ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਦੇ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ। ਗੈਰ ਰਸਮੀ ਇਸ ਮੁਲਾਕਾਤ ਵਿਚ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨਾਂ ਪੰਜਾਬੀਆਂ ਦੀ ਮਹਿਮਾਨਨਿਵਾਜ਼ੀ ਦੀ ਵੀ ਖੁੱਲ ਕੇ ਤਾਰੀਫ ਕੀਤੀ।
ਪੰਜਾਬੀ ਮੂਲ ਦੇ ਸਤੀਸ਼ ਮਹਾਨਾ ਨੇ ਕਿਹਾ ਕਿ ਪੰਜਾਬੀ ਕਿਤੇ ਵੀ ਵੱਸਦਾ ਹੋਵੇ, ਉਸਦੀ ਰੂਹ ਹਮੇਸ਼ਾਂ ਪੰਜਾਬ ਨਾਲ ਜੁੜੀ ਰਹਿੰਦੀ ਹੈ। ਉਨਾਂ ਪੰਜਾਬੀਆਂ ‘ਚ ਮਦਦ ਕਰਨ ਦੇ ਜਜ਼ਬੇ ਨੂੰ ਵੀ ਸਲਾਮ ਕੀਤਾ। ਲਗਾਤਾਰ 8ਵੀਂ ਵਾਰ ਵਿਧਾਇਕ ਬਣੇ ਸਤੀਸ਼ ਮਹਾਨਾ ਨੇ ਬਹੁਤ ਸਾਰੇ ਨਿੱਜੀ ਤਜਰਬੇ ਸੰਧਵਾਂ ਨਾਲ ਸਾਂਝੇ ਕੀਤੇ। ਮਹਾਨਾ ਵੱਲੋਂ ਦਿੱਤੇ ਕਈ ਸੁਝਾਅ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਚ ਵੀ ਲਾਗੂ ਕਰਨ ਦੀ ਹਾਮੀ ਭਰੀ।
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਸਤੀਸ਼ ਮਹਾਨਾ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਪੀ.ਕੇ. ਦੂਬੇ ਨੂੰ ਯਾਦਗਾਰ ਚਿੰਨ ਦੇ ਕੇ ਸਨਮਾਨਤ ਕੀਤਾ। ਮੀਟਿੰਗ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਹਾਜ਼ਰ ਸਨ।

Related posts

ਪੰਜਾਬ ਦੇ ਮੁੱਖ-ਮੰਤਰੀ ਹਸਪਤਾਲ ਤੋਂ ਡਿਸਚਾਰਜ

ਗਿਆਨੀ ਰਘਬੀਰ ਸਿੰਘ ਵੱਲੋਂ ਕਿਰਪਾਨ ਦੇ ਮੁੱਠੇ ਦਾ ਸਵਾਲ ਬੇਬੁਨਿਆਦ – ਗਿਆਨੀ ਗੁਰਮੁਖ ਸਿੰਘ

ਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀ