ਹੁਣ ਫ਼ਰਦ ਜਾਂ ਜੰਮ੍ਹਾਬੰਦੀ ਦੇ ਸਾਰੇ ਕੰਮ ਆਨਲਾਈਨ ਹੋਣਗੇ: ਮੁੱਖ-ਮੰਤਰੀ

ਮੁੱਖ-ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਤਹਿਸੀਲਾਂ ਦੇ ਚੱਕਰਾਂ ਤੋਂ ਛੁਟਕਾਰਾ ਮਿਲੇਗਾ।

ਅੰਮ੍ਰਿਤਸਰ ਵਿਖੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ-ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ‘ਜਮ੍ਹਾਬੰਦੀ ਪੋਰਟਲ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ-ਮੰਤਰੀ ਮਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਆਪਣੇ ਸੰਬੋਧਨ ਦੌਰਾਨ ਮੁੱਖ-ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਤਹਿਸੀਲਾਂ ਦੇ ਚੱਕਰਾਂ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਜਦ ਕਿਸੇ ਦੀ ਫਰਦ ਜਾਂ ਜਮ੍ਹਾਬੰਦੀ ‘ਚ ਪਟਵਾਰੀ ਵੱਲੋਂ ਕੋਈ ਗਲਤੀ ਹੋ ਜਾਂਦੀ ਸੀ ਤਾਂ ਉਸ ਦੀ ਠੀਕ ਕਰਵਾਉਣ ‘ਚ 10-10 ਸਾਲ ਲੱਗ ਜਾਂਦੇ ਸਨ। ਇਸ ਦੌਰਾਨ ਲੋਕਾਂ ਨੂੰ ਪੈਸਾ ਅਤੇ ਸਮਾਂ ਬਰਬਾਦ ਕਰਨਾ ਪੈਂਦਾ ਸੀ। ਇਸ ਮੌਕੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਫ਼ਰਦ ਜਾਂ ਜੰਮ੍ਹਾਬੰਦੀ ਲਈ ਤਹਿਸੀਲ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਤੇ ਸਾਰੇ ਕੰਮ ਆਨਲਾਈਨ ਹੋਣਗੇ।

ਮੁੱਖ-ਮੰਤਰੀ ਨੇ ਦਾਅਵਾ ਕੀਤਾ ਕਿ ਇਹ ਆਨਲਾਈਨ ਸੇਵਾ ਹੌਲੀ-ਹੌਲੀ ਸਾਰੇ ਪੰਜਾਬ ‘ਚ ਲਾਗੂ ਕਰ ਦਿੱਤੀ ਜਾਵੇਗੀ। ਹੁਣ ਲੋਕ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠਿਆਂ ਜਮ੍ਹਾਬੰਦੀ ਜਾਂ ਫਰਦ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਰਜਿਸਟਰੀ ਦੀ ਕਾਰਵਾਈ ਵੀ ਕਿਸੇ ਵੀ ਤਹਿਸੀਲ ਵਿਚ ਕਰਵਾਈ ਜਾ ਸਕੇਗੀ, ਖਾਸ ਥਾਂ ਦੀ ‘ਤੇ ਜਾਣ ਦੀ ਲੋੜ ਨਹੀਂ  ਰਹੇਗੀ। ਉਨ੍ਹਾਂ ਕਿਹਾ ਘਰਾਂ ‘ਚ ਸਾਡੇ ਬਜ਼ੁਰਗਾਂ ਦੀ ਇੱਜ਼ਤ ਹੁੰਦੀ ਹੈ ਪਰ ਤਹਿਸੀਲ ‘ਚ ਜਾ ਕੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਸੀ।

ਮੁੱਖ-ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ‘ਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਕਿਸੇ ਪਟਵਾਰਖਾਨੇ ਨੂੰ ਤਾਲਾ ਲਾ ਕੇ ਉਦਘਾਟਨ ਕੀਤਾ ਜਾਵੇਗਾ, ਜੋ ਅਗਸਤ ਤੱਕ ਪੂਰਾ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਹਰੇਕ ਫੈਸਲਾ ਲੋਕਾਂ ਦੀ ਰਜ਼ਾਮੰਦੀ ਨਾਲ ਹੀ ਹੋਵੇਗਾ ਅਤੇ ਜਿਸ ਦਾ ਹੱਕ ਹੈ, ਉਹੀ ਹੱਕਦਾਰ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਤਹਿਸੀਲ ਦੀ ਇਮਾਰਤ ‘ਚ ਲਾਲ ਈਟਾਂ ਨਹੀਂ ਵਰਤੀਆਂ ਜਾਣਗੀਆਂ ਕਿਉਂਕਿ ਲਾਲ ਈਟਾਂ ਦੇਖ ਕੇ ਹੀ ਲੋਕ ਸਮਝ ਜਾਂਦੇ ਹਨ ਕਿ ਇੱਥੇ ਲੁੱਟ ਹੋਣੀ ਹੈ। ਮੁੱਖ-ਮੰਤਰੀ ਕਿਹਾ ਕਿ ਵਟਸਐਪ ’ਤੇ ਜਮ੍ਹਾਂਬੰਦੀ ਡਿਜ਼ੀਲਟ ਸਾਈਨ ਤੇ ਕਿਊ.ਆਰ. ਕੋਡ ਵਾਲੀ ਕਾਪੀ ਮਿਲੇਗੀ ਤੇ ਨਾਲ ਹੀ ਰਜਿਸਟਰੀ ਦੇ 30 ਦਿਨ ਬਾਅਦ ਮਾਲਕੀ ਦੇ ਹੱਕਾਂ ਵਿਚ ਆਪਣੇ ਆਪ ਬਦਲਾਅ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਮੀਨ ਦੇ ਕਾਂਗਜ਼ਾਂ ਵਿਚ ਗਲਤੀ ਆਨਲਾਈਨ ਹੀ ਠੀਕ ਕਰਵਾਈ ਜਾ ਸਕੇਗੀ।

Related posts

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

ਲੋਹੜੀ ਜਸ਼ਨ ਸਦਭਾਵਨਾ ਨੂੰ ਵਧਾਉਂਦੇ ਹਨ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ : ਰਾਜਪਾਲ