India

ਹਰਿਆਣਾ ’ਚ ਸਕੂਲ ਬੱਸ ਪਲਟਣ ਕਾਰਨ 6 ਬੱਚਿਆਂ ਦੀ ਮੌਤ ਤੇ 20 ਜ਼ਖ਼ਮੀ

ਮਹਿੰਦਰਗੜ੍ਹ – ਹਰਿਆਣਾ ਦੇ ਮਹਿੰਦਰਗੜ੍ਹ ਦੇ ਉਨਹਾਨੀ ਪਿੰਡ ਵਿੱਚ ਅੱਜ ਸਵੇਰੇ 9 ਵਜੇ ਬੱਚਿਆਂ ਨਾਲ ਭਰੀ ਨਿੱਜੀ ਸਕੂਲ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਛੇ ਬੱਚਿਆਂ ਦੀ ਮੌਤ ਹੋ ਗਈ ਤੇ 20 ਜ਼ਖਮੀ ਹੋ ਗਏ। ਕਥਿਤ ਸ਼ਰਾਬੀ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਬਾਅਦ ਵਿੱਚ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਬੱਸ ਵਿੱਚ 50 ਦੇ ਕਰੀਬ ਬੱਚੇ ਸਵਾਰ ਸਨ। 3 ਬੱਚਿਆਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ 3 ਬੱਚਿਆਂ ਦੀ ਹਸਪਤਾਲ ’ਚ ਮੌਤ ਹੋਈ। ਬੱਸ ਡਰਾਈਵਰ ਨੇ ਕਥਿਤ ਤੌਰ ’ਤੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਪਿੰਡ ਖੇੜੀ ਦੇ ਲੋਕਾਂ ਨੇ ਡਰਾਈਵਰ ਨੂੰ ਝਾੜਿਆ ਸੀ। ਇਸ ਦੌਰਾਨ ਬੱਸ ਉੱਥੇ ਕਰੀਬ 10 ਮਿੰਟ ਪਛੜ ਗਈ। ਸਮੇਂ ਦੀ ਦੇਰੀ ਨੂੰ ਪੂਰਾ ਕਰਨ ਲਈ ਡਰਾਈਵਰ ਨੇ ਬੱਸ ਨੂੰ ਤੇਜ਼ ਰਫਤਾਰ ਨਾਲ ਭਜਾਇਆ। ਇਸ ਦੌਰਾਨ ਓਵਰਟੇਕ ਕਰਦਿਆਂ ਬੱਸ ਹਾਦਸਾਗ੍ਰਸਤ ਹੋ ਗਈ।
ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਕਾਫੀ ਭਿਆਨਕ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਖੁੱਲ੍ਹੇ ਰਹੇ। ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ।ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਮੀਡੀਆ ਰਿਪੋਰਟਾਂ ਵਿੱਚ ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ।
ਦੱਸ ਦਈਏ ਕਿ ਬੱਸ ਡਰਾਈਵਰ ਨੇ ਬੱਸ ਸਿੱਧਾ ਦਰੱਖਤ ’ਚ ਜਾ ਮਾਰੀ ਜਿਸ ਕਾਰਨ ਬੱਸ ਪਲਟ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖਮੀ ਨੂੰ ਸਿਵਲ ਹਸਪਤਾਲ ਨਿਹਾਲ ਹਸਪਤਾਲ ’ਚ ਦਾਖਲ ਕਰਵਾਇਆ।
ਨਿਹਾਲ ਹਸਪਤਾਲ ਦੇ ਡਾਇਰੈਕਟਰ ਡਾ: ਰਵੀ ਕੌਸ਼ਿਕ ਨੇ ਦੱਸਿਆ ਕਿ ਉਨ੍ਹਾਂ ਕੋਲ 20 ਬੱਚੇ ਆਏ ਸਨ, ਜਿਨ੍ਹਾਂ ’ਚੋਂ ਪੰਜ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਬਾਕੀ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀਆਂ ਨੂੰ ਰੋਹਤਕ ਪੀਜੀਆਈ ਅਤੇ ਮਹਿੰਦਰਗੜ੍ਹ ਭੇਜਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਛੁੱਟੀ ਵਾਲੇ ਦਿਨ ਵੀ ਬੱਚਿਆਂ ਨੂੰ ਸਕੂਲ ਬੁਲਾਇਆ ਗਿਆ ਸੀ।
ਪਿ੍ਰੰਸੀਪਲ ਹਿਰਾਸਤ ’ਚ, ਸਕੂਲ ਦੀ ਮਾਨਤਾ ਹੋਵੇਗੀ ਰੱਦ
ਅੰਬਾਲਾ। ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ 6 ਵਿਦਿਆਰਥੀਆਂ ਦੀ ਮੌਤ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਕੂਲ ਦੀ ਪਿ੍ਰੰਸੀਪਲ ਦੀਪਤੀ ਰਾਓ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪਿ੍ਰੰਸੀਪਲ ਦੀਪਤੀ ਦੀ ਘੋਰ ਲਾਪਰਵਾਹੀ ਸਾਹਮਣੇ ਆਈ ਹੈ। ਪਿੰਡ ਖੇੜੀ ਵਿੱਚ ਸ਼ਰਾਬੀ ਬੱਸ ਚਾਲਕ ਨੂੰ ਪਿੰਡ ਵਾਸੀਆਂ ਨੇ ਰੋਕਿਆ। ਡਰਾਈਵਰ ਦੇ ਸ਼ਰਾਬੀ ਹੋਣ ਦੀ ਸੂਚਨਾ ਪਿੰਡ ਵਾਸੀਆਂ ਨੇ ਪਿ੍ਰੰਸੀਪਲ ਨੂੰ ਦਿੱਤੀ ਸੀ।ਪਿ੍ਰੰਸੀਪਲ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਡਰਾਈਵਰ ਨੂੰ ਅੱਜ ਜਾਣ ਦਿਓ, ਕੱਲ੍ਹ ਤੋਂ ਉਸ ਨੂੰ ਹਟਾ ਦਿੱਤਾ ਜਾਵੇਗਾ। ਜੇਕਰ ਪਿ੍ਰੰਸੀਪਲ ਨੇ ਬਣਦੀ ਕਾਰਵਾਈ ਕੀਤੀ ਹੁੰਦੀ ਤਾਂ ਬੱਚਿਆਂ ਦੀ ਜਾਨ ਬਚ ਸਕਦੀ ਸੀ।

Related posts

ਜੈਨ ਵਿਰੁੱਧ ਕੇਸ ਦਰਜ ਕਰਨ ਲਈ ਉਪ ਰਾਜਪਾਲ ਕੋਲੋਂ ਮੰਗੀ ਪ੍ਰਵਾਨਗੀ

Bunty

ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਸਬੰਧੀ ਪਟੀਸ਼ਨ ’ਤੇ ਸੁਣਵਾਈ ਲਈ ਵਿਚਾਰ ਕਰੇਗਾ ਸੁਪਰੀਮ ਕੋਰਟ

Bunty

53 ਭਾਰਤ ਰਤਨ ਪੁਰਸਕਾਰ ਜੇਤੂਆਂ ਚੋਂ ਸਿਰਫ਼ 1 ਬਿਜ਼ਨੈੱਸਮੈਨ

Bunty