ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਬਿਤ ਕੀਤੇ। ਨਗਰ ਕੀਰਤਨ ਵਿਚ ਸ਼ਬਦੀ ਜਥੇ, ਚੌਕੀ ਜਥੇ, ਗੱਤਕਾ ਪਾਰਟੀਆਂ, ਸਕੂਲ ਬੈਂਡ ਪਾਰਟੀ ਅਤੇ ਸੰਗਤਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Related posts

ਗੁਰਬਾਣੀ ਚੈਨਲ ਪੇਸ਼ਕਸ਼ ‘ਤੇ ਗੌਰ ਕਰੇ ਐਸ.ਜੀ.ਪੀ.ਸੀ – ਗਿਆਨੀ ਹਰਪ੍ਰੀਤ ਸਿੰਘ।

ਭਾਰਤ-ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਣ ਦੀ ਪਹਿਲਕਦਮੀ ਕਰਨ – ਜਥੇਦਾਰ ਗੜਗੱਜ

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਮਾਮਲੇ ਦੀ ਸੁਣਵਾਈ 11 ਜੂਨ ਨੂੰ