ਹਿਮਾਚਲ, ਕਸ਼ਮੀਰ ਅਤੇ ਉਤਰਾਖੰਡ ਦੇ ਪਹਾੜਾਂ ’ਤੇ ਬਰਫ਼ਬਾਰੀ

ਨਵੀਂ ਦਿੱਲੀ – ਯੈਲੋ ਅਲਰਟ ਦਰਮਿਆਨ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ’ਤੇ ਬਰਫਬਾਰੀ ਹੋਈ ਅਤੇ ਰਾਜਧਾਨੀ ਸ਼ਿਮਲਾ ਸਮੇਤ ਕਈ ਜ਼ਿਲਿਆਂ ’ਚ ਭਾਰੀ ਮੀਂਹ ਪਿਆ। ਅਟਲ ਟਨਲ ਦੇ ਆਸ-ਪਾਸ, ਰੋਹਤਾਂਗ ਦੱਰਾ, ਸ਼ਿਕਾਰੀ ਦੇਵੀ ਅਤੇ ਕਮਰੁਨਾਗ ’ਚ ਬਰਫਬਾਰੀ ਕਾਰਨ ਸੈਲਾਨੀਆਂ ਦੀ ਆਵਾਜਾਈ ’ਤੇ ਰੋਕ ਲੱਗ ਗਈ ਅਤੇ ਮਨਾਲੀ-ਲੇਹ ਸੜਕ ਬੰਦ ਹੋ ਗਈ। ਸੋਲੰਗਨਾਲਾ ਅਤੇ ਮੜ੍ਹੀ ’ਚ ਹੀ ਸੈਲਾਨੀਆਂ ਨੂੰ ਰੋਕ ਦਿੱਤਾ ਗਿਆ ਹੈ। ਉੱਥੇ ਹੀ, ਸੈਰ-ਸਪਾਟੇ ਵਾਲੇ
ਸਥਾਨ ਗੁਲਮਰਗ ਸਮੇਤ ਜੰਮੂ-ਕਸ਼ਮੀਰ ਦੇ ਕਈ ਉੱਚਾਈ ਵਾਲੇ ਇਲਾਕਿਆਂ ’ਚ ਬਰਫਬਾਰੀ ਹੋਈ ਹੈ। ਜੰਮੂ, ਸਾਂਬਾ, ਕਠੂਆ ਅਤੇ ਊਧਮਪੁਰ ’ਚ ਰਾਤ ਤੋਂ ਹੀ ਭਾਰੀ ਮੀਂਹ ਦਾ ਦੌਰ ਜਾਰੀ ਹੈ। ਓਧਰ, ਪੰਜਾਬ, ਹਰਿਆਣਾ ਅਤੇ ਦਿੱਲੀ ’ਚ ਸ਼ੁੱਕਰਵਾਰ ਸਵੇਰੇ ਮੌਸਮ ਬਦਲ ਗਿਆ।

Related posts

ਗੌਤਮ ਅਡਾਨੀ ਨੇ ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਵੱਧ ਅਮੀਰ ਬਣੇ

ਭਾਰਤ-ਆਸਟ੍ਰੀਆ ਵਲੋਂ ਵਪਾਰ, ਨਿਵੇਸ਼ ਅਤੇ ਹਰੀ ਤਕਨਾਲੋਜੀ ‘ਚ ਸਹਿਯੋਗ ਵਧਾਉਣ ‘ਤੇ ਜ਼ੋਰ

ਆਰ. ਵੈਸ਼ਾਲੀ ਨੇ FIDE ਮਹਿਲਾ ਕੈਂਡੀਡੇਟਸ ਚੈਂਪੀਅਨ ਬਣਕੇ ਨਵਾਂ ਇਤਿਹਾਸ ਰਚਿਆ