ਸੰਜੇ ਰਾਉਤ ਦਾ ਕੇਂਦਰ ਸਰਕਾਰ ‘ਤੇ ਹਮਲਾ, ਕਿਹਾ- ਕਸ਼ਮੀਰ ‘ਚ 1990 ਵਰਗੀ ਸਥਿਤੀ

ਮੁੰਬਈ – ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਕਸ਼ਮੀਰ ‘ਚ ਹਿੰਦੂਆਂ ਦੇ ਕਤਲ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਕਸ਼ਮੀਰ ਵਿੱਚ ਉਹੀ ਹਾਲਾਤ ਪੈਦਾ ਹੋ ਗਏ ਹਨ ਜੋ 1990ਵਿਆਂ ਵਿੱਚ ਸਨ। ਸ਼ਿਵ ਸੈਨਾ ਆਗੂ ਨੇ ਕਿਹਾ ਕਿ ਭਾਜਪਾ ਨੇ ਕਸ਼ਮੀਰੀ ਪੰਡਤਾਂ ਦੀ ਵਾਦੀ ਵਿੱਚ ਵਾਪਸੀ ਦੀ ਗੱਲ ਕੀਤੀ ਸੀ ਅਤੇ ਹਿੰਦੂਤਵ ਦੇ ਨਾਂ ’ਤੇ ਵੋਟਾਂ ਹਾਸਲ ਕੀਤੀਆਂ ਸਨ। ਜਿਸ ਦਾ ਹੁਣ ਕਸ਼ਮੀਰ ਦੇ ਲੋਕਾਂ ਨੂੰ ਕੋਈ ਫਾਇਦਾ ਹੁੰਦਾ ਨਜ਼ਰ ਨਹੀਂ ਆ ਰਿਹਾ।

ਸੰਜੇ ਰਾਉਤ ਨੇ ਕੇਂਦਰ ਸਰਕਾਰ ਦੁਆਰਾ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕਰਨ ‘ਤੇ ਵੀ ਸਵਾਲ ਉਠਾਏ ਹਨ। ਰਾਉਤ ਨੇ ਕਿਹਾ ਕਿ ਧਾਰਾ 370 ਹਟਾਏ ਜਾਣ ਦੇ ਬਾਵਜੂਦ ਲੋਕਾਂ ਦੇ ਜੀਵਨ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਸਰਕਾਰ ਨੂੰ ਜਲਦੀ ਹੀ ਕੋਈ ਵੱਡਾ ਕਦਮ ਚੁੱਕਣਾ ਚਾਹੀਦਾ ਹੈ।

ਜੰਮੂ-ਕਸ਼ਮੀਰ ‘ਚ ਟਾਰਗੇਟ ਕਿਲਿੰਗ ਲਗਾਤਾਰ ਵਧ ਰਹੀ ਹੈ। ਅੱਤਵਾਦੀਆਂ ਨੇ ਪਿਛਲੇ 12 ਘੰਟਿਆਂ ‘ਚ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਇਸ ਦੌਰਾਨ ਅੱਤਵਾਦੀਆਂ ਨੇ ਬਡਗਾਮ ਤੋਂ ਦੋ ਗੈਰ ਕਸ਼ਮੀਰੀਆਂ ਨੂੰ ਗੋਲੀ ਮਾਰ ਦਿੱਤੀ। ਜਿਸ ਵਿੱਚ ਬਿਹਾਰ ਦੇ ਦਿਲਖੁਸ਼ ਕੁਮਾਰ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਜ਼ਖਮੀ ਹੈ। ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਗੁਲਗਾਮ ਵਿੱਚ ਇੱਕ ਬੈਂਕ ਮੈਨੇਜਰ ਦੀ ਹੱਤਿਆ ਕਰ ਦਿੱਤੀ ਸੀ।

Related posts

DM–CX–Loyalty Summit 2026 : ਹੈਦਰਾਬਾਦ ਬਣੇਗਾ ਗਲੋਬਲ ਲੀਡਰਾਂ ਦਾ ਕੇਂਦਰ

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ