ਸ੍ਰੀ ਨਨਕਾਣਾ ਸਾਹਿਬ ਲਈ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਨਹੀਂ ਦਿੱਤੇ !

(ਫੋਟੋ: ਏ ਐਨ ਆਈ)

ਅੰਮ੍ਰਿਤਸਰ –  ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਕੱਲ੍ਹ 13 ਨਵੰਬਰ ਨੂੰ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਸਿੱਖ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਤੋਂ ਪਹਿਲਾਂ ਕੱਲ੍ਹ 13 ਨਵੰਬਰ ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਫ਼ਤਰ ਅੰਮ੍ਰਿਤਸਰ ਵਿਖੇ ਸਿੱਖ ਸੰਗਤਾਂ ਨੇ ਆਪਣੇ ਪਾਸਪੋਰਟ ਹਾਸਲ ਕੀਤੇ। ਪਾਕਿਸਤਾਨ ਸਥਿਤ ਸਿੱਖ ਗੁਰਦੁਆਰਿਆਂ ਦੀ ਯਾਤਰਾ ‘ਤੇ ਜਾਣ ਤੋਂ ਪਹਿਲਾਂ ਪਾਸਪੋਰਟ ਲੈਣ ਲਈ ਕਤਾਰਾਂ ਵਿੱਚ ਲੱਗਣਾ ਪਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਸਿੱਖ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਤੋਂ ਪਹਿਲਾਂ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਦਿਖਾਉਂਦੇ ਹੋਏ ਬਹੁਤ ਹੀ ਖੁਸ਼ ਦਿਖਾਈ ਦਿੱਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ ਸਿਰਫ਼ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਨਾਮ ਸਿੰਘ ਜੱਸਲ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਇੰਚਾਰਜ ਸ. ਪਲਵਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਜਾਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਅਤੇ ਇੰਚਾਰਜ ਯਾਤਰਾ ਸ. ਪਲਵਿੰਦਰ ਸਿੰਘ ਵੀ ਮੌਜੂਦ ਸਨ।

Related posts

ਆਧੁਨਿਕ ਤਕਨੀਕ ਨਾਲ ਛੇੜਛਾੜ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸੁਚੇਤ – ਐਡਵੋਕੇਟ ਧਾਮੀ

ਟੀਚਰ ਵਲੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ‘ਤੇ ਵਿਦਿਆਰਥਣ ਵਲੋਂ ਹੋਸਟਲ ‘ਚ ਖੁਦਕਸ਼ੀ

ਸਾਹਿਰ ਲੁਧਿਆਣਵੀ ਅਤੇ ਅਮ੍ਰਿਤਾ ਪ੍ਰੀਤਮ ਦੇ ਸਬੰਧਾਂ ’ਤੇ ਆਧਾਰਿਤ ਨਾਟਕ ‘ਵੋ ਅਫਸਾਨਾ’ ਦਾ ਮੰਚਨ