ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ।
ਸ. ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਮਾਹਿਰਾਂ ਵੱਲੋਂ ਸੁਝਾਏ ਅਨੁਸਾਰ ਡੀ.ਏ.ਪੀ. ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।
ਸਪੀਕਰ ਨੇ ਕਿਹਾ ਕਿ ਕਿਸਾਨ ਵੀਰ ਕਿਸਾਨ ਕਾਲ ਸੈਂਟਰ ਦੇ ਟੋਲ-ਫ੍ਰੀ ਟੈਲੀਫੋਨ ਨੰਬਰ 18001801551 ‘ਤੇ ਕਾਲ ਕਰਕੇ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਸਪੀਕਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਦੱਸਿਆ ਕਿ ਡੀਲਰਾਂ ਵੱਲੋਂ ਡੀ.ਏ.ਪੀ. ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਸ. ਸੰਧਵਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਵਾਤਾਵਰਣ ਪੱਖੀ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ