ਹਰਿਆਣਾ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

ਪੰਚਕੂਲਾ – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਈਡੀ ਨੇ ਕੁਝ ਦਿਨ ਪਹਿਲਾਂ ਹੀ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਛਾਪੇਮਾਰੀ ਦੌਰਾਨ ਵਿਦੇਸ਼ੀ ਹਥਿਆਰ, ਲਗਭਗ 300 ਕਾਰਤੂਸ, 5 ਕਰੋੜ ਰੁਪਏ ਨਕਦ ਅਤੇ 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ।
ਈਡੀ ਦੀ ਇਹ ਛਾਪੇਮਾਰੀ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ’ਚ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਸੋਨੀਪਤ ਤੋਂ ਕਾਂਗਰਸ ਦੇ ਵਿਧਾਇਕ ਸੁਰਿੰਦਰ ਪੰਵਾਰ ਖਿਲਾਫ਼ ਕੀਤੀ ਗਈ। ਕੇਂਦਰੀ ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਯਮੁਨਾਨਗਰ, ਸੋਨੀਪਤ, ਮੋਹਾਲੀ, ਫਰੀਦਾਬਾਦ, ਚੰਡੀਗੜ੍ਹ ਅਤੇ ਕਰਨਾਲ ’ਚ ਦੋਹਾਂ ਨੇਤਾਵਾਂ ਅਤੇ ਸਬੰਧਤ ਇਕਾਈਆਂ ਦੇ ਲਗਭਗ 20 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ।
ਦੱਸਣਯੋਗ ਹੈ ਕਿ ਦਿਲਬਾਗ ਸਿੰਘ ਯਮੁਨਾਨਗਰ ਤੋਂ ਇਨੈਲੋ ਦੇ ਵਿਧਾਇਕ ਰਹਿ ਚੁੱਕੇ ਹਨ। ਸੂਤਰਾਂ ਨੇ ਦੱਸਿਆ ਕਿ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ ਕੰਪਲੈਕਸਾਂ ਤੋਂ ਲਗਭਗ 5 ਕਰੋੜ ਨਕਦ, ਗੈਰ-ਕਾਨੂੰਨੀ ਵਿਦੇਸ਼ ਨਿਰਮਿਤ ਹਥਿਆਰ, 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ, 4-5 ਕਿਲੋਗ੍ਰਾਮ ਸੋਨਾ ਬਰਾਮਦ ਕੀਤੇ ਗਏ ਹਨ। ਇਹ ਛਾਪੇਮਾਰੀ ਯਮੁਨਾਨਗਰ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ’ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਲਈ ਹਰਿਆਣਾ ਪੁਲਸ ਵਲੋਂ ਹਾਲ ਹੀ ’ਚ ਦਰਜ ਕੀਤੀਆਂ ਤੇ ਮਨੀ ਲਾਂਡਰਿੰਗ ਦਾ ਇਹ ਮਾਮਲਾ ਸਾਹਮਣੇ ਆਇਆ ਹੈ।

Related posts

ਹੁਣ ਕੇਰਲਮ ਕਹਾਏਗਾ ਕੇਰਲਾ !

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ