ਸੰਸਦ ’ਚ ਅੱਜ ਵੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 2 ਵਜੇ ਤਕ ਮੁਲਤਵੀ

ਨਵੀਂ ਦਿੱਲੀ – ਸੰਸਦ ਦੇ ਮੌਨਸੂਨ ਸੈਸ਼ਨ ਦੀ ਕਾਰਵਾਈ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਵਿਚ ਹੰਗਾਮਾ ਹੋਇਆ। ਸੰਸਦ ਦੇ ਦੋਵਾਂ ਸਦਨਾਂ ਵਿਚ ਹੰਗਾਮੇ ਕਾਰਨ ਕਾਰਵਾਈ ਦੁਪਹਿਰ 12 ਵਜੇ ਤਕ ਮੁਲਤਵੀ ਕਰ ਦਿੱਤਾ ਗਿਆ ਸੀ । ਜਿਵੇਂ ਹੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਪਾਰਟੀਆਂ ਮਹਿੰਗਾਈ ਤੋਂ ਇਲਾਵਾ ਹੋਰ ਕਈ ਮੁੱਦਿਆਂ ‘ਤੇ ਚਰਚਾ ਦੀ ਮੰਗ ਕਰ ਰਹੀਆਂ ਹਨ। ਇਸ ਸਬੰਧੀ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਸਿਧਾਂਤਕ ਸਮਝੌਤਾ ਹੋ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਹਿਸ ਦਾ ਜਵਾਬ ਦੇਣਗੇ।

ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵੀ ਚਰਚਾ ਲਈ ਨੋਟਿਸ ਵੀ ਦਿੱਤਾ ਹੈ। ਸ਼ਿ ਵ ਸੈਨਾ ਨੇਤਾ ਵਿਨਾਇਕ ਰਾਉਤ ਅਤੇ ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਇਸ ’ਤੇ ਚਰਚਾ ਲਈ ਨੋਟਿਸ ਦਿੱਤਾ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਸੰਸਦ ਮੈਂਬਰ ਸ਼ਕਤੀ ਸਿੰਘ ਗੋਹਿਲ ਨੇ ਗੁਜਰਾਤ ’ਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ’ਤੇ ਚਰਚਾ ਲਈ ਨੋਟਿਸ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੀ ਮਹਿੰਗਾਈ ‘’ਤੇ ਚਰਚਾ ਕਰਨ ਦਾ ਨੋਟਿਸ ਦਿੱਤਾ ਹੈ।

ਮੰਗਲਵਾਰ ਨੂੰ ਰਾਜ ਸਭਾ ’ਚ ਮਹਿੰਗਾਈ ਦੇ ਮੁੱਦੇ ’ਤੇ ਚਰਚਾ ਸੰਭਵ ਹੈ। ਵਿਰੋਧੀ ਧਿਰ ਸਰਕਾਰ ਨੂੰ ਸਦਨ ਵਿਚ ਘੇਰਨ ਦੀ ਤਿਆਰੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਮੌਨਸੂਨ ਸੈਸ਼ਨ ਦੌਰਾਨ ਹੁਣ ਤਕ ਦੋ ਹਫਤਿਆਂ ਵਿਚ ਲੋਕ ਸਭਾ ਨੇ ਸਿਰਫ 16 ਘੰਟੇ ਅਤੇ ਰਾਜ ਸਭਾ ਨੇ 11 ਘੰਟੇ ਕੰਮ ਕੀਤਾ ਹੈ। ਹਾਲਾਂਕਿ ਸਦਨਾਂ ਨੂੰ ਦਿਨ ਵਿਚ ਛੇ ਘੰਟੇ ਕੰਮ ਕਰਨ ਲਈ ਨਿਰਧਾਰਤ ਕੀਤਾ ਗਿਆ ਹੈ।

ਗੌਰਤਬਲ ਹੈ ਕਿ ਕੇਂਦਰ ਨੇ ਮੌਜੂਦਾ ਮੌਨਸੂਨ ਸੈਸ਼ਨ ਦੌਰਾਨ 32 ਬਿੱਲਾਂ ਨੂੰ ਸੰਸਦ ਵਿਚ ਪਾਸ ਕਰਨ ਲਈ ਸੂਚੀਬੱਧ ਕੀਤਾ ਸੀ ਪਰ ਜ਼ਰੂਰੀ ਵਸਤਾਂ ’ਤੇ ਜੀਐੱਸਟੀ ਦਰਾਂ ਵਿਚ ਵਾਧਾ ਅਤੇ ਮਹਿੰਗਾਈ ਦੇ ਮੱੁਦੇ ’ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਕੰਮ ਪੂਰਾ ਨਹੀਂ ਹੋ ਸਕਿਆ।

Related posts

ਭਾਰਤ ਵਲੋਂ ਮੱਧ ਪੂਰਬ ‘ਚ ਫਸੇ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਯਤਨ ਜਾਰੀ

ਭਾਰਤ ਦੇ 116 ਸ਼ਹਿਰਾਂ ਵਿੱਚ 10 ਹਜ਼ਾਰ ਇਲੈਕਟ੍ਰਿਕ ਬੱਸਾਂ ਦੌੜਨਗੀਆਂ

ਭਾਰਤ ਕੋਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਲਈ ਤੇਲ ਦੇ ਕਾਫ਼ੀ ਭੰਡਾਰ