ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 20 ਨਵੰਬਰ ਨੂੰ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਜਿਸ ਬਾਰੇ ਅਦਾਲਤ ਨੇ ਅੱਜ ਫ਼ੈਸਲਾ ਸੁਣਾਇਆ ਹੈ।

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ।

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ