ਹੁਣ 15 ਜੁਲਾਈ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ !

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੁਣ ਦੋ ਦਿਨ ਹੋਰ ਚੱਲੇਗਾ ਅਤੇ ਹੁਣ ਇਹ ਵਿਸ਼ੇਸ਼ ਸੈਸ਼ਨ 15 ਜੁਲਾਈ ਤੱਕ ਜਾਰੀ ਰਹੇਗਾ। ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਪਹਿਲਾਂ ਅੱਜ ਖ਼ਤਮ ਹੋ ਜਾਣਾ ਸੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ, ‘ਹੁਣ ਵਿਧਾਨ ਸਭਾ ਦਾ ਸੈਸ਼ਨ 11 ਜੁਲਾਈ ਤੋਂ 15 ਜੁਲਾਈ ਤਕ ਚੱਲੇਗਾ। ਇਸ ਦੌਰਾਨ 11 ਜੁਲਾਈ ਦਿਨ ਸ਼ੁੱਕਰਵਾਰ ਨੂੰ ਵਿਧਾਨਿਕ ਕੰਮਕਾਰ ਹੋਣਗੇ। 12 ਜੁਲਾਈ ਦਿਨ ਸ਼ਨਿਚਰਵਾਰ ਤੇ 13 ਜੁਲਾਈ ਐਤਵਾਰ ਦੀ ਛੁੱਟੀ ਰਹੇਗੀ। ਇਸ ਤੋਂ ਬਾਅਦ 14 ਜੁਲਾਈ ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਵਿਧਾਨਿਕ ਕੰਮਕਾਰ ਹੋਣਗੇ। ਸੰਧਵਾਂ ਨੇ ਦਸਿਆ ਕਿ 15 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਵਿਧਾਨਿਕ ਤੇ ਹੋਰ ਕੰਮਕਾਰ ਹੋਣਗੇ। ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਦੇ ਸੈਸ਼ਨ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਹੈ ਅਤੇ ਹੁਣ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 14 ਤੇ 15 ਜੁਲਾਈ ਨੂੰ ਵੀ ਚੱਲੇਗਾ।’

Related posts

ਭੱਠਲ ਦੇ ਬਿਆਨਾਂ ਤੋਂ ਪਤਾ ਚੱਲਦਾ, ਕਾਂਗਰਸ ਲੋਕਾਂ ਨੂੰ ਲੜਵਾ-ਮਰਵਾ ਕੇ ਸੱਤਾ ‘ਚ ਆਉਂਦੀ ਰਹੀ ਹੈ : ਕੁਲਦੀਪ ਸਿੰਘ ਧਾਲੀਵਾਲ

ਪਰਗਟ ਸਿੰਘ ਤੇ ਚੰਨੀ ਵਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਗੁਰਪੁਰਬ ਦੀਆਂ ਵਧਾਈਆਂ ਤੇ ਸ਼ੁੱਭਕਾਮਨਾਵਾਂ

ਪੰਜਾਬ ਨੇ 9 ਮਹੀਨਿਆਂ ‘ਚ ਵਿਕਾਸ ਪ੍ਰੋਜੈਕਟਾਂ ਲਈ 31,750 ਕਰੋੜ ਰੁਪਏ ਉਧਾਰ ਲਏ