ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐਨਪੀਐਸ ਕਰਮਚਾਰੀਆਂ ਨੇ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਲੰਬੇ ਸਮੇਂ ਤੋਂ ਇਸ ਮੁੱਦੇ ਤੇ ਸੰਘਰਸ਼ ਕਰ ਰਹੀਆਂ, ਤਿੰਨ ਜਥੇਬੰਦੀਆਂ ਸੀਪੀਐਫ ਕਰਮਚਾਰੀ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਦਰਸ਼ਨ ਸਿੰਘ ਅਲੀਸ਼ੇਰ, ਧਰਮਿੰਦਰ ਹੀਰੇਵਾਲਾ, ਕਰਮਜੀਤ ਤਾਮਕੋਟ ਅਤੇ ਲਖਵਿੰਦਰ ਮਾਨ ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਦੇ ਬੈਨਰ ਹੇਠ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਆਪਣੀ ਜਾਇਜ਼ ਮੰਗ ਸੁਣਾਉਣੀ ਮੱਝ ਅੱਗੇ ਬੀਨ ਵਜਾ ਵਜਾਉਣ ਵਾਲਾ ਕੰਮ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਬੇਅੰਤ ਰੜ, ਨਿਤਿਨ ਸੋਢੀ,ਗੁਰਪ੍ਰਤਾਪ ਸਿੰਘ ਮਲਕੀਤ ਖਿਆਲਾ ਅਤੇ ਰਾਜਵਿੰਦਰ ਬੈਹਣੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਆਪਣੇ ਚੋਣ ਵਾਅਦੇ ਤੋਂ ਭੱਜ ਗਈ ਹੈ ਤੇ ਚਾਰ ਸਾਲ ਬੀਤ ਜਾਣ ਬਾਅਦ ਵੀ ਆਪਣਾ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ। ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵੱਜੋਂ ਮੰਚ ਨੇ ਫੈਸਲੇ ਅਨੁਸਾਰ ਅੱਜ ਮਿਤੀ 28 ਮਈ ਨੂੰ ਮੁੱਖ ਮੰਤਰੀ ਦੇ ਪੋਸਟਰ ਅੱਗੇ ਬੀਨ ਵਜਾ ਕੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਲਾਰਿਆਂ ਦੀ ਪੰਡ ਵੀ ਫੂਕੀ ਗਈ। ਜ਼ਿਲ੍ਹਾ ਆਗੂਆਂ, ਗੁਰਜੀਤ ਰੜ., ਨਵੀਨ ਬੋਹਾ, ਸਮਰਜੀਤ ਅਤਲਾ ਅਤੇ ਸੁਖਦੀਪ ਗਿੱਲ ਆਗੂਆਂ ਨੇ ਦੱਸਿਆ ਕਿ ਸਰਕਾਰ ਹੁਣ ਮੁਲਾਜ਼ਮ ਮੰਗਾਂ ਨੂੰ ਅਣਗੋਲਿਆ ਤੇ ਲਗਾਤਾਰ ਅਣਡਿੱਠ ਕਰ ਰਹੀ ਹੈ ਇਹ ਪਹਿਲੀ ਸਰਕਾਰ ਹੈ ਜੋ ਮੁਲਾਜ਼ਮਾਂ ਦੇ ਹੱਕ ‘ਚ ਖੜਨ ਦੀ ਬਜਾਏ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਖਿਲਾਫ ਕੋਰਟਾਂ ਚ ਜਾ ਜਾ ਕੇ ਲੰਬੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੱਕ ਕੁਚਲ ਰਹੀ ਹੈ ਅਤੇ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਇਦੇ ਪੂਰੇ ਨਹੀਂ ਕੀਤੇ ਅਤੇ ਜੋ ਹੱਕ ਲੰਬੇ ਸਘੰਰਸ਼ਾਂ ਤੋਂ ਬਾਅਦ ਮੁਲਾਜ਼ਮਾਂ ਨੂੰ ਮਿਲੇ ਸਨ ਉਨ੍ਹਾਂ ਨੂੰ ਵੀ ਖੋਹਣ ਦੇ ਰਾਹ ਤੁਰ ਪਈ ਹੈ। ਉਹਨਾਂ ਦੱਸਿਆ ਕਿ 4 ਜੁਲਾਈ ਨੂੰ ਮੋਗਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ ਤੇ ਇਸ ਕਨਵੈਨਸ਼ਨ ਵਿੱਚ ਮੁੱਖ-ਮੰਤਰੀ ਤੇ ਵਿੱਤ-ਮੰਤਰੀ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਤੇ ਉਹਨਾਂ ਦੀਆਂ ਕੁਰਸੀਆਂ ਵੀ ਲਗਾਈਆਂ ਜਾਣਗੀਆਂ ਤਾਂ ਕਿ ਉਹ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਤੇ ਆਪਣੇ ਵਿਚਾਰ ਸਾਂਝੇ ਕਰਨ ਜੇਕਰ ਮੁੱਖ-ਮੰਤਰੀ ਇਸ ਕਨਵੈਨਸ਼ਨ ਵਿੱਚ ਨਾ ਆਏ ਤਾਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ ਮਹਾਰੈਲੀ ਕੀਤੀ ਜਾਵੇਗੀ ਜਿਸ ਸਬੰਧੀ ਕਰਮਚਾਰੀਆਂ ਨੇ ਆਪਣੀਆਂ ਬਲਾਕ ਪੱਧਰੀ ਤੋਂ ਤਿਆਰੀਆਂ ਵਿੱਢ ਦਿੱਤੀਆਂ ਹਨ।
ਇਸ ਮੌਕੇ ਗੁਰਜੰਟ ਸਿੰਘ, ਗੁਰਵਿੰਦਰ ਸਿੰਘ, ਜਸਵੰਤ ਮੌਜੋ,ਪਰਮਿੰਦਰ ਸਿੰਘ,, ਸੁਖਵਿੰਦਰ ਮਾਖਾ, ਜਸਵੀਰ ਭੰਮਾ, ਹਰਪ੍ਰੀਤ ਮੰਢਾਲੀ,ਸੰਦੀਪ ਵਾਲੀਆ, ਗੁਣਸੀਲ, ਪ੍ਰਦੀਪ ਕੁਮਾਰ, ਮਨੋਜ ਕੁਮਾਰ, ਰੋਮੀ, ਰਮੇਸ਼ ਕੁਮਾਰ, ਹਰਵਿੰਦਰ, ਹਰਪ੍ਰੀਤ ਬੱਪੀਆਣਾ, ਮਨਮੋਹਨ ਸਿੰਘ, ਜਰਨੈਲ ਬੋਹਾ, ਮੈਡਮ ਮੀਨੂ ਮਿੱਤਲ, ਸੁਖਚੈਨ ਬੋਹਾ, ਡਾ. ਰਾਮ ਕ੍ਰਿਸਨ, ਕੁਲਵੰਤ ਉੱਡਤ, ਅਜੇ ਬੋਹਾ, ਰਾਜੇਸ਼ ਕੁਮਾਰ, ਆਦਿ ਹਾਜ਼ਰ ਸਨ।