ਸੰਸਦ ਭਵਨ ਦੇ ਬਾਹਰ ਧੂੰਆਂ ਛੱਡਣ ਵਾਲੀ ਸਮੱਗਰੀ ਨਾਲ ਦੋ ਲੋਕ ਹਿਰਾਸਤ ’ਚ

ਨਵੀਂ ਦਿੱਲੀ – ਪੀਲੇ ਅਤੇ ਲਾਲ ਰੰਗ ਦਾ ਧੂੰਆਂ ਛੱਡਣ ਵਾਲੀ ਕੇਨ ਲੈ ਕੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੀ ਇਕ ਮਹਿਲਾ ਅਤੇ ਇਕ ਪੁਰਸ਼ ਨੂੰ ਬੁੱਧਵਾਰ ਨੂੰ ਹਿਰਾਸਤ ਵਿਚ ਲਿਆ ਗਿਆ। ਪੁਲਸ ਨੇ ਇੱਥੇ ਇਹ ਜਾਣਕਾਰੀ ਦਿੱਤੀ। ਲੋਕ ਸਭਾ ਦੀ ਕਾਰਵਾਈ ਦੌਰਾਨ ਦੋ ਲੋਕਾਂ ਦੇ ਸਦਨ ਛਾਲ ਮਾਰਨ ਦੀ ਘਟਨਾ ਦੇ ਕੁਝ ਦੇਰ ਬਾਅਦ ਹੀ ਸੰਸਦ ਭਵਨ ਦੇ ਬਾਹਰ ਦੋ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ। ਅਧਿਕਾਰੀਆਂ ਮੁਤਾਬਕ ਦਿੱਲੀ ਪੁਲਸ ਦੀ ਵਿਸ਼ੇਸ਼ ਸੈੱਲ ਦੋਹਾਂ ਘਟਨਾਵਾਂ ਦੀ ਜਾਂਚ ਕਰੇਗਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੰਸਦ ਭਵਨ ਦੇ ਬਾਹਰ ਹਿਰਾਸਤ ਵਿਚ ਲੇ ਗਏ ਦੋ ਲੋਕਾਂ ਦੀ ਪਛਾਣ 42 ਸਾਲਾ ਨੀਲ ਅਤੇ 25 ਸਾਲਾ ਅਮੋਲ ਸ਼ਿੰਦ ਦੇ ਰੂਪ ਵਿਚ ਹੋਈ ਹੈ। ਨੀਲਮ ਹਰਿਆਣਾ ਦੇ ਹਿਸਾਰ ਦੀ ਵਾਸੀ ਹੈ ਅਤੇ ਸ਼ਿੰਦੇ ਮਹਾਰਾਸ਼ਟਰ ਦੇ ਲਾਤੂਰ ਦਾ ਰਹਿਣ ਵਾਲਾ ਹੈ।

Related posts

ਭਾਰਤ ਦਾ ਇਲੈਕਟ੍ਰਾਨਿਕਸ ਨਿਰਮਾਣ ਦੇਸ਼ ਦਾ ਤੀਜਾ ਸਭ ਤੋਂ ਵੱਡਾ ਨਿਰਯਾਤ ਬਣ ਗਿਆ

FIH ਮਹਿਲਾ ਨੇਸ਼ਨਜ਼ ਕੱਪ : ਭਾਰਤੀ ਹਾਕੀ ਟੀਮ ਲਗਾਤਾਰ ਤੀਜੀ ਜਿੱਤ ਨਾਲ ਸੈਮੀਫਾਈਨਲ ਵਿੱਚ ਪੁੱਜੀ

ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਨੀਦਰਲੈਂਡ ਨੂੰ ਹਰਾਇਆ