ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਦੇ ਵਿੱਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ !

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ।

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਦੇ ਵਿੱਚ ਸੰਗਤਾਂ ਦੇ ਵਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂਂ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੀਆਂ ਹੋਈਆਂ ਹਨ।

ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੁਆਲੇ ਕੀਮਤੀ ਪੱਥਰਾਂ ਨਾਲ ਸਜੇ ਜਲੌਅ, ਗਹਿਣਿਆਂ ਅਤੇ ਸਜਾਵਟੀ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ।

ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਸੂਬੇ ਦੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਅਤੇ ਹੋਰਾਂ ਨੇ ਜੰਮੂ ਦੇ ਬੀਬੀ ਚੰਦ ਕੌਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਰਦਾਸ ਕੀਤੀ ਅਤੇ ਮੱਥਾ ਟੇਕਿਆ।

ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਠਾਣੇ ਦੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਵਿਖੇ ਅਰਦਾਸ ਕੀਤੀ।

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਨਾਗਪੁਰ ਵਿੱਚ ਸ਼ਰਧਾਲੂਆਂ ਨੇ ਅਰਦਾਸ ਕੀਤੀ।

ਨਾਗਾਲੈਂਡ ਦੇ ਰਾਜਪਾਲ ਲਾ ਗਣੇਸ਼ਨ ਨੇ ਦੀਮਾਪੁਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮੱਥਾ ਟੇਕਿਆ ਅਤੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਇਕੱਠ ਨੂੰ ਸੰਬੋਧਨ ਕੀਤਾ।

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਨਵੀਂ ਦਿੱਲੀ ਦੇ ਕਨਾਟ ਪਲੇਸ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਧਾਲੂਆਂ ਨੇ ਮੋਮਬੱਤੀਆਂ ਜਗਾਈਆਂ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ‘ਤੇ ਕਾਨਪੁਰ ਦੇ ਕਾਨਪੁਰ ਮੋਤੀਝੀਲ ਵਿਖੇ ਵਾਲੰਟੀਅਰਾਂ ਨੇ ਲੰਗਰ ਦੀ ਸੇਵਾ ਕੀਤੀ।

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਭੋਪਾਲ ‘ਚ ਗੁਰੂ ਨਾਨਕ ਜਯੰਤੀ ਦੇ ਮੌਕੇ ‘ਤੇ ਗੁਰਦੁਆਰੇ ‘ਚ ਅਰਦਾਸ ਕੀਤੀ।

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਰਾਂਚੀ ਦੇ ਗੁਰੂ ਨਾਨਕ ਸਕੂਲ ਵਿਚ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਮੱਥਾ ਟੇਕਿਆ।

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਇਸ ਮੌਕੇ ੳੇਹਨਾਂ ਦੇ ਨਾਲ ਨਵੀਂ ਦਿੱਲੀ ਵਿੱਚ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਵੀ ਮੌਜੂਦ ਸਨ।

ਗੁਰੂ ਨਾਨਕ ਗੁਰਪੁਰਬ ‘ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਲਖਨਊ ਵਿੱਚ ਗੁਰੂ ਨਾਨਕ ਗੁਰਪੁਰਬ ਮੌਕੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਕਤਾਰ ਵਿੱਚ ਖੜ੍ਹੇ ਹੋਏ ਹਨ।

Related posts

ਹੈਦਰਾਬਾਦੀ ਬਿਰਿਆਨੀ ਰੈਸਟੋਰੈਂਟਾਂ ਵਲੋਂ 70 ਹਜ਼ਾਰ ਕ੍ਰੋੜ ਦਾ ਘੁਟਾਲਾ

ਬੰਦ ਹੋ ਰਹੀਆਂ ਆਸਟ੍ਰੇਲੀਅਨ ਘਰਾਂ ਵਿੱਚ ਫ਼ੋਨ ਦੀਆਂ ਘੰਟੀਆਂ ਵੱਜਣੀਆਂ !

‘ਇੰਡੀਆ AI ਇਮਪੈਕਟ ਸਮਿਟ 2026’ ਦੌਰਾਨ ਨਰਿੰਦਰ ਮੋਦੀ ਦਾ ਭਾਸ਼ਣ !