ਹੁਣ ਹਫ਼ਤੇ ‘ਚ 3 ਦਿਨ ਉਡਾਣ ਭਰਨਗੀਆਂ ਅੰਮ੍ਰਿਤਸਰ-ਲੰਡਨ ਵਿਚਾਲੇ ਏਅਰ ਇੰਡੀਆ ਫਲਾਈਟਾਂ

ਅੰਮ੍ਰਿਤਸਰ – ਏਅਰ ਇੰਡੀਆ ਨੇ ਅੰਮ੍ਰਿਤਸਰ ਤੇ ਲੰਡਨ ਵਿਚਾਲੇ ਸਿੱਧੀਆਂ ਉਡਾਣਾਂ ਦੀ ਗਿਣਤੀ ਵਧਾਉਣ ਦਾ ਐਲਾਨ ਕੀਤਾ ਹੈ। ਇਸ ਤਹਿਤ ਏਅਰਲਾਈਨ ਵੱਲੋਂ 27 ਮਾਰਚ ਤੋਂ ਹਫ਼ਤੇ ‘ਚ 3 ਦਿਨ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸਵਾਗਤ ਕੀਤਾ ਹੈ। ਕਿਉਂਕਿ ਉਪਰੋਕਤ ਸੰਸਥਾਵਾਂ ਵੱਲੋਂ ਲੰਬੇ ਸਮੇਂ ਤੋਂ ਉਡਾਣਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਸੰਸਥਾ ਦੇ ਗਲੋਬਲ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਕਿਹਾ ਕਿ ਕਰੋਨਾ ਉਡਾਣਾਂ ਦੀ ਗਿਣਤੀ ਵਧਣ ਨਾਲ ਯੂ.ਕੇ. ‘ਚ ਵਸਦੇ ਪੰਜਾਬੀਆਂ ਨੂੰ ਕਾਫੀ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਉਡਾਣਾਂ ਦੀ ਗਿਣਤੀ ਘੱਟ ਹੋਣ ਕਾਰਨ ਯੂ.ਕੇ. ‘ਚ ਬੈਠੇ ਪੰਜਾਬੀਆਂ ਨੂੰ ਪੰਜਾਬ ਵਾਪਸ ਆਉਣ ਲਈ ਜਾਂ ਇੱਥੋਂ ਦੇ ਲੋਕਾਂ ਨੂੰ ਯੂ.ਕੇ ਜਾਣ ਲਈ ਦਿੱਲੀ ਤੋਂ ਫਲਾਈਟ ਲੈਣੀ ਪੈਂਦੀ ਹੈ। ਜਿਸ ਕਾਰਨ ਉਹ ਬਹੁਤ ਔਖੇ ਸਨ। ਪਰ ਹੁਣ ਉਡਾਣਾਂ ਦੀ ਗਿਣਤੀ ਵਧਣ ਨਾਲ ਇਹ ਆਸਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੀ ਇਸ ਦਾ ਕਾਫੀ ਲਾਭ ਮਿਲੇਗਾ। ਏਅਰ ਇੰਡੀਆ ਦੇ ਸ਼ਡਿਊਲ ਮੁਤਾਬਕ ਇਹ ਫਲਾਈਟ ਲੰਡਨ ਤੋਂ ਸ਼ਨਿਚਰਵਾਰ, ਐਤਵਾਰ ਤੇ ਸੋਮਵਾਰ ਨੂੰ ਉਡਾਣ ਭਰੇਗੀ। ਜਦਕਿ ਅੰਮ੍ਰਿਤਸਰ ਤੋਂ ਇਹ ਐਤਵਾਰ, ਸੋਮਵਾਰ ਤੇ ਮੰਗਲਵਾਰ ਨੂੰ ਲੰਡਨ ਲਈ ਰਵਾਨਾ ਹੋਵੇਗੀ। ਇਸ ਰੂਟ ‘ਤੇ 256 ਸੀਟਾਂ ਵਾਲਾ ਬੋਇੰਗ 787-8 ਹੋਵੇਗਾ। ਇਸ ‘ਚ 238 ਇਕਾਨਮੀ ਤੇ 18 ਬਿਜ਼ਨਸ ਕਲਾਸ ਸੀਟਾਂ ਹਨ। ਇਨ੍ਹਾਂ ਦੀ ਬੁਕਿੰਗ ਅਕਤੂਬਰ 2022 ਤੱਕ ਉਪਲਬਧ ਹੈ। ਵਰਤਮਾਨ ‘ਚ, ਫਲਾਈਟ ਹਫ਼ਤੇ ‘ਚ ਇੱਕ ਵਾਰ ਹੀ ਉੱਡਦੀ ਹੈ। ਪਰ 27 ਮਾਰਚ ਤੋਂ ਇਹ ਹਫ਼ਤੇ ‘ਚ ਤਿੰਨ ਦਿਨ ਬਣ ਜਾਵੇਗਾ। ਹਾਲਾਂਕਿ ਫਿਲਹਾਲ ਇਹ ਫਲਾਈਟ ਹਫਤੇ ‘ਚ ਇਕ ਵਾਰ ਉਡਾਣ ਭਰ ਰਹੀ ਹੈ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ