ਹਰਿਆਣਾ ਚੋਣਾਂ ਲਈ ਕਾਂਗਰਸ ਵੱਲੋਂ ਚੋਣ ਮੈਨੀਫੈਸਟੋ ਜਾਰੀ

ਨਵੀਂ ਦਿੱਲੀ – ਕਾਂਗਰਸ ਨੇ ਹਰਿਆਣਾ ਚੋਣਾਂ ਨੂੰ ਲੈ ਕੇ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਪਾਰਟੀ ਦੀਆਂ ਸੱਤ ਗਾਰੰਟੀਆਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਕਿਹਾ ਸੀ ਕਿ ਜੇਕਰ ਸੂਬੇ ’ਚ ਸਾਡੀ ਸਰਕਾਰ ਬਣੀ ਤਾਂ ਗਰੀਬਾਂ ਨੂੰ ਦੋ ਕਮਰਿਆਂ ਦਾ ਮਕਾਨ ਦਿੱਤਾ ਜਾਵੇਗਾ ਅਤੇ ਔਰਤਾਂ ਨੂੰ ਹਰ ਮਹੀਨੇ 2000 ਰੁਪਏ ਦਿੱਤੇ ਜਾਣਗੇ।
ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਵਿਚ ਹਰਿਆਣਾ ਵਿਚ ਅਪਰਾਧ ਵਧੇ ਹਨ। 18 ਸਾਲ ਤੋਂ 60 ਸਾਲ ਤੱਕ ਦੀਆਂ ਮਹਿਲਾਵਾਂ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਮਹਿੰਗਾਈ ਦੇ ਬੋਝ ਨੂੰ ਘੱਟ ਕਰਨ ਲਈ ਗੈਸ ਸਿਲੰਡਰ 500 ਰੁਪਏ ਵਿੱਚ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ 6000 ਰੁਪਏ ਦੀ ਪੈਨਸ਼ਨ ਦਿੱਤੀ ਜਾਵੇਗੀ। ਸੇਵਾਮੁਕਤ ਕਰਮਚਾਰੀਆਂ ਦਾ ਜੀਵਨ ਸੁਖਾਲਾ ਬਣਾਉਣ ਲਈ ਓ.ਪੀ.ਐਸ. ਲਾਗੂ ਕੀਤਾ ਜਾਵੇਗਾ। ਨੌਜਵਾਨਾਂ ਨੂੰ ਵਧੀਆ ਭਵਿੱਖ ਦਿੱਤਾ ਜਾਵੇਗਾ। 2 ਲੱਖ ਖਾਲੀ ਅਸਾਮੀਆਂ ’ਤੇ ਭਰਤੀ ਕੀਤੀ ਜਾਵੇਗੀ। ਹਰਿਆਣਾ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ।
ਉਦੈਭਾਨ ਨੇ ਅੱਗੇ ਕਿਹਾ, ਚਿਰੰਜੀਵੀ ਯੋਜਨਾ ਦੀ ਤਰਜ਼ ’ਤੇ 25 ਲੱਖ ਰੁਪਏ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਗਰੀਬ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ ਦਿੱਤੇ ਜਾਣਗੇ। ਅਸੀਂ ਕਾਨੂੰਨੀ ਐਮ.ਐਸ.ਪੀ. ਗਾਰੰਟੀ ਯਕੀਨੀ ਬਣਾਵਾਂਗੇ।
ਦਿੱਲੀ ਵਿੱਚ ਏ.ਆਈ.ਸੀ.ਸੀ ਹੈੱਡਕੁਆਰਟਰ ਵਿਖੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਮਨੋਰਥ ਪੱਤਰ ਦੇ ਹਿੱਸੇ ਵਜੋਂ ਗਾਰੰਟੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਰਿਆਣਾ ਕਾਂਗਰਸ ਪ੍ਰਧਾਨ ਉਦੈ ਭਾਨ ਵੀ ਮੌਜੂਦ ਸਨ।

Related posts

‘ਇੰਡੀਆ AI ਇਮਪੈਕਟ ਸਮਿਟ 2026’ ਦੌਰਾਨ ਨਰਿੰਦਰ ਮੋਦੀ ਦਾ ਭਾਸ਼ਣ !

ਹੁਣ ਵਿੱਤੀ ਘੁਟਾਲਿਆਂ ਦੇ ਦੋਸ਼ੀ ਗੰਭੀਰ ਅਪਰਾਧੀ ਵਜੋਂ ਨਾਮਜ਼ਦ ਹੋਣਗੇ

ਵਿਸ਼ਵ AI ਬਾਜ਼ਾਰ 2030 ਤੱਕ ਲਗਭਗ 1 ਟ੍ਰਿਲੀਅਨ ਡਾਲਰ ਤੱਕ ਹੋ ਸਕਦਾ