ਜੰਮੂ-ਕਸ਼ਮੀਰ – ਭਾਰਤੀ ਮੌਸਮ ਵਿਭਾਗ ਨੇ ਵੀਰਵਾਰ ਸਵੇਰੇ ਜਾਰੀ ਕੀਤੇ ਆਪਣੇ ਪੂਰਵ ਅਨੁਮਾਨ ਵਿਚ ਉੱਤਰ ਪ੍ਰਦੇਸ਼ ਤੇ ਰਾਜਸਥਾਨ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਨੇ ਗੁਜਰਾਤ ਦੇ ਆਨੰਦ, ਭਰੂਚ, ਨਵਸਾਰੀ, ਵਲਸਾਡ, ਅਮਰੇਲੀ ਤੇ ਭਾਵਨਗਰ ਵਿਚ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿਚ ਭਾਰੀ ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਾਸਿਕ ਵਿਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਟਮਾਟਰ ਤੇ ਅੰਗੂਰ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ। ਇੱਥੇ ਇਕ ਕਿਸਾਨ ਨੇ ਦੱਸਿਆ ਹੈ ਕਿ ਉਹ ਦੋ ਏਕੜ ਵਿਚ ਅੰਗੂਰਾਂ ਦੀ ਕਾਸ਼ਤ ਕਰ ਰਿਹਾ ਸੀ ਪਰ ਬਰਸਾਤ ਕਾਰਨ ਅੰਗੂਰ ਬਰਬਾਦ ਹੋ ਰਹੇ ਹਨ। ਇਸ ਨਾਲ ਭਾਰੀ ਨੁਕਸਾਨ ਹੋਇਆ ਹੈ।ਚੱਕਰਵਾਤੀ ਤੂਫਾਨ ਤੇ ਭਾਰੀ ਮੀਂਹ ਕਾਰਨ ਮਛੇਰਿਆਂ ਲਈ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਤਾਪਮਾਨ ਵਿਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।ਸੁਪਰੀਮ ਕੋਰਟ ਨੇ ਪੁਲਿਸ ਨੂੰ ਸ਼ਿਵਿੰਦਰ ਖ਼ਿਲਾਫ਼ 15 ਤਕ ਜਾਂਚ ਪੂਰੀ ਕਰਨ ਲਈ ਕਿਹਾ ਮੌਸਮ ਵਿਭਾਗ ਨੇ ਪਹਾੜੀ ਸੂਬਿਆਂ ਵਿਚ ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਨਾਲ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਦਸੰਬਰ ਦੇ ਪਹਿਲੇ ਹਫਤੇ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਤੇਜ਼ੀ ਨਾਲ ਵਧੇਗੀ। ਮੌਸਮ ਵਿਭਾਗ ਨੇ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਮਾਹੇ ਤੇ ਲਕਸ਼ਦੀਪ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।ਗੁਜਰਾਤ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਮੌਸਮ ਵਿਭਾਗ ਨੇ ਬਨਾਸਕਾਂਠਾ, ਸਾਬਰਕਾਂਠਾ, ਅਰਾਵਲੀ, ਮਹੀਸਾਗਰ, ਡਾਂਗ ਅਤੇ ਤਾਪੀ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪੱਛਮੀ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਵਿਚ ਵੀ ਮੀਂਹ ਪੈ ਸਕਦਾ ਹੈ। ਮੀਂਹ ਤੋਂ ਬਾਅਦ ਦੇਸ਼ ਦੇ ਕਈ ਸੂਬਿਆਂ ‘ਚ ਠੰਡ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿਚ ਤਾਪਮਾਨ ਵਿਚ ਗਿਰਾਵਟ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।