਬ ਪਾਕਿਸਤਾਨ ਵਿਖੇ ਬੜੀਸ਼ਰਧਾ ਨਾਲ ਮਨਾਇਆ ਗਿਆ।
ਇਸ ਦਿਹਾੜੇ ਨੂੰ ਮਨਾਉਣ ਲਈ ਆਈ ਐੱਚ ਏ ਫਾਊਂਡੇਸ਼ਨ ਕਲਕੱਤਾ ਦੇ ਚੇਅਰਮੈਨ ਸਤਨਾਮ ਸਿੰਘ ਆਹਲੂਵਾਲੀਆ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਅੰਸ ਬੰਸ ਚੋਂ ਬੀਬੀ ਪਰਮਜੀਤ ਕੌਰ ਪਿੰਕੀ ਦੀ ਅਗਵਾਈ ਵਿਚ ਸੰਗਤਾਂ ਦਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਅਰਦਾਸ ਕਰਕੇ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਰਵਾਨਾ ਹੋਇਆ।ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੇ ਪੁੱਜਣ ਤੇ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ , ਗੁਰਦਵਾਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ , ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਗੋਬਿੰਦ ਸਿੰਘ, ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਅਮੀਰ ਸਿੰਘ ,ਲਾਹੌਰ ਅਸੈਂਬਲੀ ਦੇ ਐਮ ਪੀ ਏ ਸ ਰਮੇਸ਼ ਸਿੰਘ ਅਰੋੜਾ, ਪਾਕਿਸਤਾਨ ਕਮੇਟੀ ਦੇ ਮੈਂਬਰ ਸ ਸਰਬਤ ਸਿੰਘ ਅਤੇ ਡਾਕਟਰ ਸਾਗਰ ਸਿੰਘ ਨੇ ਜਥੇ ਦਾ ਜੈਕਾਰਿਆਂ ਦੀ ਗੂੰਜ ਵਿਚ ਸ੍ਰ ਆਹੁਲੂਵਾਲੀਆ ਤੇ ਜਥੇ ਦੇ ਬਾਕੀ ਮੈਂਬਰਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤਾ, ਉਪਰੰਤ ਹਜ਼ੂਰੀ ਰਾਗੀ ਭਾਈ ਮਨਦੀਪ ਸਿੰਘ , ਬੀਬੀ ਮਨਬੀਰ ਕੌਰ ਦੇ ਜਥੇ ਅਤੇ ਭਾਈ ਮਰਦਾਨਾ ਜੀ ਦੀ ਅੰਸ ਬੰਸ ਵਿੱਚੋਂ ਭਾਈ ਸਰਫਰਾਜ਼, ਭਾਈ ਨਾਇਮ ਤਾਹਿਰ ਤੇ ਭਾਈ ਮੁਹੰਮਦ ਹੁਸੈਨ ਦੇ ਜਥੇ ਨੇ ਵੀ ਕੀਰਤਨ ਦੀ ਹਾਜ਼ਰੀ ਲਗਵਾਈ। ਇਸ ਸਮਾਗਮ ਵਿਚ ਵਿਸ਼ੇਸ਼ ਤੋਰ ਤੇ ਪੁਜੇ ਸਾਈਂ ਮੀਆਂ ਮੀਰ ਦੇ ਗੱਦੀ ਨਸ਼ੀਨ ਸਾਈ ਅਲੀ ਰਜ਼ਾ ਕਾਦਰੀ ਨੇ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਹਨਾਂ ਜਥੇ ਦੀ ਅਗਵਾਈ ਕਰ ਰਹੇ ਆਈ ਐਚ ਏ ਫਾਊਂਡੇਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਆਹਲੂਵਾਲੀਆ ਨੂੰ ਪੈਗੰਬਰੀ ਆਸਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਮਰਦਾਨਾ ਦੀ ਅੰਸ ਬੰਸ ਭਾਈ ਮੁਹੰਮਦ ਹੁਸੈਨ, ਭਾਈ ਨਾਇਮ ਤਾਹਿਰ ਅਤੇ ਭਾਈ ਸਰਫਰਾਜ ਨੇ ਵੀ ਆਹਲੂਵਾਲੀਆ ਨੂੰ ਗੁਰੂ ਘਰ ਵਿਚ ਰਬਾਬ ਦੇ ਕੇ ਸਨਮਾਨਿਤ ਕੀਤਾ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਲੋਂ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ, ਪਾਕਿਸਤਾਨ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਸਨਮਾਨਿਤ ਕੀਤਾ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਬੋਲਦਿਆਂ ਕਿਹਾ ਕਿ ਸ੍ਰ ਆਹਲੂਵਾਲੀਆ ਨੇ ਇਕ ਨਿਵੇਕਲੀ ਪਹਿਲ ਕੀਤੀ ਹੈ। ਦੋਹਾਂ ਦੇਸ਼ਾਂ ਵਿਚ ਪਿਆਰ ਦੇ ਸੰਬਧਾਂ ਨੂੰ ਵਿਚ ਵਾਧਾਂ ਕਰਕੇ ਸ੍ਰ ਆਹਲੂਵਾਲੀਆ ਨੇ ਏਸ਼ੀਆਂ ਵਿਚ ਅਮਨ ਸ਼ਾਤੀ ਦਾ ਇਕ ਨਵਾਂ ਅਧਿਆਏ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਨਾਂ ਸਰਕਾਰਾਂ ਵੱਲੋਂ ਪਾਸਪੋਰਟ ਦੀ ਸ਼ਰਤ ਖਤਮ ਕਰਨ ਲਈ ਸੰਗਤਾਂ ਲਗਾਤਾਰ ਮੰਗ ਕਰ ਰਹੀਆਂ ਹਨ, ਇਸ ਮੌਕੇ ਲਾਹੌਰ ਅਸੈਂਬਲੀ ਦੇ ਐਮ ਪੀ ਏ ਸ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਜਿਹੜੇ 20 ਡਾਲਰ ਯਾਤਰਾ ਸਮੇਂ ਲਏ ਜਾਂਦੇ ਹਨ, ਉਸ ਨੂੰ ਵੀ ਖ਼ਤਮ ਕਰ ਲਈ ਉਹ ਪਾਕਿਸਤਾਨ ਸਰਕਾਰ ਨੂੰ ਚਿੱਠੀ ਲਿਖਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਖ ਮੈਰਿਜ ਐਕਟ ਰਜਿਸਟਰਡ ਹੋਣ ਜਾ ਰਿਹਾ ਹੈ ਅਤੇ ਇਸ ਦੇ ਨਾਲ ਪਾਕਿਸਤਾਨ ਵਿੱਚ ਵੱਸਦੇ ਸਿੱਖਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਕੌਰੀਡੋਰ ਖੁੱਲ੍ਹਣ ਸਮੇਂ ਪੰਜ ਹਜ਼ਾਰ ਯਾਤਰੂ ਰੋਜ਼ਾਨਾ ਦਰਸ਼ਨਾਂ ਲਈ ਭੇਜਣ ਦੇ ਲਈ ਇਕ ਸਮਝੌਤਾ ਹੋਇਆ ਸੀ, ਜਿਸ ਨੂੰ ਪੂਰਾ ਕਰਨ ਦੇ ਲਈ ਸਮੂਹ ਸੰਗਤਾਂ ਨੂੰ ਸਹਿਯੋਗ ੋਚ ਪ੍ਰਚਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਯਾਤਰਾ ਸਮੇਂ ਸ਼ਰਤਾਂ ਨਰਮ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਸੰਗਤਾਂ ਵੱਧ ਚਡ਼੍ਹ ਕੇ ਗੁਰੂਧਾਮਾਂ ਦੇ ਦਰਸ਼ਨ ਕਰ ਸਕਣ। ਸ ਅਹਲੂਵਾਲੀਆ ਵਲੋਂ ਸ੍ਰੀਕਰਤਾਰਪੁਰਸਾਹਿਬ ਲੰਗਰਲਈ ਰਾਸ਼ਨ ਘਿਉ ਅਤੇ ਹੋਰ ਲੋੜਵੰਦ ਵਸਤੁਆਂ ਭੇਟਕੀਤੀਆਗਈਆਂ। ਇਸ ਮੌਕੇ ਤੇ ਆਈਐੱਚਏ ਫਾਊਂਡੇਸ਼ਨ ਕਲਕੱਤਾ ਦੇ ਚੇਅਰਮੈਨ ਸਤਨਾਮ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਅਸੀ ਚਾਹੰੁਦੇ ਹਾਂ ਕਿ ਏਸ਼ੀਆ ਵਿਚ ਅਮਨ ਹੋਵੇ। ਉਨਾਂ ਕਿਹਾ ਕਿ ਆਈਐੱਚਏ ਫਾਊਂਡੇਸ਼ਨ ਦੀ ਦਿਲੀ ਇਛਾ ਹੈ ਕਿ ਅਸੀ ਅਮਨ ਦਾ ਪੈਗਾਮ ਜੋ ਗੁਰੂ ਨਾਨਕ ਸਾਹਿਬ ਨੇ ਕੁਦਰਤ ਦੇ ਸੰਭ ਬੰਦੇ ਦੇ ਰੂਪ ਵਿਚ ਸਾਨੂੰ ਸਾਰਿਆਂ ਨੂੰ ਼ ਦਿੱਤਾ ਸੀ ਅੱਜ ਉਸ ਦੇ ਪਹਿਰਾ ਦੇਣ ਦੀ ਲੋੜ ਹੈ।
ਇਸ ਸਮਾਗਮ ਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਅਰਦਾਸੀਏ ਭਾਈ ਪ੍ਰਗਟ ਸਿੰਘ , ਗਿਆਨੀ ਰਣਜੀਤ ਸਿੰਘ, ਗਿਆਨੀ ਸੁਖਦੇਵ ਸਿੰਘ, ਡਾ। ਅਮਰਜੀਤ ਸਿੰਘ ਮੁਖੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ। ਭਾਰਤਬੀਰ ਕੌਰ, ਨਿਸ਼ਕਾਮ ਕੀਰਤਨੀ ਜਥਾ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਜੱਥਾ ਤੇ ਚੁਪਹਿਰਾ ਸਹਿਬ ਜੱਥੇ ਤੋਂ ਐਡਵੋਕੇਟ ਅਮਿਤਪਾਲ ਸਿੰਘ, ਰਣਬੀਰ ਸਿੰਘ ਕੋਹਲੀ, ਹਰਮੀਤ ਸਿੰਘ ਸਲੂਜਾ, ਸਤਨਾਮ ਸਿੰਘ ਸਲੂਜਾ, ਬਬਲੀ ਸਿੰਘ , ਬੀਬੀ ਸੁੰਦਰਜੀਤ ਕੌਰ, ਮੁਰਲੀ ਪੰਜਾਬੀ, ਨਾਨਿਕ , ਰਾਏ ਸਲੀਮ ਅਕਰਮ ਭੱਟੀ ਆਦਿ ਹਾਜਰ ਸਨ।