ਹੈਲੀਕਾਪਟਰ ਹਾਦਸੇ ’ਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦਾ ਦਿਹਾਂਤ

ਇਰਾਨ –  ਉੱਤਰੀ-ਪੱਛਮੀ ਇਰਾਨ ਦੇ ਪਹਾੜੀ ਖੇਤਰ ਵਿਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਰਾਸ਼ਟਰਪਤੀ ਇਬਰਾਹਿਮ ਰਈਸੀ, ਵਿਦੇਸ਼ ਮੰਤਰੀ ਅਤੇ ਹੋਰ ਵਿਅਕਤੀਆਂ ਦੀਆਂ ਹਾਦਸੇ ਵਾਲੀ ਥਾਂ ’ਤੇ ਲਾਸ਼ਾਂ ਮਿਲੀਆਂ ਹਨ। ਰਈਸੀ 63 ਸਾਲ ਦੇ ਸਨ। ਘਟਨਾ ਅਜਿਹੇ ਸਮੇਂ ’ਚ ਹੋਈ ਹੈ, ਜਦੋਂ ਇਰਾਨ ਨੇ ਆਪਣੇ ਸੁਪਰੀਮ ਨੇਤਾ ਆਯਤੁੱਲਾ ਅਲੀ ਖਮੇਨੀ ਦੀ ਅਗਵਾਈ ’ਚ ਪਿਛਲੇ ਮਹੀਨੇ ਇਜ਼ਰਾਈਲ ’ਤੇ ਵੱਡਾ ਡਰੋਨ ਅਤੇ ਮਿਜ਼ਾਈਲ ਹਮਲਾ ਕੀਤਾ ਸੀ। ਇਸ ਤੋਂ ਇਲਾਵਾ ਇਰਾਨ ਦਾ ਯੂਰੇਨੀਅਮ ਸੋਧ ਵੀ ਹਥਿਆਰ ਬਣਾਉਣ ਲਈ ਲੋੜੀਂਦੇ ਪੱਧਰ ਦੇ ਨੇੜੇ ਪਹੁੰਚ ਗਈ ਹੈ।
ਰਈਸੀ ਇਰਾਨ ਦੇ ਪੂਰਬੀ ਅਜ਼ਰਬਾਈਜਾਨ ਸੂਬੇ ਦੀ ਯਾਤਰਾ ਕਰ ਰਹੇ ਸਨ। ਸਰਕਾਰੀ ਟੀਵੀ ਨੇ ਹਾਲੇ ਤੱਕ ਪੂਰਬੀ ਅਜ਼ਰਬਾਇਜ਼ਾਨ ਸੂਬੇ ਵਿੱਚ ਹੋਏ ਹਾਦਸੇ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ ਰਈਸੀ ਨਾਲ ਜਿਨ੍ਹਾਂ ਦੀਆਂ ਲਾਸ਼ਾਂ ਮਿਲੀਆਂ ਹਨ, ਉਨ੍ਹਾਂ ’ਚ ਇਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਾਹੀਨ (60) ਵੀ ਸ਼ਾਮਲ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੇ ਦਿਹਾਂਤ ’ਤੇ ਸੋਗ ਜ਼ਾਹਰ ਕੀਤਾ ਅਤੇ ਕਿਹਾ ਕਿ ਭਾਰਤ-ਈਰਾਨ ਦੇ ਦੋ-ਪੱਖੀ ਸਬੰਧਾਂ ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ’ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਈਰਾਨ ਦੇ ਰਾਸ਼ਟਰਪਤੀ ਡਾ. ਸੈਯਦ ਇਬਰਾਹਿਮ ਰਈਸੀ ਦੇ ਦੁਖਦ ਦਿਹਾਂਤ ਤੋਂ ਡੂੰਘਾ ਦੁੱਖ ਅਤੇ ਸਦਮਾ ਲੱਗਾ ਹੈ। ਭਾਰਤ-ਈਰਾਨ ਦੇ ਦੋ-ਪੱਖੀ ਸਬੰਧਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ। ਦੁੱਖ ਦੀ ਇਸ ਘੜੀ ਵਿਚ ਭਾਰਤ, ਈਰਾਨ ਨਾਲ ਖੜ੍ਹਾ ਹੈ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?