ਹੁਣ ਵਿਦਿਆਰਥੀਆਂ ਉੱਤੇ ਫਰਾਂਸੀਸੀ ਭਾਸ਼ਾ ਸਿੱਖਣ ਦਾ ਦਬਾਅ

ਓਟਾਵਾ – ਕੈਨੇਡਾ ਦਾ ਫਰੈਂਚ ਬੋਲਣ ਵਾਲਾ ਸੂਬਾ ਕਿਊਬਿਕ ਹੁਣ ਅੰਗਰੇਜ਼ੀ ਭਾਸ਼ਾ ਦੇ ਕੋਰਸ ਕਰਵਾ ਕੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਉੱਤੇ ਫਰਾਂਸੀਸੀ ਭਾਸ਼ਾ ਸਿੱਖਣ ਦਾ ਦਬਾਅ ਵਧਾਉਣ ਜਾ ਰਿਹਾ ਹੈ। ਕਿਊਬਿਕ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਧਾਏਗੀ ਅਤੇ ਉਹਨਾਂ ਲਈ ਆਪਣੀ ਪੜ੍ਹਾਈ ਦੌਰਾਨ ਫ੍ਰੈਂਚ ਸਿੱਖਣਾ ਲਾਜ਼ਮੀ ਬਣਾਏਗੀ।ਸੂਬਾ ਸਰਕਾਰ ਨੇ ਗੈਰ ਫਰਾਂਸੀਸੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ 33 ਫੀਸਦੀ ਵਧਾਉਣ ਦਾ ਪ੍ਰਸਤਾਵ ਤਿਆਰ ਕੀਤਾ ਹੈ। ਹਾਲਾਂਕਿ ਪਹਿਲਾਂ ਫੀਸ ਦੁੱਗਣੀ ਕਰਨ ਦੀ ਤਜਵੀਜ਼ ਸੀ ਪਰ ਬਾਅਦ ਵਿੱਚ ਇਸ ਨੂੰ ਘਟਾ ਕੇ 33 ਫੀਸਦੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸੂਬੇ ਵਿੱਚ ਅੰਗਰੇਜ਼ੀ ਵਿੱਚ ਸਿੱਖਿਆ ਦੇਣ ਵਾਲੀਆਂ ਯੂਨੀਵਰਸਿਟੀਆਂ ਨੂੰ ਵੱਧ ਤੋਂ ਵੱਧ ਫਰਾਂਸੀਸੀ ਭਾਸ਼ਾ ਅਪਣਾਉਣ ਲਈ ਕਿਹਾ ਜਾਵੇਗਾ। ਇਸ ਦੇ ਨਾਲ ਹੀ ਕਿਊਬਿਕ ਸੂਬੇ ਨੇ ਫਰਾਂਸੀਸੀ ਭਾਸ਼ਾ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਦੀਆਂ ਫੀਸਾਂ ਘਟਾਉਣ ਦੀ ਵੀ ਯੋਜਨਾ ਬਣਾਈ ਹੈ।ਕਿਊਬਿਕ ਫਰਾਂਸ, ਬੈਲਜ਼ੀਅਮ ਅਤੇ ਸਵਿਟਜ਼ਰਲੈਂਡ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨਾ ਚਾਹੁੰਦਾ ਹੈ ਤਾਂ ਜੋ ਯੂਰਪੀਅਨ ਮੂਲ ਦੇ ਹੋਰ ਲੋਕ ਕਿਊਬਿਕ ਆਉਣ। ਕਿਊਬਿਕ ਦੂਜੇ ਰਾਜਾਂ ਤੋਂ ਆਉਣ ਵਾਲੇ ਕੈਨੇਡੀਅਨ ਵਿਦਿਆਰਥੀਆਂ ਲਈ ਕਾਲਜ-ਯੂਨੀਵਰਸਿਟੀ ਦੀ ਸਿੱਖਿਆ ਨੂੰ ਵੀ ਮਹਿੰਗਾ ਬਣਾ ਰਿਹਾ ਹੈ।

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

ਡੁਬਈ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ‘ਤੇ ਹੋ ਸਕਦੀ ਕੈਦ ਤੇ ਦੇਸ਼ ਨਿਕਾਲਾ

ਮਿਡਲ-ਈਸਟ ਯੁੱਧ : ਭਾਰਤ ਵਲੋਂ ਨਵੀਂ ਦਿੱਲੀ ‘ਚ ਕੰਟਰੋਲ ਰੂਮ ਸਥਾਪਿਤ