ਸੰਜੇ ਸਿੰਘ ਨੇ ਕੀਤਾ ਵੱਡਾ ਖ਼ੁਲਾਸਾ ‘ਚੋਣ ਬਾਂਡ ਦੇ ਨਾਂਅ ’ਤੇ ਭਾਜਪਾ ਨੇ ਕੀਤਾ ਕਰੋੜਾਂ ਦਾ ਘੁਟਾਲਾ’

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਚੋਣ ਬਾਂਡ ’ਚ ਘੁਟਾਲੇ ਦਾ ਵੱਡਾ ਖੁਲਾਸਾ ਕੀਤਾ ਹੈ। ਅੱਜ ਪ੍ਰੈਸ ਕਾਨਫ਼ਰੰਸ ’ਚ ਉਨ੍ਹਾਂ ਕਿਹਾ ਕਿ 7 ਸਾਲਾਂ ’ਚ 33 ਕੰਪਨੀਆਂ ਨੂੰ ਇਕ ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਨ੍ਹਾਂ ਕੰਪਨੀਆਂ ਨੇ ਭਾਰਤੀ ਜਨਤਾ ਪਾਰਟੀ ਨੂੰ 450 ਕਰੋੜ ਰੁਪਏ ਦਾਨ ਕੀਤੇ ਹਨ।
ਪ੍ਰੈਸ ਕਾਨਫਰੰਸ ਦੌਰਾਨ ’ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਚੋਣ ਬਾਂਡ ਦੇ ਨਾਂ ’ਤੇ ਵੱਡਾ ਭਿ੍ਰਸ਼ਟਾਚਾਰ ਹੋਇਆ ਹੈ। ਚੰਦਾ ਦੇਣ ਵਾਲੀਆਂ ਕੰਪਨੀਆਂ ਨੂੰ ਟੈਕਸ ਵਿਚ ਛੋਟ ਦਿੱਤੀ ਗਈ। ਸੰਜੇ ਸਿੰਘ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ ਕਿ, ਉਨ੍ਹਾਂ ਨੇ ਸਾਰਾ ਡਾਟਾ ਜਨਤਾ ਦੇ ਸਾਹਮਣੇ ਰੱਖਣ ਲਈ ਕਿਹਾ। ਉਹਨਾਂ ਨੇ ਕਿਹਾ ਕਿ ਉਹ ਜੋ ਖੁਲਾਸਾ ਕਰ ਰਹੇ ਹਨ, ਉਸ ਦੀ ਪੂਰੀ ਲੜੀ ਇਹ ਹੈ ਕਿ 33 ਕੰਪਨੀਆਂ ਹਨ ਜਿਨ੍ਹਾਂ ਨੂੰ ਸੱਤ ਸਾਲਾਂ ਵਿਚ 1 ਲੱਖ ਕਰੋੜ ਰੁਪਏ ਦਾ ਘਾਟਾ ਪਿਆ ਹੈ ਅਤੇ ਉਨ੍ਹਾਂ ਨੇ ਭਾਜਪਾ ਨੂੰ 450 ਕਰੋੜ ਰੁਪਏ ਦਾਨ ਕੀਤੇ ਹਨ।
ਇਹਨਾਂ ਵਿਚੋਂ 17 ਕੰਪਨੀਆਂ ਅਜਿਹੀਆਂ ਹਨ ਜਿਨ੍ਹਾਂ ਨੇ ਜਾਂ ਤਾਂ ਜ਼ੀਰੋ ਟੈਕਸ ਦਾ ਭੁਗਤਾਨ ਕੀਤਾ ਹੈ ਜਾਂ ਫਿਰ ਉਹਨਾਂ ਨੂੰ ਟੈਕਸ ਵਿਚ ਛੋਟ ਮਿਲੀ ਹੈ। ਛੇ ਕੰਪਨੀਆਂ ਨੇ ਭਾਜਪਾ ਨੂੰ 600 ਕਰੋੜ ਰੁਪਏ ਦਾਨ ਕੀਤੇ ਹਨ। ਇੱਕ ਕੰਪਨੀ ਨੇ ਆਪਣੇ ਮੁਨਾਫੇ ਨਾਲੋਂ ਤਿੰਨ ਗੁਣਾ ਵੱਧ ਦਾਨ ਦਿੱਤਾ। ਇੱਕ ਕੰਪਨੀ ਹੈ ਜਿਸ ਨੇ ਆਪਣੇ ਮੁਨਾਫੇ ਦਾ 93 ਗੁਣਾ ਦਾਨ ਕੀਤਾ ਹੈ। ਇੱਥੇ ਤਿੰਨ ਕੰਪਨੀਆਂ ਅਜਿਹੀਆ ਹਨ ਜਿਨ੍ਹਾਂ ਨੇ 28 ਕਰੋੜ ਰੁਪਏ ਦਾਨ ਕੀਤੇ ਹਨ ਅਤੇ ਜ਼ੀਰੋ ਟੈਕਸ ਅਦਾ ਕੀਤਾ ਹੈ।
ਸੰਜੇ ਸਿੰਘ ਨੇ ਦਾਨ ਦੇਣ ਵਾਲੀਆਂ ਕੰਪਨੀਆਂ ਦੇ ਨਾਮ ਵੀ ਸਾਂਝੇ ਕੀਤੇ ਹਨ। ਉਹਨਾਂ ਨੇ ਦੱਸਿਆ ਕਿ ਪਰਲ ਡਿਵੈਲਪਰਜ਼ ਨੇ ਭਾਜਪਾ ਨੂੰ 10 ਕਰੋੜ ਰੁਪਏ ਦਿੱਤੇ, ਜਦੋਂ ਕਿ ਉਸ ਨੂੰ 1550 ਕਰੋੜ ਰੁਪਏ ਦਾ ਘਾਟਾ ਪਿਆ, ਕੰਪਨੀ ਨੂੰ 4.7 ਕਰੋੜ ਰੁਪਏ ਦੀ ਟੈਕਸ ਛੋਟ ਮਿਲੀ।

Related posts

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

ਆਈਫੋਨ 2025 ਵਿੱਚ ਭਾਰਤ ਦਾ ਸਭ ਤੋਂ ਵੱਧ ਨਿਰਯਾਤ ਉਤਪਾਦ ਬਣਿਆ