ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਸ਼ੁਕਰਾਨਾ ਸਮਾਗਮ ਆਪਣੇ ਗ੍ਰਹਿ ਵਿਖੇ ਕਰਵਾਇਆ ਗਿਆ।
ਸਮੁੱਚੇ ਕਾਲਕਾ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਰੱਖਵਾਏ ਗਏ ਸਨ, ਜਿਨ੍ਹਾਂ ਦੀ ਸੰਪੂਰਨਤਾ ਮਗਰੋਂ ਸ਼ਾਮ ਨੂੰ ਵਿਸ਼ੇਸ਼ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਜਗਜੀਤ ਸਿੰਘ ਬਬੀਹਾ, ਭਾਈ ਅਨੰਤਵੀਰ ਸਿੰਘ (ਐਲ.ਏ) ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸਮਾਗਮ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਤੇ ਸਿਆਸੀ ਸ਼ਖਸੀਅਤਾਂ ਨੇ ਹਾਜ਼ਰੀ ਭਰੀ।
ਸਮਾਗਮ ਦੌਰਾਨ ਹਰਿਆਣਾ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਬਾਬਾ ਬਲਜੀਤ ਸਿੰਘ ਦਾਦੂਵਾਲ, ਬਾਬਾ ਸੁਰਿੰਦਰ ਸਿੰਘ ਅਤੇ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਵਾਲੇ, ਬਾਬਾ ਸੁਖਦੇਵ ਸਿੰਘ ਭੂਰੀ ਵਾਲੇ, ਬਾਬਾ ਰਣਜੀਤ ਸਿੰਘ ਹਰਿਆਣਾ ਮੰਡੀ ਵਾਲੇ, ਇਕਬਾਲ ਸਿੰਘ ਲਾਲਪੁਰਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ, ਰਾਜਸਭਾ ਮੈਂਬਰ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਸ. ਸਤਨਾਮ ਸਿੰਘ ਸੰਧੂ, ਰਾਜਿੰਦਰ ਸਿੰਘ ਚੱਢਾ, ਸਾਬਕਾ ਸਸਦ ਮੈਂਬਰ ਤ੍ਰਿਲੋਚਨ ਸਿੰਘ, ਦਿੱਲੀ ਭਾਜਪਾ ਦੇ ਲੋਕਸਭਾ ਉਮੀਦਵਾਰ ਰਾਮਵੀਰ ਵਿਧੂੜੀ, ਪ੍ਰਵੀਨ ਖੰਡੇਲਵਾਲ ਅਤੇ ਕਮਲਜੀਤ ਸਹਿਰਾਵਤ, ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਸਕੱਤਰ ਜਸਮੇਨ ਸਿੰਘ ਨੋਨੀ, ਮੈਂਬਰ ਹਰਜੀਤ ਸਿੰਘ ਪੱਪਾ, ਰਾਜਿੰਦਰ ਸਿੰਘ ਖਿਆਲਾ, ਗੁਰਮੀਤ ਸਿੰਘ ਭਾਟੀਆ, ਸੁਰਜੀਤ ਸਿੰਘ ਜੀਤੀ, ਭੁਪਿੰਦਰ ਸਿੰਘ ਭੁੱਲਰ, ਪਰਮਿੰਦਰ ਸਿੰਘ ਲੱਕੀ, ਗੁਰਦੇਵ ਸਿੰਘ, ਮਨਜੀਤ ਸਿੰਘ ਔਲਖ, ਸਰਵਜੀਤ ਸਿੰਘ ਵਿਰਕ, ਗੁਰਪ੍ਰੀਤ ਸਿੰਘ ਜੱਸਾ, ਅਮਰਜੀਤ ਸਿੰਘ ਪੰਕੀ, ਆਤਮਾ ਸਿੰਘ ਲੁਬਾਣਾ, ਸਤਿੰਦਰਪਾਲ ਸਿੰਘ ਨਾਗੀ, ਰਮਿੰਦਰ ਸਿੰਘ ਸਵੀਟਾ, ਜਸਬੀਰ ਸਿੰਘ ਜੱਸੀ, ਸੁਖਬੀਰ ਸਿੰਘ ਕਾਲੜਾ, ਓਂਕਾਰ ਸਿੰਘ ਰਾਜਾ, ਜਸਵਿੰਦਰ ਸਿੰਘ ਜੌਲੀ, ਮਨਪ੍ਰੀਤ ਸਿੰਘ ਪੀ.ਏ. ਪ੍ਰਧਾਨ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਉੱਘੀਆਂ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ।
ਦਿੱਲੀ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਪਰਿਵਾਰ ਨੇ ਸਮਾਗਮ ਵਿਚ ਹਾਜ਼ਰੀ ਭਰਨ ਵਾਲੀ ਸਮੂਚੀ ਸੰਗਤ ਦਾ ਕੋਟਿ ਕੋਟਿ ਧੰਨਵਾਦ ਕੀਤਾ।